ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਦੀ ਧੀ ਕਿਊੇਟ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਧੀ ਹਰਗੁਨਵੀਰ ਕੌਰ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ ।ਇਨ੍ਹਾਂ ਵੀਡੀਓਜ਼ ਨੂੰ ਫੈਨਸ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਧੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ ।

Written by  Shaminder   |  June 08th 2023 01:29 PM  |  Updated: June 08th 2023 01:29 PM

ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਦੀ ਧੀ ਕਿਊੇਟ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਧੀ ਹਰਗੁਨਵੀਰ ਕੌਰ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ ।ਇਨ੍ਹਾਂ ਵੀਡੀਓਜ਼ ਨੂੰ ਫੈਨਸ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਧੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੀ ਧੀ ਨੂੰ ਲਾਡ ਲਡਾਉਂਦੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਗਾਇਕ ਭੁਪਿੰਦਰ ਗਿੱਲ ਮਨਾ ਰਹੇ ਵੈਡਿੰਗ ਐਨੀਵਰਸਰੀ, ਪਤਨੀ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਵੀਡੀਓ ‘ਚ ਜਹਾਜ਼ ‘ਚ ਸ਼ੂਟ ਕੀਤਾ ਗਿਆ ਹੈ । ਜਿਸ ਨੂੰ ਵੇਖ ਕੇ ਲੱਗਦਾ ਹੈ ਕਿ ਇਸ ਵੀਡੀਓ ਨੂੰ ਗਾਇਕਾ ਨੇ ਵਿਦੇਸ਼ ਫੇਰੀ ਦੇ ਦੌਰਾਨ ਸ਼ੂਟ ਕੀਤਾ ਹੈ ।ਸੋਸ਼ਲ ਮੀਡੀਆ ‘ਤੇ ਮਾਂ ਧੀ ਦੇ ਅੰਦਾਜ਼ ਨੂੰ ਪਸੰਦ ਕੀਤਾ ਜਾ ਰਿਹਾ ਹੈ ।ਇਸ ਤੋਂ ਇਲਾਵਾ ਗਾਇਕਾ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦਿਖਾਈ ਦੇ ਰਹੇ ਹਨ । ਇਹ ਵੀਡੀਓ ਹਰਗੁਨਵੀਰ ਕੌਰ ਦੇ ਜਨਮ ਤੋਂ ਕੁਝ ਦਿਨਾਂ ਬਾਅਦ ਦਾ ਹੈ । 

ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੇ ਘਰ ਕੁਝ ਸਮਾਂ ਪਹਿਲਾਂ ਹੀ ਧੀ ਨੇ ਜਨਮ ਲਿਆ ਹੈ । ਜਿਸ ਤੋਂ ਬਾਅਦ ਇਸ ਗਾਇਕ ਜੋੜੀ ਦੇ ਵੱਲੋਂ ਆਪਣੀ ਧੀ ਦੇ ਨਾਲ ਲਗਾਤਾਰ ਵੀਡੀਓ ਸਾਂਝੇ ਕੀਤੇ ਜਾ ਰਹੇ ਹਨ ।ਦੋਵਾਂ ਦੇ ਘਰ ਇਸ ਤੋਂ ਪਹਿਲਾਂ ਪੁੱਤਰ ਦਾ ਜਨਮ ਹੋਇਆ ਹੈ ।

ਦਾਨਵੀਰ ਦੇ ਜਨਮ ਤੋਂ ਕਈ ਸਾਲਾਂ ਬਾਅਦ ਹੁਣ ਗਾਇਕ ਜੋੜੀ ਦੇ ਘਰ ਧੀ ਨੇ ਜਨਮ ਲਿਆ ਹੈ ।  ਇਸ ਗਾਇਕ ਜੋੜੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਦੋਵਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਪਿਛਲੇ ਕਈ ਸਾਲਾਂ ਤੋਂ ਇਹ ਜੋੜੀ ਇੰਡਸਟਰੀ ‘ਚ ਸਰਗਰਮ ਹੈ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network