ਜਸਬੀਰ ਜੱਸੀ ਨੇ ਖੂਬਸੂਰਤ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਅੱਜ ਦੇਸ਼ ਭਰ ‘ਚ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ । ਇਸ ਮੌਕੇ ਬਾਲੀਵੁੱਡ ਸਿਤਾਰਿਆਂ ਦੇ ਨਾਲ ਨਾਲ ਪੰਜਾਬੀ ਸਿਤਾਰੇ ਵੀ ਆਜ਼ਾਦੀ ਦਿਵਸ ਦੀਆਂ ਵਧਾਈਆਂ ਦੇ ਰਹੇ ਹਨ । ਗਾਇਕ ਜਸਬੀਰ ਜੱਸੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਜ਼ਾਦੀ ਦਿਹਾੜੇ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਹਨ ।
ਜਸਬੀਰ ਜੱਸੀ ਨੇ ਖੂਬਸੂਰਤ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਅੱਜ ਦੇਸ਼ ਭਰ ‘ਚ ਆਜ਼ਾਦੀ ਦਿਹਾੜਾ (independence day 2023) ਮਨਾਇਆ ਜਾ ਰਿਹਾ ਹੈ । ਇਸ ਮੌਕੇ ਬਾਲੀਵੁੱਡ ਸਿਤਾਰਿਆਂ ਦੇ ਨਾਲ ਨਾਲ ਪੰਜਾਬੀ ਸਿਤਾਰੇ ਵੀ ਆਜ਼ਾਦੀ ਦਿਵਸ ਦੀਆਂ ਵਧਾਈਆਂ ਦੇ ਰਹੇ ਹਨ । ਗਾਇਕ ਜਸਬੀਰ ਜੱਸੀ (Jasbir jassi) ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਜ਼ਾਦੀ ਦਿਹਾੜੇ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਹਨ । ਤਸਵੀਰ ‘ਚ ਜਸਬੀਰ ਜੱਸੀ ਇੱਕ ਮੋਚੀ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਉਸ ਦੇ ਨਾਲ ਹੱਥ ਮਿਲਾਉਂਦੇ ਹੋਏ ਦਿਖਾਈ ਦੇ ਰਹੇ ਹਨ ।
ਹੋਰ ਪੜ੍ਹੋ : ਸੋਸ਼ਲ ਮੀਡੀਆ ਸਟਾਰ ਸੰਦੀਪ ਤੂਰ ਆਪਣੀ ਭੈਣ ਨੂੰ ਸੰਧਾਰਾ ਦੇਣ ਪਹੁੁੰਚਿਆ, ਵੀਡੀਓ ਹੋ ਰਿਹਾ ਵਾਇਰਲ
ਆਜ਼ਾਦੀ ਦੇ ਲਈ ਪਤਾ ਨਹੀਂ ਸਾਡੇ ਦੇਸ਼ ਦੇ ਕਿੰਨੇ ਕੁ ਦੇਸ਼ ਭਗਤਾਂ ਨੇ ਕੁਰਬਾਨੀਆਂ ਦਿੱਤੀਆਂ । ਇਨ੍ਹਾਂ ਦੇਸ਼ ਭਗਤਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦੀ ਆਬੋ ਹਵਾ ‘ਚ ਸਾਹ ਲੈ ਰਹੇ ਹਾਂ ।ਅੱਜ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਇਨ੍ਹਾਂ ਸ਼ਹੀਦਾਂ ਨੂੰ ਆਓ ਆਪਾਂ ਵੀ ਸ਼ਰਧਾ ਦੇ ਫੁੱਲ ਭੇਂਟ ਕਰੀਏ ।
ਜਸਬੀਰ ਜੱਸੀ ਦਾ ਵਰਕ ਫ੍ਰੰਟ
ਜਸਬੀਰ ਜੱਸੀ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ । ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਜਸਬੀਰ ਜੱਸੀ ਨੇ ਉਂਝ ਤਾਂ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

ਪਰ ਇੱਥੇ ਅਸੀਂ ਉਨ੍ਹਾਂ ਦੇ ਕੁਝ ਚੋਣਵੇਂ ਗੀਤਾਂ ਦੇ ਬਾਰੇ ਗੱਲਾਂ ਕਰਾਂਗੇ । ਜੋ ਅੱਜ ਵੀ ਸਰੋਤਿਆਂ ਦੀ ਪਹਿਲੀ ਪਸੰਦ ਬਣੇ ਹੋਏ ਹਨ । ਜਿਸ ‘ਚ ‘ਦਿਲ ਲੈ ਗਈ ਕੁੜੀ ਗੁਜਰਾਤ ਦੀ’, ‘ਕੁੜੀ ਜ਼ਹਿਰ ਦੀ ਪੁੜੀ’, ‘ਹੀਰ’, ‘ਇੱਕ ਤਾਰਾ ਵੱਜਦਾ ਵੇ’ ਸਣੇ ਕਈ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
