ਗੀਤਾ ਬਸਰਾ, ਮੀਰਾ ਰਾਜਪੂਤ, ਗੁਰਲੇਜ ਅਖਤਰ ਸਣੇ ਕਈ ਹਸਤੀਆਂ ਦੇ ਕਰਵਾ ਚੌਥ ਦੀਆਂ ਤਸਵੀਰਾਂ ਵਾਇਰਲ

ਅੱਜ ਕਰਵਾ ਚੌਥ ਦਾ ਤਿਉਹਾਰ ਦੇਸ਼ ਭਰ ‘ਚ ਮਨਾਇਆ ਜਾ ਰਿਹਾ ਹੈ । ਸ਼ਾਮ ਨੂੰ ਕਰਵਾ ਚੌਥ ਦੀ ਕਥਾ ਸੁਣੀ ਜਾਂਦੀ ਹੈ । ਕਰਵਾ ਚੌਥ ਦੇ ਮੌਕੇ ‘ਤੇ ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਨੇ ਵੀ ਵਰਤ ਰੱਖਿਆ ਹੈ । ਉਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ।

Reported by: PTC Punjabi Desk | Edited by: Shaminder  |  November 01st 2023 06:02 PM |  Updated: November 01st 2023 06:02 PM

ਗੀਤਾ ਬਸਰਾ, ਮੀਰਾ ਰਾਜਪੂਤ, ਗੁਰਲੇਜ ਅਖਤਰ ਸਣੇ ਕਈ ਹਸਤੀਆਂ ਦੇ ਕਰਵਾ ਚੌਥ ਦੀਆਂ ਤਸਵੀਰਾਂ ਵਾਇਰਲ

 ਅੱਜ ਕਰਵਾ ਚੌਥ (Karwa Chauth 2023) ਦਾ ਤਿਉਹਾਰ ਦੇਸ਼ ਭਰ ‘ਚ ਮਨਾਇਆ ਜਾ ਰਿਹਾ ਹੈ । ਸ਼ਾਮ ਨੂੰ ਕਰਵਾ ਚੌਥ ਦੀ ਕਥਾ ਸੁਣੀ ਜਾਂਦੀ ਹੈ । ਕਰਵਾ ਚੌਥ ਦੇ ਮੌਕੇ ‘ਤੇ ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਨੇ ਵੀ ਵਰਤ ਰੱਖਿਆ ਹੈ । ਉਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਦੇ ਹੱਥ ਕਰਵੇ ਵਾਲੀ ਥਾਲੀ ਫੜੀ ਹੋਈ ਹੈ । ਸੋਸ਼ਲ ਮੀਡੀਆ ‘ਤੇ ਅਦਾਕਾਰਾ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । 

ਹੋਰ ਪੜ੍ਹੋ :  ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਸਰਗੀ ਦੀ ਝਲਕ ਸਾਂਝੀ ਕਰਦੇ ਹੋਏ ਸੁਹਾਗਣਾਂ ਨੂੰ ਦਿੱਤੀ ਕਰਵਾ ਚੌਥ ਦੀ ਵਧਾਈ

ਗੁਰਲੇਜ ਅਖਤਰ ਨੇ ਪਤੀ ਨਾਲ ਸਾਂਝੀ ਕੀਤੀ ਰੋਮਾਂਟਿਕ ਤਸਵੀਰ  

ਗਾਇਕਾ ਗੁਰਲੇਜ ਅਖਤਰ ਨੇ ਵੀ ਕਰਵਾ ਚੌਥ ਦੇ ਮੌਕੇ ‘ਤੇ ਆਪਣੇ ਹੱਥਾਂ ਤੇ ਮਹਿੰਦੀ ਲਗਵਾਈ ਅਤੇ ਕੁਲਵਿੰਦਰ ਕੈਲੀ ਦੇ ਨਾਲ ਰੋਮਾਂਟਿਕ ਤਸਵੀਰ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ ।

ਜਿਸ ‘ਚ ਗਾਇਕਾ ਨੇ ਆਪਣੇ ਪਤੀ ਨੂੰ ਕਰਵਾ ਚੌਥ ਦੀ ਵਧਾਈ ਦਿੱਤੀ ਹੈ ।

ਇਸ ਤੋਂ ਇਲਾਵਾ ਹੋਰ ਵੀ ਕਈ ਅਭਿਨੇਤਰੀਆਂ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ ।  

ਮੀਰਾ ਰਾਜਪੂਤ ਦਾ ਵੀਡੀਓ ਆਇਆ ਸਾਹਮਣੇ 

ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਸ਼ਾਹਿਦ ਕਪੂਰ ਦੀ ਪਤਨੀ ਮੀਰਾ ਰਾਜਪੂਤ ਦਾ ਵੀਡੀਓ ਵੀ ਸਾਹਮਣੇ ਆਇਆ ਹੈ । ਜੋ ਕਿ ਅਨਿਲ ਕਪੂਰ ਦੇ ਘਰ ਕਥਾ ਸੁਣਨ ਦੇ ਲਈ ਪਹੁੰਚੀ ਸੀ । ਮੀਰਾ ਨੇ ਲਾਲ ਰੰਗ ਦੀ ਸਾੜ੍ਹੀ ਲਾਈ ਹੋਈ ਸੀ । ਇਸ ਤੋਂ ਇਲਾਵਾ ਵਰੁਣ ਧਵਨ ਦੀ ਪਤਨੀ ਵੀ ਦਿਖਾਈ ਦਿੱਤੀ । 

 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network