ਜੈਸਮੀਨ ਅਖਤਰ ਨੇ ਆਪਣੇ ਚਾਚੇ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਖੂਬਸੂਰਤ ਤਸਵੀਰ, ਫੈਨਸ ਨੇ ਦਿੱਤੀ ਵਧਾਈ

ਜੈਸਮੀਨ ਅਖਤਰ ਦੇ ਚਾਚੇ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ਗਾਇਕਾ ਨੇ ਆਪਣੇ ਚਾਚੇ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਉਸ ਨੇ ਚਾਚੇ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।

Written by  Shaminder   |  August 11th 2023 11:09 AM  |  Updated: August 11th 2023 11:09 AM

ਜੈਸਮੀਨ ਅਖਤਰ ਨੇ ਆਪਣੇ ਚਾਚੇ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਖੂਬਸੂਰਤ ਤਸਵੀਰ, ਫੈਨਸ ਨੇ ਦਿੱਤੀ ਵਧਾਈ

ਜੈਸਮੀਨ ਅਖਤਰ (Jasmeen Akhtar) ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਹੈ । ਹਾਲ ਹੀ ‘ਚ ਗਾਇਕਾ ਦਾ ਵਿਆਹ ਹੋਇਆ ਹੈ । ਜਿਸ ਦੀਆਂ ਤਸਵੀਰਾਂ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਜੈਸਮੀਨ ਅਖਤਰ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਗੁਰਲੇਜ ਅਖਤਰ ਦੀ ਛੋਟੀ ਭੈਣ ਹੈ। ਦੋਵੇਂ ਭੈਣਾਂ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਫੈਨਸ ਦੇ ਨਾਲ ਜੁੜੀਆਂ ਰਹਿੰਦੀਆਂ ਹਨ ।

ਹੋਰ ਪੜ੍ਹੋ : ਨਿਮਰਤ ਖਹਿਰਾ ਲੈ ਕੇ ਆ ਰਹੇ ਨਵੀਂ ਐਲਬਮ ‘ਮਾਣਮੱਤੀ’, ਪ੍ਰਸਿੱਧ ਗੀਤਕਾਰ ਹਰਮਨਜੀਤ ਨੇ ਲਿਖੇ ਹਨ ਗੀਤ

ਜੈਸਮੀਨ ਅਖਤਰ ਦੇ ਚਾਚੇ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ਗਾਇਕਾ ਨੇ ਆਪਣੇ ਚਾਚੇ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਉਸ ਨੇ ਚਾਚੇ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਪ੍ਰਸ਼ੰਸਕ ਵੀ ਗਾਇਕਾ ਨੂੰ ਉਸ ਦੇ ਚਾਚੇ ਦੇ ਜਨਮ ਦਿਨ ‘ਤੇ ਵਧਾਈ ਦੇ ਰਹੇ ਹਨ । 

ਜੈਸਮੀਨ ਅਖਤਰ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ 

ਜੈਸਮੀਨ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਦੇ ਦੋਵੇਂ ਭਰਾ ਵੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ ।

ਇਸ ਤੋਂ ਇਲਾਵਾ ਜੈਸਮੀਨ ਦੇ ਜੀਜਾ ਕੁਲਵਿੰਦਰ ਕੈਲੀ ਵੀ ਬਿਹਤਰੀਨ ਗਾਇਕ ਹੈ ਅਤੇ ਭਾਣਜਾ ਦਾਨਵੀਰ ਵੀ ਗਾਇਕੀ ਦੇ ਗੁਰ ਸਿੱਖ ਰਿਹਾ ਹੈ । ਜੈਸਮੀਨ ਨੇ ਹਾਲ ਹੀ ‘ਚ ਲਾਲੀ ਕਾਹਲੋਂ ਦੇ ਨਾਲ ਵਿਆਹ ਕਰਵਾਇਆ ਹੈ । ਇਸ ਵਿਆਹ ‘ਚ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । 

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network