ਨੀਰੂ ਬਾਜਵਾ ਨੇ ਮਾਂ ਦੇ ਜਨਮ ਦਿਨ ‘ਤੇ ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ, ਮਾਂ ਨੂੰ ਜਨਮ ਦਿਨ ਦੀ ਦਿੱਤੀ ਵਧਾਈ
ਨੀਰੂ ਬਾਜਵਾ ਨੇ ਆਪਣੀ ਮਾਂ ਦੇ ਜਨਮ ਦਿਨ ‘ਤੇ ਬਹੁਤ ਹੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੀ ਮਾਂ ਨੂੰ ਬਰਥਡੇ ਵਿਸ਼ ਕੀਤਾ ਹੈ ।
ਨੀਰੂ ਬਾਜਵਾ ਨੇ ਮਾਂ ਦੇ ਜਨਮ ਦਿਨ ‘ਤੇ ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ, ਮਾਂ ਨੂੰ ਜਨਮ ਦਿਨ ਦੀ ਦਿੱਤੀ ਵਧਾਈ
ਨੀਰੂ ਬਾਜਵਾ (Neeru Bajwa) ਨੇ ਆਪਣੀ ਮਾਂ ਦੇ ਜਨਮ ਦਿਨ ‘ਤੇ ਬਹੁਤ ਹੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੀ ਮਾਂ ਨੂੰ ਬਰਥਡੇ ਵਿਸ਼ ਕੀਤਾ ਹੈ । ਨੀਰੂ ਬਾਜਵਾ ਦੀ ਇਸ ਪੋਸਟ ‘ਤੇ ਫੈਨਸ ਵੀ ਉਨ੍ਹਾਂ ਨੂੰ ਉਨ੍ਹਾਂ ਦੀ ਮੰਮੀ ਦੇ ਜਨਮ ਦਿਨ ਦੀ ਵਧਾਈ ਦੇ ਰਹੇ ਹਨ ।ਨੀਰੂ ਬਾਜਵਾ ਦਾ ਸ਼ੈਡਿਊਲ ਭਾਵੇਂ ਕਿੰਨਾ ਵੀ ਰੁੱਝਿਆ ਕਿਉਂ ਨਾ ਹੋਵੇ ਅਦਾਕਾਰਾ ਆਪਣੇ ਪਰਿਵਾਰ ਦੇ ਲਈ ਸਮਾਂ ਕੱਢਣਾ ਨਹੀਂ ਭੁੱਲਦੀ ।
ਰੁਬੀਨਾ ਬਾਜਵਾ ਨੇ ਵੀ ਆਪਣੀ ਮਾਂ ਦੇ ਜਨਮਦਿਨ ‘ਤੇ ਪਿਆਰੀਆਂ ਜਿਹੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਵਧਾਈ ਦਿੱਤੀ ਹੈ ।
ਨੀਰੂ ਬਾਜਵਾ ਦਾ ਵਰਕ ਫ੍ਰੰਟ
ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਬੂਹੇ ਬਾਰੀਆਂ’ ਰਿਲੀਜ਼ ਹੋਈ ਹੈ । ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ । ਇਸ ਤੋਂ ਪਹਿਲਾਂ ਅਦਾਕਾਰਾ ਦੀ ਫ਼ਿਲਮ ‘ਕਲੀ ਜੋਟਾ’ ਰਿਲੀਜ਼ ਹੋਈ ਸੀ । ਇਸ ਫ਼ਿਲਮ ‘ਚ ਉਸ ਦੇ ਕਿਰਦਾਰ ਤੇ ਨਿਵੇਕਲੇ ਵਿਸ਼ੇ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
ਨੀਰੂ ਬਾਜਵਾ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ । ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਇਸ ਹਾਲੀਵੁੱਡ ਫ਼ਿਲਮ ਦਾ ਟ੍ਰੇਲਰ ਵੀ ਰਿਲੀਜ਼ ਹੋਇਆ ਸੀ । ਇਸ ਫ਼ਿਲਮ ਦਾ ਵੀ ਦਰਸ਼ਕ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

