ਜੈਸਮੀਨ ਅਖਤਰ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਗੁਰਲੇਜ ਅਖਤਰ ਵੀ ਆਈ ਨਜ਼ਰ
ਹੁਣ ਗਾਇਕਾ ਦੇ ਲਾਵਾਂ ਸਮੇਂ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ । ਜਿਸ ‘ਚ ਗਾਇਕਾ ਦੀ ਭੈਣ ਅਤੇ ਜੀਜਾ ਵੀ ਨਜ਼ਰ ਆ ਰਹੇ ਹਨ ।
ਜੈਸਮੀਨ ਅਖਤਰ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਗੁਰਲੇਜ ਅਖਤਰ ਵੀ ਆਈ ਨਜ਼ਰ
ਜੈਸਮੀਨ ਅਖਤਰ (Jasmeen Akhtar) ਵਿਆਹ ਦੇ ਬੰਧਨ ‘ਚ ਬੱਝ ਚੁੱਕੀ ਹੈ । ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ । ਹੁਣ ਗਾਇਕਾ ਦੇ ਲਾਵਾਂ ਸਮੇਂ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ । ਜਿਸ ‘ਚ ਗਾਇਕਾ ਦੀ ਭੈਣ ਅਤੇ ਜੀਜਾ ਵੀ ਨਜ਼ਰ ਆ ਰਹੇ ਹਨ ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਜੈਸਮੀਨ ਦੇ ਵਿਆਹ ਦੀਆਂ ਤਸਵੀਰਾਂ
ਕੁਝ ਤਸਵੀਰਾਂ ‘ਚ ਜੈਸਮੀਨ ਗੁਰਦੁਆਰਾ ਸਾਹਿਬ ‘ਚ ਲਾਵਾਂ ਲੈਂਦੀ ਹੋਈ ਨਜ਼ਰ ਆ ਰਹੀ ਹੈ । ਜਦੋਂਕਿ ਕੁਝ ਤਸਵੀਰਾਂ ‘ਚ ਉਹ ਆਪਣੀ ਮਾਂ ਅਤੇ ਭੈਣ ਦੇ ਨਾਲ ਨਜ਼ਰ ਆ ਰਹੀ ਹੈ । ਇੱਕ ਤਸਵੀਰ ‘ਚ ਉਹ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਮਾਡਲ ਦੇ ਨਾਲ ਦਿਖਾਈ ਦੇ ਰਹੀ ਹੈ ਅਤੇ ਇਹ ਮਾਡਲ ਹੀ ਸਾਲੀ ਦੇ ਤੌਰ ‘ਤੇ ਜੈਸਮੀਨ ਦੇ ਪਤੀ ਤੋਂ ਅੰਗੂਠੀ ਹੱਥ ‘ਚ ਪਵਾਉਂਦੀ ਹੋਈ ਦਿਖਾਈ ਦੇ ਰਹੀ ਹੈ ।
_0a8ff78c11997de3684e2744f3666ad7_1280X720.webp)
ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਨਵ-ਵਿਆਹੁਤਾ ਜੋੜੀ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੇ ਲਈ ਵਧਾਈ ਦਿੱਤੀ ਜਾ ਰਹੀ ਹੈ ।

ਜੈਸਮੀਨ ਨੇ ਖੁਦ ਵੀ ਸਾਂਝੇ ਕੀਤੇ ਸਨ ਕਈ ਵੀਡੀਓ
ਜੈਸਮੀਨ ਅਖਤਰ ਨੇ ਬੀਤੇ ਦਿਨ ਵੀ ਆਪਣੀਆਂ ਵਿਆਹ ਦੀਆਂ ਰਸਮਾਂ ਦਾ ਇੱਕ ਵੀਡੀਓ ਸ਼ੇਅਰ ਕੀਤਾ ਸੀ । ਇਸ ਵੀਡੀਓ ‘ਚ ਉਸ ਦੇ ਵੱਟਣਾ ਲਗਾਉਣ ਅਤੇ ਮਹਿੰਦੀ ਦੀਆਂ ਰਸਮਾਂ ਕੀਤੀਆ ਜਾ ਰਹੀਆਂ ਸਨ। ਜੈਸਮੀਨ ਅਖਤਰ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਹੈ ਅਤੇ ਉਸ ਦੀ ਭੈਣ ਗੁਰਲੇਜ ਅਖਤਰ ਵੀ ਪੰਜਾਬੀ ਇੰਡਸਟਰੀ ਦੀ ਮੰਨੀ ਪ੍ਰਮੰਨੀ ਗਾਇਕਾ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
