ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਵਧੀਆਂ, ਅਦਾਕਾਰਾ ‘ਤੇ ਇੱਕ ਸ਼ਖਸ ਨੇ ਲਗਾਏ ਗੰਭੀਰ ਇਲਜ਼ਾਮ, ਪੜ੍ਹੋ ਪੂਰੀ ਖ਼ਬਰ
ਲਾਇਕ ਰਾਮ ਨੇਗੀ ਨੇ ਕੰਗਨਾ ਰਣੌਤ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਚ ਉਸ ਨੇ ਕਿਹਾ ਹੈ ਕਿ ਲੋਕ ਸਭਾ ਹਲਕੇ ਤੋਂ ਚੋਣ ਲੜਨ ਦੇ ਲਈ ਉਸ ਦੀ ਨਾਮਜ਼ਦਗੀ ਪੱਤਰ ਕਥਿਤ ਤੌਰ ‘ਤੇ ਗਲਤ ਤਰੀਕੇ ਦੇ ਨਾਲ ਰੱਦ ਕਰ ਦਿੱਤਾ ਗਿਆ ਸੀ ।
ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਵਧੀਆਂ, ਅਦਾਕਾਰਾ ‘ਤੇ ਇੱਕ ਸ਼ਖਸ ਨੇ ਲਗਾਏ ਗੰਭੀਰ ਇਲਜ਼ਾਮ, ਪੜ੍ਹੋ ਪੂਰੀ ਖ਼ਬਰ
ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ । ਕੁਝ ਦਿਨ ਪਹਿਲਾਂ ਥੱਪੜ ਕਾਂਡ ਤੋਂ ਬਾਅਦ ਇੱਕ ਵਾਰ ਮੁੜ ਤੋਂ ਅਦਾਕਾਰਾ ਵਿਵਾਦਾਂ ‘ਚ ਘਿਰਦੀ ਹੋਈ ਨਜ਼ਰ ਆ ਰਹੀ ਹੈ। ਅਦਾਕਾਰਾ ਕੰਗਨਾ ਰਣੌਤ ‘ਤੇ ਹਿਮਾਚਲ ਪ੍ਰਦੇਸ਼ ਦੇ ਇੱਕ ਸ਼ਖਸ ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਪਟੀਸ਼ਨ ਦਾਇਰ ਕੀਤੀ ਹੈ। ਲਾਇਕ ਰਾਮ ਨੇਗੀ ਨੇ ਕੰਗਨਾ ਰਣੌਤ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਚ ਉਸ ਨੇ ਕਿਹਾ ਹੈ ਕਿ ਲੋਕ ਸਭਾ ਹਲਕੇ ਤੋਂ ਚੋਣ ਲੜਨ ਦੇ ਲਈ ਉਸ ਦੀ ਨਾਮਜ਼ਦਗੀ ਪੱਤਰ ਕਥਿਤ ਤੌਰ ‘ਤੇ ਗਲਤ ਤਰੀਕੇ ਦੇ ਨਾਲ ਰੱਦ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਕੋਰਟ ਨੇ ਕੰਗਨਾ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ ਅਤੇ ਅਦਾਕਾਰਾ ਨੂੰ ੨੧ ਅਗਸਤ ਤੱਕ ਆਪਣਾ ਜਵਾਬ ਦੇਣਾ ਪਵੇਗਾ ।
ਹੋਰ ਪੜ੍ਹੋ : ਰੇਸ਼ਮ ਸਿੰਘ ਅਨਮੋਲ ਨੇ ਨਵਦੀਪ ਜਲਬੇੜਾ ਦੇ ਨਾਲ ਸਾਂਝਾ ਕੀਤਾ ਵੀਡੀਓ, ਨਵਦੀਪ ਨੇ ਕੀਤਾ ਸਭ ਦਾ ਧੰਨਵਾਦ
ਕੰਗਨਾ ਰਣੌਤ ਨੂੰ ਕੁਲਵਿੰਦਰ ਕੌਰ ਨੇ ਮਾਰਿਆ ਸੀ ਥੱਪੜ
ਅਦਾਕਾਰਾ ਕੰਗਨਾ ਰਣੌਤ ਨੂੰ ਕੁਲਵਿੰਦਰ ਕੌਰ ਨਾਂਅ ਦੀ ਮਹਿਲਾ ਸੀਆਈਐੱਸਐੱਫ ਨੇ ਥੱਪੜ ਮਾਰ ਦਿੱਤਾ ਸੀ । ਜਿਸ ਤੋਂ ਬਾਅਦ ਉਸ ਦੀ ਖੂਬ ਚਰਚਾ ਹੋਈ ਸੀ ।

ਕੁਲਵਿੰਦਰ ਕੌਰ ਦਾ ਕਹਿਣਾ ਸੀ ਕਿ ਜਿਸ ਸਮੇਂ ਕੰਗਨਾ ਰਣੌਤ ਨੇ ਉਸ ਦੀ ਮਾਂ ਜੋ ਕਿਸਾਨ ਅੰਦੋਲਨ ਦੇ ਦੌਰਾਨ ਧਰਨੇ ‘ਤੇ ਬੈਠੀ ਸੀ ਤਾਂ ਉਸ ਦੇ ਲਈ ਮਾੜੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਸੀ ।ਜਿਸ ਕਾਰਨ ਉਹ ਆਪਣੇ ਜਜ਼ਬਾਤਾਂ ਤੇ ਕਾਬੂ ਨਹੀਂ ਸੀ ਰੱਖ ਸਕੀ। ਇਸ ਤੋਂ ਬਾਅਦ ਇਹ ਖਬਰਾਂ ਵੀ ਸਾਹਮਣੇ ਆਈਆਂ ਸਨ ਕਿ ਕੰਗਨਾ ਨੇ ਚੈਕਿੰਗ ਦੇ ਦੌਰਾਨ ਉਸ ਦੇ ਨਾਲ ਬਦਸਲੂਕੀ ਕੀਤੀ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
