ਨੀਰੂ ਬਾਜਵਾ ਦੇ ਘਰ ਜਸ਼ਨ ਦਾ ਮਾਹੌਲ, ਆਪਣੀ ਵੱਡੀ ਧੀ ਦੇ ਨਾਲ ਨੱਚਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ

Written by  Lajwinder kaur   |  September 03rd 2021 11:53 AM  |  Updated: September 03rd 2021 11:53 AM

ਨੀਰੂ ਬਾਜਵਾ ਦੇ ਘਰ ਜਸ਼ਨ ਦਾ ਮਾਹੌਲ, ਆਪਣੀ ਵੱਡੀ ਧੀ ਦੇ ਨਾਲ ਨੱਚਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ

ਪੰਜਾਬੀ ਫ਼ਿਲਮ ਜਗਤ ਦੀ ਖੂਬਸੂਰਤ ਤੇ ਸੁਪਰਫਿੱਟ ਅਦਾਕਾਰਾ ਨੀਰੂ ਬਾਜਵਾ Neeru Bajwa ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਏਨੀਂ ਦਿਨੀਂ ਉਨ੍ਹਾਂ ਦੇ ਪਰਿਵਾਰ ਚ ਜਸ਼ਨ ਦਾ ਮਾਹੌਲ ਹੈ। ਕਿਉਂਕਿ ਬਹੁਤ ਜਲਦ ਉਨ੍ਹਾਂ ਦੇ ਘਰ ਸ਼ਹਿਨਾਈ ਵੱਜਣ ਵਾਲੀ ਹੈ।

ਹੋਰ ਪੜ੍ਹੋ : ਅਮਰਿੰਦਰ ਗਿੱਲ ਦੀ ‘ਜੁਦਾ-3’ ਐਲਬਮ ਹੋਈ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਖੂਬ ਪਸੰਦ

neeru with family image source- instagram

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ‘ਚ ਉਹ ਆਪਣੀ ਵੱਡੀ ਧੀ ਦੇ ਨਾਲ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ਚ ਅਦਾਕਾਰਾ ਪੰਜਾਬੀ ਗੀਤ ਉੱਤੇ ਨੱਚਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਪ੍ਰਾਰਥਨਾ ਦੇ ਸਮੇਂ ਤੋਂ ਬਾਅਦ ਥੋੜ੍ਹਾ ਡਾਂਸ ਕਰਨ ਦਾ ਸਮਾਂ! #veerediwedding ਸਮਾਰੋਹ ਅਧਿਕਾਰਤ ਤੌਰ ‘ਤੇ ਸ਼ੁਰੂ ਹੋ ਗਏ ਹਨ!’ । ਪ੍ਰਸ਼ੰਸਕਾਂ ਨੂੰ ਇਹ ਡਾਂਸ ਵੀਡੀਓ ਖੂਬ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

ਹੋਰ ਪੜ੍ਹੋ : ‘ਯਾਰ ਅਣਮੁੱਲੇ ਰਿਟਰਨਜ਼’ ਦਾ ਨਵਾਂ ਟ੍ਰੇਲਰ ਹੋਇਆ ਰਿਲੀਜ਼, ਦੋਸਤੀ ਦੀ ਅਹਿਮੀਅਤ ਨੂੰ ਪੇਸ਼ ਕਰਦਾ ਟ੍ਰੇਲਰ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Neeru Bajwa pp-min (2) image source- instagram

ਕੈਨੈਡਾ ਦੀ ਜੰਮਪਲ ਨੀਰੂ ਬਾਜਵਾ ਪੰਜਾਬੀ ਪਰਿਵਾਰ ਨਾਲ ਸਬੰਧਤ ਹੈ। ਉਸਦਾ ਅਸਲ ਨਾਂ ਅਰਸ਼ਪ੍ਰੀਤ ਕੌਰ ਬਾਜਵਾ ਹੈ। ਉਹ ਇੱਕ ਲੰਬੇ ਅਰਸੇ ਤੋਂ ਪੰਜਾਬੀ ਫ਼ਿਲਮਾਂ ਦੇ ਨਾਲ ਜੁੜੀ ਹੋਈ ਹੈ। ਪੰਜਾਬੀ ਫ਼ਿਲਮਾਂ ਤੋਂ ਇਲਾਵਾ ਉਹ ਬਾਲੀਵੁੱਡ ਤੇ ਟੀਵੀ ਸੀਰੀਅਲਾਂ ‘ਚ ਵੀ ਕੰਮ ਕਰ ਚੁੱਕੀ ਹੈ। ਬਹੁਤ ਜਲਦ ਉਹ ਹਾਲੀਵੁੱਡ ਫ਼ਿਲਮ ‘ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network