Trending:
ਜਲੰਧਰ ਜ਼ਿਮਨੀ ਚੋਣ ਦੀ ਵੋਟਿੰਗ ਦਰਮਿਆਨ ਜਸਬੀਰ ਜੱਸੀ ਨੇ ਦਿੱਤਾ ਵੋਟਰਾਂ ਨੂੰ ਖ਼ਾਸ ਸੁਨੇਹਾ
ਜਲੰਧਰ ‘ਚ ਅੱਜ ਲੋਕ ਸਭਾ ਜ਼ਿਮਨੀ ਚੋਣ ਦੇ ਲਈ ਵੋਟਿੰਗ ਹੋ ਰਹੀ ਹੈ । ਇਸ ਦੌਰਾਨ ਸੈਲੀਬ੍ਰੇਟੀਜ਼ ਵੀ ਵੱਧ ਤੋਂ ਵੱਧ ਲੋਕਾਂ ਨੂੰ ਇਸ ਜ਼ਿਮਨੀ ਚੋਣ ‘ਚ ਭਾਗ ਲੈਣ ਦੇ ਲਈ ਅਪੀਲ ਕਰ ਰਹੇ ਹਨ । ਜਸਬੀਰ ਜੱਸੀ (Jasbir jassi) ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਲੋਕਾਂ ਨੂੰ ਸਵਾਲ ਕੀਤਾ ਹੈ ।

ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਵੋਟ ਪਾਤੀ, ਸੋਚ ਕੇ ਪਾਈ ਏ ਨਾ, ਵਿਚਾਰ ਕੇ ਭਾਊ ਜੀ??? । ਇਸ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ ।

ਜਸਬੀਰ ਜੱਸੀ ਹਰ ਮੁੱਦੇ ‘ਤੇ ਰੱਖਦੇ ਹਨ ਰਾਇ
ਜਸਬੀਰ ਜੱਸੀ ਅਕਸਰ ਹਰੇਕ ਮੁੱਦੇ ‘ਤੇ ਆਪਣੀ ਰਾਇ ਰੱਖਦੇ ਹੋਏ ਨਜ਼ਰ ਆਉਂਦੇ ਹਨ । ਸੋਸ਼ਲ ਮੀਡੀਆ ਦੇ ਜ਼ਰੀਏ ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੇ ਰਹਿੰਦੇ ਹਨ ਤੇ ਆਪਣੇ ਆਉਣ ਵਾਲੇ ਗੀਤਾਂ ਬਾਰੇ ਜਾਣਕਾਰੀ ਸਾਂਝੀ ਕਰਕੇ ਦੱਸਦੇ ਹਨ।ਇਸ ਤੋਂ ਇਲਾਵਾ ਉਹ ਆਪਣੇ ਪਿੰਡ ਫੇਰੀ ਦੀਆਂ ਤਸਵੀਰਾਂ ਵੀ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਗੀਤ ‘ਚੱਲ ਜਿੰਦੀਏ’ ਫ਼ਿਲਮ ‘ਚ ਰਿਲੀਜ਼ ਹੋਇਆ ਸੀ ।
_19f29244c3057275ff378c35dafa2baf_1280X720.webp)
ਇਸ ਤੋਂ ਇਲਾਵਾ ਗਾਇਕ ਆਪਣੇ ਪਿੰਡ ਦੀਆਂ ਗੱਲਾਂ ਵੀ ਸ਼ੇਅਰ ਕਰਦੇ ਰਹਿੰਦੇ ਹਨ ।ਜਸਬੀਰ ਜੱਸੀ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ‘ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ’, ‘ਕੁੜੀ ਜ਼ਹਿਰ ਦੀ ਪੁੜੀ’, ‘ਦਿਲ ਲੈ ਗਈ ਕੁੜੀ ਗੁਜਰਾਤ ਦੀ’ ਸਣੇ ਕਈ ਹਿੱਟ ਗੀਤ ਇਸ ਲਿਸਟ ‘ਚ ਸ਼ਾਮਿਲ ਹਨ ।
ਹੋਰ ਪੜ੍ਹੋ
- PTC PUNJABI