ਕਮਲ ਖੰਗੂੜਾ ਨੇ ਸਾਂਝਾ ਕੀਤਾ ਮਾਂ ਦੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ, ਪਰਿਵਾਰ ਦੇ ਨਾਲ ਕੀਤਾ ਸੈਲੀਬ੍ਰੇਸ਼ਨ
ਕਮਲ ਖੰਗੂੜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮਾਂ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਮਾਂ ਦਾ ਬਰਥਡੇ (Mother Birthday) ਸੈਲੀਬ੍ਰੇਟ ਕਰਦੀ ਹੋਈ ਦਿਖਾਈ ਦੇ ਰਹੀ ਹੈ । ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ‘ਰੱਬ ਹਰ ਜਗ੍ਹਾ ਨਹੀਂ ਹੋ ਸਕਦਾ, ਇਸ ਲਈ ਉਸ ਨੇ ਮਾਵਾਂ ਬਣਾਈਆਂ, ਹੈਪੀ ਬਰਥਡੇ ਮਾਂ’।
ਕਮਲ ਖੰਗੂੜਾ ਨੇ ਸਾਂਝਾ ਕੀਤਾ ਮਾਂ ਦੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ, ਪਰਿਵਾਰ ਦੇ ਨਾਲ ਕੀਤਾ ਸੈਲੀਬ੍ਰੇਸ਼ਨ
ਕਮਲ ਖੰਗੂਰਾ (Kamal Khangura) ਕਿਸੇ ਪਛਾਣ ਦੀ ਮੁਹਤਾਜ਼ ਨਹੀਂ ਹੈ । ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮਾਂ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਮਾਂ ਦਾ ਬਰਥਡੇ (Mother Birthday) ਸੈਲੀਬ੍ਰੇਟ ਕਰਦੀ ਹੋਈ ਦਿਖਾਈ ਦੇ ਰਹੀ ਹੈ । ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ‘ਰੱਬ ਹਰ ਜਗ੍ਹਾ ਨਹੀਂ ਹੋ ਸਕਦਾ, ਇਸ ਲਈ ਉਸ ਨੇ ਮਾਵਾਂ ਬਣਾਈਆਂ, ਹੈਪੀ ਬਰਥਡੇ ਮਾਂ’।

ਹੋਰ ਪੜ੍ਹੋ : ਜੱਸੀ ਗਿੱਲ ਦੀ ਮਾਂ ਡੇਅਰੀ ‘ਚ ਦੁੱਧ ਵੇਚ ਕੇ ਗਾਇਕ ਦੀਆਂ ਜ਼ਰੂਰਤਾਂ ਕਰਦੀ ਸੀ ਪੂਰੀਆਂ , ਗਾਇਕ ਨੂੰ ਯਾਦ ਆਏ ਸੰਘਰਸ਼ ਦੇ ਦਿਨ
ਕਮਲ ਖੰਗੂੜਾ ਨੇ ਨਿੱਕੀ ਉਮਰ ‘ਚ ਕੀਤੀ ਸੀ ਸ਼ੁਰੂਆਤ
ਕਮਲ ਖੰਗੂੜਾ ਬਹੁਤ ਹੀ ਛੋਟੀ ਸੀ, ਜਦੋਂ ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਸਕੂਲੀ ਪੜ੍ਹਾਈ ਦੇ ਦੌਰਾਨ ਹੀ ਉਸ ਨੇ ਇੱਕ ਵੀਡੀਓ ‘ਚ ਕੰਮ ਕੀਤਾ ਸੀ ।

ਇਸ ਤੋਂ ਬਾਅਦ ਕਦੇ ਵੀ ਕਮਲ ਨੇ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ‘ਚ ਨਜ਼ਰ ਆਈ । ਹੁਣ ਤੱਕ ਉਹ 200 ਤੋਂ ਵੱਧ ਗਾਣਿਆਂ ਵਿੱਚ ਮਾਡਲ ਦੇ ਤੌਰ ਤੇ ਕੰਮ ਕਰ ਚੁੱਕੇ ਹਨ ।
ਸੰਗਰੂਰ ਦੀ ਰਹਿਣ ਵਾਲੀ ਹੈ ਕਮਲ ਖੰਗੂੜਾ
ਕਮਲ ਖੰਗੂੜਾ ਸੰਗਰੂਰ ਦੇ ਰਹਿਣ ਵਾਲੇ ਹਨ । ਪਰ ਆਪਣੇ ਕੰਮ-ਕਾਜ ਦੇ ਸਿਲਸਿਲੇ ਦੇ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਜਾ ਕੇ ਰਹਿਣਾ ਪਿਆ ਅਤੇ ਹੁਣ ਅਦਾਕਾਰਾ ਫ਼ਿਲਮਾਂ ‘ਚ ਵੀ ਕੰਮ ਕਰ ਰਹੀ ਹੈ ।
_9f737e9364b5e973bf0a30d566542ec5_1280X720.webp)
ਵਿੱਕੀ ਸ਼ੇਰਗਿੱਲ ਦੇ ਨਾਲ ਕਰਵਾਇਆ ਵਿਆਹ
ਅਦਾਕਾਰਾ ਨੇ ਵਿੱਕੀ ਸ਼ੇਰਗਿੱਲ ਦੇ ਨਾਲ ਵਿਆਹ ਕਰਵਾਇਆ ਹੈ।ਵਿਆਹ ਤੋਂ ਬਾਅਦ ਉਨ੍ਹਾਂ ਨੇ ਮਾਡਲਿੰਗ ਅਤੇ ਅਦਾਕਾਰੀ ਤੋਂ ਦੂਰੀ ਬਣਾ ਲਈ ਸੀ ਪਰ ਹੁਣ ਅਦਾਕਾਰਾ ਮੁੜ ਤੋਂ ਇੰਡਸਟਰੀ ‘ਚ ਸਰਗਰਮ ਹੋ ਚੁੱਕੀ ਹੈ ਅਤੇ ਹਰ ਦੂਜੇ ਗੀਤ ‘ਚ ਬਤੌਰ ਮਾਡਲ ਨਜ਼ਰ ਆ ਰਹੀ ਹੈ । ਉਹ ਆਪਣੇ ਪਤੀ ਦੇ ਨਾਲ ਵੀ ਕਮਲ ਅਕਸਰ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
