ਗਿੱਪੀ ਗਰੇਵਾਲ ਦੇ ਵੱਡੇ ਪੁੱਤਰ ਏਕਮ ਗਰੇਵਾਲ ਦੀ ਫ਼ਿਲਮ ਇੰਡਸਟਰੀ ‘ਚ ਐਂਟਰੀ, ਇਹ ਕੰਮ ਕਰਦੇ ਨਜ਼ਰ ਆਉਣਗੇ ਏਕਮ ਗਰੇਵਾਲ
ਗਿੱਪੀ ਗਰੇਵਾਲ ਦੇ ਬੱਚੇ ਵੀ ਉਨ੍ਹਾਂ ਦੇ ਵਾਂਗ ਸਰਗਰਮ ਰਹਿੰਦੇ ਹਨ । ਸੋਸ਼ਲ ਮੀਡੀਆ ‘ਤੇ ਅਦਾਕਾਰ ਦੇ ਤਿੰਨਾਂ ਬੇਟਿਆਂ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ ।ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਦੀ ਗਿਣਤੀ ਹੁਣ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰਾਂ ‘ਚ ਹੁੰਦੀ ਹੈ ਅਤੇ ਉਨ੍ਹਾਂ ਦੇ ਪੁੱਤਰ ਵੀ ਉਨ੍ਹਾਂ ਦੇ ਨਕਸ਼ੇ ਕਦਮ ‘ਤੇ ਚੱਲਦੇ ਹੋਏ ਫ਼ਿਲਮ ਲਾਈਨ ‘ਚ ਸਰਗਰਮ ਹੋ ਰਹੇ ਹਨ ।
ਗਿੱਪੀ ਗਰੇਵਾਲ ਦੇ ਵੱਡੇ ਪੁੱਤਰ ਏਕਮ ਗਰੇਵਾਲ ਦੀ ਫ਼ਿਲਮ ਇੰਡਸਟਰੀ ‘ਚ ਐਂਟਰੀ, ਇਹ ਕੰਮ ਕਰਦੇ ਨਜ਼ਰ ਆਉਣਗੇ ਏਕਮ ਗਰੇਵਾਲ
ਗਿੱਪੀ ਗਰੇਵਾਲ (Gippy Grewal) ਦੇ ਬੱਚੇ ਵੀ ਉਨ੍ਹਾਂ ਦੇ ਵਾਂਗ ਸਰਗਰਮ ਰਹਿੰਦੇ ਹਨ । ਸੋਸ਼ਲ ਮੀਡੀਆ ‘ਤੇ ਅਦਾਕਾਰ ਦੇ ਤਿੰਨਾਂ ਬੇਟਿਆਂ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ ।ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਦੀ ਗਿਣਤੀ ਹੁਣ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰਾਂ ‘ਚ ਹੁੰਦੀ ਹੈ ਅਤੇ ਉਨ੍ਹਾਂ ਦੇ ਪੁੱਤਰ ਵੀ ਉਨ੍ਹਾਂ ਦੇ ਨਕਸ਼ੇ ਕਦਮ ‘ਤੇ ਚੱਲਦੇ ਹੋਏ ਫ਼ਿਲਮ ਲਾਈਨ ‘ਚ ਸਰਗਰਮ ਹੋ ਰਹੇ ਹਨ ।

ਹੋਰ ਪੜ੍ਹੋ : ਅਦਾਕਾਰਾ ਅਤੇ ਪੰਜਾਬ ਪੁਲਿਸ ‘ਚ ਕੰਮ ਕਰਨ ਵਾਲੀ ਕੁਲਜੀਤ ਕੌਰ ਦੇ ਦਿਹਾਂਤ ‘ਤੇ ਪੰਮੀ ਬਾਈ ਨੇ ਜਤਾਇਆ ਸੋਗ
ਗਿੱਪੀ ਗਰੇਵਾਲ ਦਾ ਛੋਟਾ ਬੇਟਾ ਸ਼ਿੰਦਾ ਗਰੇਵਾਲ ਜਿੱਥੇ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹੈ, ਉੱਥੇ ਹੀ ਉਨ੍ਹਾਂ ਦਾ ਵੱਡਾ ਬੇਟਾ ਏਕਮ ਗਰੇਵਾਲ ਵੀ ਫ਼ਿਲਮ ਲਾਈਨ ‘ਚ ਨਿੱਤਰ ਚੁੱਕਿਆ ਹੈ । ਹੁਣ ਏਕਮ ਗਰੇਵਾਲ ਆਪਣੇ ਪਿਤਾ ਅਤੇ ਭਰਾ ਸ਼ਿੰਦਾ ਗਰੇਵਾਲ ਦੀ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦਾ ਸਹਿ ਨਿਰਦੇਸ਼ਨ ਕਰ ਰਹੇ ਹਨ ।

ਹੰਬਲ ਮਿਊਜ਼ਿਕ ਦੇ ਵੱਲੋਂ ਆਪਣੇ ਇੰਸਟਾਗ੍ਰਾਮ ਪੇਜ ‘ਤੇ ਇੱਕ ਵੀਡੀਓ ਸਾਂਝਾ ਕੀਤਾ ਗਿਆ ਹੈ । ਜਿਸ ‘ਚ ਏਕਮ ਗਰੇਵਾਲ ਫ਼ਿਲਮ ਦੇ ਸਹਿ ਨਿਰਦੇਸ਼ਕ ਦੇ ਵੱਲੋਂ ਕੰਮ ਕਰਦੇ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਗਿਆ ਹੈ ਕਿ ‘ਏਕਮ ਗਰੇਵਾਲ ਦਾ ਪਹਿਲਾ ਪ੍ਰੋਜੈਕਟ ਬਤੌਰ ਅਸਿਸਟੈਂਟ ਡਾਇਰੈਕਟਰ’।
ਗਿੱਪੀ ਗਰੇਵਾਲ ਦੇ ਫੈਨਸ ਵੀ ਦੇ ਰਹੇ ਰਿਐਕਸ਼ਨ
ਗਿੱਪੀ ਗਰੇਵਾਲ ਦੀ ਮਿਊਜ਼ਿਕ ਕੰਪਨੀ ਹੰਬਲ ਮਿਊਜ਼ਿਕ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਤੋਂ ਬਾਅਦ ਫੈਨਸ ਵੀ ਵਧਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ਨਵੀਂ ਸ਼ੁਰੂਆਤ ਦੇ ਲਈ ਏਕਮ ਗਰੇਵਾਲ ਨੂੰ ਵਧਾਈ ਵੀ ਦਿੱਤੀ ਜਾ ਰਹੀ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
