ਫ਼ਿਲਮ ‘ਅਮਰ ਸਿੰਘ ਚਮਕੀਲਾ’ ਨੂੰ ਲੈ ਕੇ ਨਿਸ਼ਾ ਬਾਨੋ ਵੀ ਹੈ ਉਤਸ਼ਾਹਿਤ, ਅਦਾਕਾਰਾ ਨੇ ਸਾਂਝਾ ਕੀਤਾ ਵੀਡੀਓ
ਨਿਸ਼ਾ ਬਾਨੋ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ। ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਜਲਦ ਹੀ ਅਦਾਕਾਰਾ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਅਮਰ ਸਿੰਘ ਚਮਕੀਲਾ’ ‘ਚ ਨਜ਼ਰ ਆਏਗੀ ।
ਫ਼ਿਲਮ ‘ਅਮਰ ਸਿੰਘ ਚਮਕੀਲਾ’ ਨੂੰ ਲੈ ਕੇ ਨਿਸ਼ਾ ਬਾਨੋ ਵੀ ਹੈ ਉਤਸ਼ਾਹਿਤ, ਅਦਾਕਾਰਾ ਨੇ ਸਾਂਝਾ ਕੀਤਾ ਵੀਡੀਓ
ਨਿਸ਼ਾ ਬਾਨੋ (Nisha Bano) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜੋ ਕਿ ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦੇ ਵੱਲੋਂ ਗਾਏ ਇੱਕ ਗੀਤ ਦਾ ਵੀਡੀਓ ਹੈ। ਜਿਸ ‘ਚ ਅਦਾਕਾਰਾ ਦਿਲਜੀਤ ਦੋਸਾਂਝ ਦੇ ਨਾਲ ਗਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਇਸ ਫ਼ਿਲਮ ਦੇ ਲਈ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ ।ਅਦਾਕਾਰਾ ਨੇ ਲਿਖਿਆ ‘ਧੰਨਵਾਦ ਹਰ ਉਸ ਇਨਸਾਨ ਜੋ ਹਮੇਸ਼ਾ ਸਪੋਟ ਕਰਦੇ ਨੇ । ਚਮਕੀਲਾ ਮੂਵੀ ਕਈ ਤੁਹਾਡੀਆਂ ਦੁਆਵਾਂ ਲਈ ਦਿਲੋਂ ਧੰਨਵਾਦ। ਤੁਹਾਡੇ ਲਾਈਕ, ਕਮੈਂਟਸ ਲਈ ਵੀ ਧੰਨਵਾਦ। ਤੁਸੀਂ ਆਪਣੇ ਕੀਮਤੀ ਟਾਈਮ ਚੋਂ ਕੁਝ ਟਾਈਮ ਮੇਰੇ ਲਈ ਦਿੰਦੇ ਹੋ । ਰੱਬ ਤੁਹਾਨੂੰ ਸਾਰਿਆਂ ਨੂੰ ਖੁਸ਼ ਰੱਖੇ’।

ਦਿਲਜੀਤ ਦੋਸਾਂਝ ਦੇ ਨਾਲ ਨਿਸ਼ਾ ਆਏਗੀ ਨਜ਼ਰ
ਦਿਲਜੀਤ ਦੋਸਾਂਝ ਦੇ ਨਾਲ ਨਿਸ਼ਾ ਬਾਨੋ ਨਜ਼ਰ ਆਉਣਗੇ । ਇਸ ਫ਼ਿਲਮ ‘ਚ ਮੁੱਖ ਕਿਰਦਾਰਾਂ ‘ਚ ਦਿਲਜੀਤ ਦੋਸਾਂਝ ਦੇ ਨਾਲ ਪਰੀਣੀਤੀ ਚੋਪੜਾ ਨਜ਼ਰ ਆਉਣਗੇ ।ਇਸ ਤੋਂ ਇਲਾਵਾ ਨਿਸ਼ਾ ਬਾਨੋ ਵੀ ਇਸ ਫ਼ਿਲਮ ‘ਚ ਦਿਖਾਈ ਦੇਣਗੇ । ਨਿਸ਼ਾ ਬਾਨੋ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਵੀ ਅਦਾਕਾਰਾ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ।

‘ਨਿੱਕਾ ਜ਼ੈਲਦਾਰ’ ਫ਼ਿਲਮ ‘ਚ ਉਸ ਦੇ ਵੱਲੋਂ ਨਿਭਾਏ ਗਏ ਸ਼ਾਂਤੀ ਦੇ ਕਿਰਦਾਰ ਨੂੰ ਬਹੁਤ ਪਿਆਰ ਮਿਲਿਆ ਸੀ । ਇਸ ਤੋਂ ਇਲਾਵਾ ਹੋਰ ਵੀ ਕਈ ਕਿਰਦਾਰਾਂ ਦੇ ਨਾਲ ਉਨ੍ਹਾਂ ਦੇ ਦਰਸ਼ਕਾਂ ਦਾ ਦਿਲ ਜਿੱਤਿਆ ਹੈ ।ਜਿਸ ‘ਚ ‘ਨੀ ਮੈਂ ਸੱਸ ਕੁੱਟਣੀ’, ‘ਇੱਟਾਂ ਦਾ ਘਰ’, ‘ਜਵਾਈ ਭਾਈ’, ‘ਵਿੱਚ ਬੋਲੂੰਗਾ ਤੇਰੇ’, ‘ਆਟੇ ਦੀ ਚਿੜ੍ਹੀ’, ‘ਰਾਂਝਾ ਰਿਫਿਊਜੀ’ ਸਣੇ ਕਈ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ।
ਹੋਰ ਪੜ੍ਹੋ
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
