Ashish Vidyarthi: ਅਦਾਕਾਰ ਆਸ਼ੀਸ਼ ਵਿਦਿਆਰਥੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀ ਯਾਦਾਂ ਨੂੰ ਕੀਤਾ ਸਾਂਝਾ, ਕਿਹਾ - 'ਇੱਕ ਯਾਦਗਾਰ ਅਨੁਭਵ'

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਸ਼ੀਸ਼ ਵਿਦਿਆਰਥੀ ਨੇ ਹਾਲ ਹੀ ਵਿੱਚ ਆਪਣੇ ਸੋਸ਼ਲ ਮੀਡੀਆ 'ਤੇ ਵੀਡੀਓ ਸਾਂਝਾ ਕਰਦਿਆਂ ਆਪਣੇ ਅੰਮ੍ਰਿਤਸਰ ਦੇ ਟੂਰ ਦੀ ਯਾਦਾਂ ਨੂੰ ਫੈਨਜ਼ ਨਾਲ ਸ਼ੇਅਰ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Golden Temple) ਵਿਖੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਜੀ ਦੇ ਦਰਸ਼ਨਾਂ ਦੀ ਯਾਦ ਸਾਂਝੀ ਕਰਦਿਆਂ ਕਿਹਾ, ਇਹ ਉਨ੍ਹਾਂ ਲਈ ਇੱਕ ਯਾਦਗਾਰ ਅਨੁਭਵ ਹੈ।

Written by  Pushp Raj   |  April 21st 2023 08:58 PM  |  Updated: April 21st 2023 09:11 PM

Ashish Vidyarthi: ਅਦਾਕਾਰ ਆਸ਼ੀਸ਼ ਵਿਦਿਆਰਥੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀ ਯਾਦਾਂ ਨੂੰ ਕੀਤਾ ਸਾਂਝਾ, ਕਿਹਾ - 'ਇੱਕ ਯਾਦਗਾਰ ਅਨੁਭਵ'

Ashish Vidyarthi shares his Golden temple visit memories: ਜਿੱਥੇ ਹਾਲ ਹੀ ਵਿੱਚ ਇੱਕ ਸੇਵਾਦਾਰ ਵੱਲੋਂ ਬੱਚੀ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਐਂਟਰੀ ਨਾ ਕਰਨ ਦੇਣ 'ਤੇ ਵਿਵਾਦ ਛਿੜਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਸ਼ੀਸ਼ ਵਿਦਿਆਰਥੀ ਨੇ  ਆਪਣੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਤੀਤ ਕੀਤੇ ਗਏ ਆਪਣੇ ਸੁਨਹਿਰੀ ਪਲਾਂ ਨੂੰ ਯਾਦ ਕੀਤਾ ਹੈ।  

ਅਦਾਕਾਰ ਆਸ਼ੀਸ਼ ਵਿਦਿਆਰਥੀ ( Ashish Vidyarthi) ਨੇ ਆਪਣੇ ਯੂਟਿਊਬ ਚੈਨਲ ਉੱਤੇ ਤੇ ਫੇਸਬੁੱਕ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib)  ‘ਚ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ਕਿ ‘ਉਨ੍ਹਾਂ ਦੇ ਲਈ ਇਹ ਇੱਕ ਯਾਦਗਾਰ ਅਨੁਭਵ ਹੈ’।

ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋਏ ਕਿ ਅਦਾਕਾਰ ਆਸ਼ੀਸ਼ ਵਿਦਿਆਰਥੀ ਆਪਣੇ ਸਾਥੀਆਂ ਨਾਲ  ਅੰਮ੍ਰਿਤ ਵੇਲੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਖ਼ਾਸ ਤੌਰ 'ਤੇ ਪਾਲਕੀ ਸਾਹਿਬ ਜੀ ਦੇ ਦਰਸ਼ਨ ਕੀਤੇ। ਉਹ ਅੰਮ੍ਰਿਤ ਵੇਲੇ ਤੋਂ ਲੈ ਕੇ ਪ੍ਰਕਾਸ਼ ਹੋਣ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੌਜੂਦ ਰਹੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਕੀ ਇਲਾਹੀ ਬਾਣੀ ਦਾ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। 

ਇਸ ਵੀਡੀਓ ‘ਚ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ‘ਚ ਅੰਮ੍ਰਿਤ ਵੇਲੇ ਤੋਂ ਲੈ ਕੇ ਪ੍ਰਕਾਸ਼ ਕਰਨ ਵੇਲੇ ਦਾ ਦ੍ਰਿਸ਼ ਸਾਂਝਾ ਕੀਤਾ ਹੈ। ਇਸ ਮਗਰੋਂ ਉਹ ਅੰਮ੍ਰਿਤਸਰ ਦੀ ਵੱਖ-ਵੱਖ ਥਾਵਾਂ 'ਤੇ ਘੁੰਮਦੇ ਤੇ ਪੰਜਾਬੀ ਖਾਣੇ ਦਾ ਆਨੰਦ ਮਾਣਦੇ ਨਜ਼ਰ ਆਏ।  ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ਵੀਡੀਓ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ਅਤੇ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network