‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਫੇਮ ਦਿਲੀਪ ਜੋਸ਼ੀ ਉਰਫ ਜੇਠਾ ਲਾਲ ਦੇ ਪੁੱਤਰ ਦਾ ਹੋਇਆ ਵਿਆਹ, ਤਸਵੀਰਾਂ ਹੋ ਰਹੀਆਂ ਵਾਇਰਲ

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਨਾਲ ਸੁਰਖੀਆਂ ਵਟੋਰਨ ਵਾਲੇ ਦਿਲੀਪ ਜੋਸ਼ੀ ਉਰਫ਼ ਜੇਠਾ ਲਾਲ ਦੇ ਪੁੱਤਰ ਦਾ ਵਿਆਹ ਹੋ ਗਿਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲੀਪ ਜੋਸ਼ੀ ਦੇ ਘਰ ਜਸ਼ਨ ਦਾ ਮਹੌਲ ਬਣਿਆ ਹੋਇਆ ਹੈ।

Written by  Shaminder   |  December 18th 2023 05:39 PM  |  Updated: December 18th 2023 05:39 PM

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਫੇਮ ਦਿਲੀਪ ਜੋਸ਼ੀ ਉਰਫ ਜੇਠਾ ਲਾਲ ਦੇ ਪੁੱਤਰ ਦਾ ਹੋਇਆ ਵਿਆਹ, ਤਸਵੀਰਾਂ ਹੋ ਰਹੀਆਂ ਵਾਇਰਲ

 ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਨਾਲ ਸੁਰਖੀਆਂ ਵਟੋਰਨ ਵਾਲੇ ਦਿਲੀਪ ਜੋਸ਼ੀ (Dilip Joshi)ਉਰਫ਼ ਜੇਠਾ ਲਾਲ ਦੇ ਪੁੱਤਰ ਦਾ ਵਿਆਹ ਹੋ ਗਿਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲੀਪ ਜੋਸ਼ੀ ਦੇ ਘਰ ਜਸ਼ਨ ਦਾ ਮਹੌਲ ਬਣਿਆ ਹੋਇਆ ਹੈ। ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜੋ ਕਿ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।

ਹੋਰ ਪੜ੍ਹੋ :  ਜਸਬੀਰ ਜੱਸੀ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰ, ਕਿਹਾ ‘ਸਿੱਖ ਧਰਮ ਦੀਆਂ ਸਿੱਖਿਆਵਾਂ ਨੂੰ ਦੁਨੀਆ ਭਰ ‘ਚ ਪਹੁੰਚਾ ਰਹੇ ਭਾਈ ਸਾਹਿਬ’

ਦਿਲੀਪ ਜੋਸ਼ੀ ਦੇ ਨਾਲ ਸੀਰੀਅਲ ‘ਚ ਕੰਮ ਕਰਨ ਵਾਲੀ ਦਇਆ ਬੇਨ ਨੇ ਵੀ ਸ਼ਿਰਕਤ ਕੀਤੀ ।ਇਸ ਤੋਂ ਇਲਾਵਾ ਸੀਰੀਅਲ ‘ਚ ਕੰਮ ਕਰਨ ਵਾਲੇ ਹੋਰ ਕਈ ਅਦਾਕਾਰ ਵੀ ਸ਼ਾਮਿਲ ਹੋਏ । 

2021‘ਚ ਧੀ ਦਾ ਕੀਤਾ ਸੀ ਵਿਆਹ 

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਜੇਠਾ ਲਾਲ ਉਰਫ਼ ਦਿਲੀਪ ਜੋਸ਼ੀ ਨੇ ਆਪਣੀ ਧੀ ਦਾ ੨੦੨੧ ‘ਚ ਵਿਆਹ ਕੀਤਾ ਸੀ । ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਦਿਲੀਪ ਜੋਸ਼ੀ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਤੋਂ ਇਲਾਵਾ ਹੋਰ ਵੀ ਕਈ ਸੀਰੀਅਲ ‘ਚ ਨਜ਼ਰ ਆ ਚੁੱਕੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਮਨੋਰੰਜਨ ਜਗਤ ‘ਚ ਸਰਗਰਮ ਹਨ ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network