ਸ਼ਰਲਿਨ ਚੋਪੜਾ ਅਤੇ ਨਿਸ਼ਾ ਬਾਨੋ ਨੇ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ

ਦੇਸ਼ ਭਰ ‘ਚ ਅੱਜ ਆਜ਼ਾਦੀ ਦਿਹਾੜਾ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਜਿੱਥੇ ਬਾਲੀਵੁੱਡ ਅਦਾਕਾਰਾਂ ਨੇ ਇਸ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ, ਉੱਥੇ ਹੀ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ ।

Reported by: PTC Punjabi Desk | Edited by: Shaminder  |  August 15th 2023 01:19 PM |  Updated: August 15th 2023 01:19 PM

ਸ਼ਰਲਿਨ ਚੋਪੜਾ ਅਤੇ ਨਿਸ਼ਾ ਬਾਨੋ ਨੇ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ

ਦੇਸ਼ ਭਰ ‘ਚ ਅੱਜ ਆਜ਼ਾਦੀ ਦਿਹਾੜਾ ਬੜੀ  ਹੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਜਿੱਥੇ ਬਾਲੀਵੁੱਡ ਅਦਾਕਾਰਾਂ ਨੇ ਇਸ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ, ਉੱਥੇ ਹੀ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਸੁਤੰਤਰਤਾ ਦਿਵਸ (independence day 2023) ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ । ਅਦਾਕਾਰਾ ਨਿਸ਼ਾ ਬਾਨੋ ਨੇ ਵੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਦੇਸ਼ ਵਾਸੀਆਂ ਅਤੇ ਫੈਨਸ ਨੂੰ ਵਧਾਈ ਦਿੱਤੀ ਹੈ ।

ਹੋਰ ਪੜ੍ਹੋ : ਬਿੱਗ ਬੌਸ ਓਟੀਟੀ-2 ਦੇ ਪ੍ਰਤੀਭਾਗੀ ਰਹੇ ਅਭਿਸ਼ੇਕ ਦੀ ਸਿਹਤ ਵਿਗੜੀ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ, ਅਦਾਕਾਰ ਨੇ ਵੀਡੀਓ ਸਾਂਝਾ ਕਰ ਦੱਸਿਆ ਸਿਹਤ ਦਾ ਹਾਲ

ਨਿਸ਼ਾ ਬਾਨੋ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਤੇ ਇਨ੍ਹਾਂ ਫ਼ਿਲਮਾਂ ਦੀ ਬਦੌਲਤ ਇੰਡਸਟਰੀ ‘ਚ ਉਨ੍ਹਾਂ ਦੀ ਵੱਖਰੀ ਪਛਾਣ ਬਣੀ ਹੈ । 

ਸ਼ਰਲਿਨ ਚੋਪੜਾ ਦਾ ਵੀਡੀਓ ਹੋ ਰਿਹਾ ਵਾਇਰਲ 

ਅਦਾਕਾਰਾ ਸ਼ਰਲਿਨ ਚੋਪੜਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਨੇ ਹਰੇ ਅਤੇ ਕੇਸਰੀ ਰੰਗ ਦੀਆਂ ਚੂੜੀਆਂ ਪਾਈਆਂ ਹੋਈਆਂ ਹਨ ।ਇਸ ਵੀਡੀਓ ‘ਚ ਉਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦੇ ਰਹੀ ਹੈ ।ਸੋਸ਼ਲ ਮੀਡੀਆ ‘ਤੇ ਸ਼ਰਲਿਨ ਚੋਪੜਾ ਦਾ ਇਹ ਵੀਡੀਓ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।ਸ਼ਰਲਿਨ ਚੋਪੜਾ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।    

- PTC PUNJABI


Popular Posts