ਪੁੱਤਰ ਸੰਨੀ ਦਿਓਲ ਦੇ ਨਾਲ ਧਰਮਿੰਦਰ ਬਿਤਾ ਰਹੇ ਸਮਾਂ, ਪਿਤਾ ਪੁੱਤਰ ਦਾ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ

ਧਰਮਿੰਦਰ ਅਤੇ ਸੰਨੀ ਦਿਓਲ ਇਨ੍ਹੀਂ ਦਿਨੀਂ ਵਿਦੇਸ਼ ‘ਚ ਹਨ । ਜਿਸ ‘ਚ ਪਿਉ ਪੁੱਤਰ ਕੁਆਲਿਟੀ ਟਾਈਮ ਬਿਤਾ ਰਹੇ ਹਨ । ਵਿਦੇਸ਼ ਤੋਂ ਉਨ੍ਹਾਂ ਦੀਆਂ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ । ਜਿਸ ‘ਚ ਪਿਤਾ ਪੁੱਤਰ ਪੀਜ਼ੇ ਦਾ ਅਨੰਦ ਲੈ ਰਹੇ ਹਨ ।

Reported by: PTC Punjabi Desk | Edited by: Shaminder  |  September 18th 2023 10:42 AM |  Updated: September 18th 2023 10:42 AM

ਪੁੱਤਰ ਸੰਨੀ ਦਿਓਲ ਦੇ ਨਾਲ ਧਰਮਿੰਦਰ ਬਿਤਾ ਰਹੇ ਸਮਾਂ, ਪਿਤਾ ਪੁੱਤਰ ਦਾ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ

ਧਰਮਿੰਦਰ (Dharmendra)ਅਤੇ ਸੰਨੀ ਦਿਓਲ (Sunny Deol) ਇਨ੍ਹੀਂ ਦਿਨੀਂ ਵਿਦੇਸ਼ ‘ਚ ਹਨ । ਜਿਸ ‘ਚ ਪਿਉ ਪੁੱਤਰ ਕੁਆਲਿਟੀ ਟਾਈਮ ਬਿਤਾ ਰਹੇ ਹਨ । ਵਿਦੇਸ਼ ਤੋਂ ਉਨ੍ਹਾਂ ਦੀਆਂ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ । ਜਿਸ ‘ਚ ਪਿਤਾ ਪੁੱਤਰ ਪੀਜ਼ੇ ਦਾ ਅਨੰਦ ਲੈ ਰਹੇ ਹਨ । ਸੰਨੀ ਦਿਓਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਘੰਟੇ ਪਹਿਲਾਂ ਹੀ ਧਰਮਿੰਦਰ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ।

ਹੋਰ ਪੜ੍ਹੋ :  ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਦੇ ਘਰ ਵਿਰਾਜੇ ਗਣਪਤੀ, ਪਿਛਲੇ ਕਈ ਸਾਲਾਂ ਤੋਂ ਅਦਾਕਾਰਾ ਸਥਾਪਿਤ ਕਰ ਰਹੀ ਹੈ ਮੂਰਤੀ

ਇਸ ਤੋਂ ਇਲਾਵਾ ਸੰਨੀ ਦਿਓਲ ਨੇ ਇੱਕ ਦਿਨ ਪਹਿਲਾਂ ਇੱਕ ਹੋਰ ਵੀ ਤਸਵੀਰ ਸਾਂਝੀ ਕੀਤੀ ਸੀ । ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਪਿਤਾ ਲਈ ਆਪਣਾ ਪਿਆਰ ਜਤਾਉਂਦੇ ਹੋਏ ਲਿਖਿਆ ਸੀ । ‘ਆਈ ਲਵ ਯੂ ਪਾਪਾ’। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਨ੍ਹਾਂ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ ।    

ਧਰਮਿੰਦਰ ਦੇ ਬੀਮਾਰ ਹੋਣ ਦੀਆਂ ਸਨ ਖ਼ਬਰਾਂ 

ਕੁਝ ਦਿਨ ਪਹਿਲਾਂ ਧਰਮਿੰਦਰ ਦੇ ਬੀਮਾਰ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ । ਪਰ ਜਿਸ ਤੋਂ ਬਾਅਦ ਇਹ ਖ਼ਬਰਾਂ ਆਈਆਂ ਕਿ ਸੰਨੀ ਦਿਓਲ ਪਰਿਵਾਰ ਦੇ ਨਾਲ ਵਿਦੇਸ਼ ‘ਚ ਸਮਾਂ ਬਿਤਾ ਰਹੇ ਹਨ । ਸੋਸ਼ਲ ਮੀਡੀਆ ‘ਤੇ ਪਿਤਾ ਪੁੱਤਰ ਦੇ ਵੱਲੋਂ ਲਗਾਤਾਰ ਵੀਡੀਓ ਸ਼ੇਅਰ ਕੀਤੇ ਜਾ ਰਹੇ ਹਨ ।  

ਸੰਨੀ ਦਿਓਲ ਦੀ ਫ਼ਿਲਮ ‘ਗਦਰ-2’ ਨੇ ਤੋੜੇ ਕਮਾਈ ਦੇ ਰਿਕਾਰਡ 

ਸੰਨੀ ਦਿਓਲ ਦੀ ਹਾਲ ਹੀ ‘ਚ ਫ਼ਿਲਮ ‘ਗਦਰ-੨’ ਰਿਲੀਜ਼ ਹੋਈ ਸੀ । ਇਸ ਫ਼ਿਲਮ ਨੇ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ । ਦਿਓਲ ਪਰਿਵਾਰ ਦੇ ਵੱਲੋਂ ਫ਼ਿਲਮ ਦੀ ਕਾਮਯਾਬੀ ਤੋਂ ਬਾਅਦ ਪਾਰਟੀ ਵੀ ਰੱਖੀ ਗਈ ਸੀ । ਜਿਸ ‘ਚ ਬਾਲੀਵੁੱਡ ਦੇ ਵੱਡੇ ਸਿਤਾਰਿਆਂ ਨੇ ਭਾਗ ਲਿਆ ਸੀ । 

- PTC PUNJABI


Popular Posts