ਸੁਰਿੰਦਰ ਛਿੰਦਾ ਦੇ ਦਿਹਾਂਤ ‘ਤੇ ਗਿੱਪੀ ਗਰੇਵਾਲ, ਅਮਰ ਨੂਰੀ ਸਣੇ ਕਈ ਸਿਤਾਰਿਆਂ ਨੇ ਜਤਾਇਆ ਦੁੱਖ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

Written by  Shaminder   |  July 26th 2023 10:26 AM  |  Updated: July 26th 2023 10:38 AM

ਸੁਰਿੰਦਰ ਛਿੰਦਾ ਦੇ ਦਿਹਾਂਤ ‘ਤੇ ਗਿੱਪੀ ਗਰੇਵਾਲ, ਅਮਰ ਨੂਰੀ ਸਣੇ ਕਈ ਸਿਤਾਰਿਆਂ ਨੇ ਜਤਾਇਆ ਦੁੱਖ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਸੁਰਿੰਦਰ ਛਿੰਦਾ (Surinder shinda) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਦੀ ਮੌਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ । ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਨੇ ਵੀ ਸੁਰਿੰਦਰ ਛਿੰਦਾ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ।

ਹੋਰ ਪੜ੍ਹੋ : ਪੰਜਾਬੀ ਇੰਡਸਟਰੀ ਤੋਂ ਦੁਖਦ ਖਬਰ, ਨਹੀਂ ਰਹੇ ਗਾਇਕ ਸੁਰਿੰਦਰ ਛਿੰਦਾ

ਉਨ੍ਹਾਂ ਨੇ ਸੁਰਿੰਦਰ ਛਿੰਦਾ ਦੇ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਬਹੁਤ ਅਫਸੋਸ ਨਾਲ ਲਿਖਣਾ ਪੈ ਰਿਹਾ ਹੈ ਕਿ ਪੰਜਾਬ ਦੀ ਬੁਲੰਦ ਆਵਾਜ਼ ਸੁਰਿੰਦਰ ਛਿੰਦਾ ਜੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਪਰਲੋਕ ਸਿਧਾਰ ਗਏ ਹਨ । ਉਨ੍ਹਾਂ ਦੀ ਰੂਹ ਨੂੰ ਪ੍ਰਮਾਤਮਾ ਸਕੂਨ ਦੇਵੇ’। 

ਗਿੱਪੀ ਗਰੇਵਾਲ ਨੇ ਵੀ ਜਤਾਇਆ ਦੁੱਖ 

ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਵੀ ਸੁਰਿੰਦਰ ਛਿੰਦਾ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ । ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਹੋਰ ਕਈ ਸਿਤਾਰਿਆਂ ਨੇ ਵੀ ਸੋਗ ਜਤਾਇਆ ਹੈ । ਦੱਸ ਦਈਏ ਕਿ ਸੁਰਿੰਦਰ ਛਿੰਦਾ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network