ਕੌਰ ਬੀ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਫੈਨਸ ਨੂੰ ਆ ਰਹੀਆਂ ਪਸੰਦ

ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਹੈ ‘ਤੇਰੀ ਚੌਖਟ ਪੇ ਆ ਕਰ ਹਮ ਜ਼ਮਾਨਾ ਭੂਲ ਗਏ'।

Written by  Shaminder   |  April 24th 2024 11:40 AM  |  Updated: April 24th 2024 11:40 AM

ਕੌਰ ਬੀ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਫੈਨਸ ਨੂੰ ਆ ਰਹੀਆਂ ਪਸੰਦ

ਕੌਰ ਬੀ (Kaur B) ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਗਾਇਕਾਂ ‘ਚੋਂ ਇੱਕ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ । ਫੈਨਸ ਦੇ ਨਾਲ ਉਹ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਇਸ ਦੇ ਨਾਲ ਹੀ ਆਪਣੇ ਪ੍ਰੋਜੈਕੇਟਸ ਦੇ ਬਾਰੇ ਵੀ ਜਾਣਕਾਰੀ ਸਾਂਝੀ ਕਰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

ਹੋਰ ਪੜ੍ਹੋ : ਰਣਜੀਤ ਬਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਜਿਨ੍ਹਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਹੈ ‘ਤੇਰੀ ਚੌਖਟ ਪੇ ਆ ਕਰ ਹਮ ਜ਼ਮਾਨਾ ਭੂਲ ਗਏਇਸ ਦਿਲ ਕੋ ਮਿਲਾ ਇਤਨਾ ਸੁਕੂਨ...ਕਿ ਫਿਰ ਹਮ ਸਿਰ ਉਠਾਉਣਾ ਹੀ ਭੂਲ ਗਏ’। ਕੌਰ ਬੀ ਅਕਸਰ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।

ਕੁਝ ਦਿਨ ਪਹਿਲਾਂ ਉਨ੍ਹਾਂ ਨੇ ਆਪਣੇ ਤਾਇਆ ਜੀ ਦੇ ਨਾਲ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਨਾ ਚਾਹਾਂਗੇ । ਜਿਸ ‘ਚ ਮਿੱਤਰਾਂ ਦੇ ਬੂਟ, ਬਜਟ, ਫੁਲਕਾਰੀ, ਪੀਜ਼ਾ ਹੱਟ ਸਣੇ ਕਈ ਗੀਤ ਸ਼ਾਮਿਲ ਹਨ । 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network