ਕੈਂਸਰ ਦੇ ਇਲਾਜ ਦੌਰਾਨ ਹਿਨਾ ਖ਼ਾਨ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ

ਹਿਨਾ ਖ਼ਾਨ ਇਨ੍ਹੀਂ ਦਿਨੀਂ ਬੁਰੇ ਦੌਰ ਚੋਂ ਗੁਜ਼ਰ ਰਹੀ ਹੈ। ਪਰ ਅਦਾਕਾਰਾ ਨੇ ਹੌਸਲਾ ਨਹੀਂ ਹਾਰਿਆ ਅਤੇ ਚੜ੍ਹਦੀਕਲਾ ‘ਚ ਹੈ। ਉਹ ਲਗਾਤਾਰ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਫੈਨਸ ਦੇ ਨਾਲ ਸਾਂਝੀਆਂ ਕਰ ਰਹੀ ਹੈ।

Reported by: PTC Punjabi Desk | Edited by: Shaminder  |  July 20th 2024 10:30 AM |  Updated: July 20th 2024 10:30 AM

ਕੈਂਸਰ ਦੇ ਇਲਾਜ ਦੌਰਾਨ ਹਿਨਾ ਖ਼ਾਨ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ

ਹਿਨਾ ਖ਼ਾਨ (Hina Khan)  ਇਨ੍ਹੀਂ ਦਿਨੀਂ ਆਪਣੇ ਕੈਂਸਰ ਦਾ ਇਲਾਜ ਕਰਵਾ ਰਹੀ ਹੈ। ਜਿੱਥੋਂ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਸਾਂਝੀਆਂ ਕਰ ਰਹੀ ਹੈ। ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ‘ਚ ਅਦਾਕਾਰਾ ਹੇਅਰ ਕੱਟ ‘ਚ ਦਿਖਾਈ ਦੇ ਰਹੀ ਹੈ ਤੇ ਚੜ੍ਹਦੀਕਲਾ ‘ਚ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਅਦਾਕਾਰਾ ਚੜ੍ਹਦੀਕਲਾ ‘ਚ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ  : ਨੇਹਾ ਧੂਪੀਆ ਨੇ ਪਤੀ ਅੰਗਦ ਬੇਦੀ ਦੇ ਨਾਲ ਪੰਜਾਬੀ ਗੀਤ ‘ਤੇ ਕੀਤਾ ਰੋਮਾਂਟਿਕ ਡਾਂਸ, ਵੇਖੋ ਵੀਡੀਓ

ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਫੈਨਸ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ । ਦੱਸ ਦਈਏ ਕਿ ਬੀਤੇ ਦਿਨੀਂ ਅਦਾਕਾਰਾ ਨੂੰ ਬ੍ਰੈਸਟ ਕੈਂਸਰ ਹੋਣ ਦਾ ਪਤਾ ਲੱਗਿਆ ਸੀ । ਜਿਸ ਤੋਂ ਬਾਅਦ ਉਸ ਨੇ ਖੁਦ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾ ਕੇ ਫੈਨਸ ਦੇ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਸੀ।

ਹਿਨਾ ਖ਼ਾਨ ਦਾ ਵਰਕ ਫ੍ਰੰਟ 

ਹਿਨਾ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸੀਰੀਅਲ ਦੇ ਨਾਲ ਕੀਤੀ ਸੀ। ਜਿਸ ਤੋਂ ਬਾਅਦ ਅਦਾਕਾਰਾ ਨੇ ਫ਼ਿਲਮਾਂ ਦਾ ਰੁਖ ਕੀਤਾ ਅਤੇ ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਗਿੱਪੀ ਗਰੇਵਾਲ ਦੇ ਨਾਲ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਪੰਜਾਬੀ ਫ਼ਿਲਮ ‘ਚ ਵੀ ਨਜ਼ਰ ਆਈ ਸੀ ।ਇਸ ਤੋਂ ਇਲਾਵਾ ਜਲਦ ਹੀ ਉਹ ਹਿੰਦੀ ਫ਼ਿਲਮ ‘ਚ ਵੀ ਨਜ਼ਰ ਆਉਣ ਵਾਲੀ ਸੀ। ਪਰ ਖਬਰਾਂ ਮੁਤਾਬਕ ਜਿਉਂ ਹੀ ਫ਼ਿਲਮ ਮੇਕਰਸ ਨੁੰ ਜਿਉਂ ਹੀ ਹਿਨਾ ਖ਼ਾਨ ਨੂੰ ਕੈਂਸਰ ਹੋਣ ਦੀ ਖ਼ਬਰ ਮਿਲੀ ਤਾਂ ਉਸ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ।   

- PTC PUNJABI


Popular Posts