ਪੰਜਾਬੀ ਮਾਡਲ ਅਤੇ ਅਦਾਕਾਰਾ ਰੁਮਾਨ ਅਹਿਮਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ

ਅਦਾਕਾਰਾ ਅਤੇ ਪੰਜਾਬੀ ਮਾਡਲ ਰੁਮਾਨ ਅਹਿਮਦ ਵੀ ਦਰਬਾਰ ਸਾਹਿਬ ਮੱਥਾ ਟੇਕਣ ਦੇ ਲਈ ਪਹੁੰਚੇ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

Written by  Shaminder   |  May 29th 2023 10:31 AM  |  Updated: May 29th 2023 10:31 AM

ਪੰਜਾਬੀ ਮਾਡਲ ਅਤੇ ਅਦਾਕਾਰਾ ਰੁਮਾਨ ਅਹਿਮਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib)  ‘ਚ ਆਏ ਦਿਨ ਲੱਖਾਂ ਸ਼ਰਧਾਲੂ ਨਤਮਸਤਕ ਹੁੰਦੇ ਹਨ । ਇਸ ਦੇ ਨਾਲ ਹੀ ਕਈ ਸੈਲੀਬ੍ਰੇਟੀਜ਼ ਵੀ ਦਰਬਾਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚਦੇ ਹਨ । ਅਦਾਕਾਰਾ ਅਤੇ ਪੰਜਾਬੀ ਮਾਡਲ ਰੁਮਾਨ ਅਹਿਮਦ (Rumman Ahmed) ਵੀ ਦਰਬਾਰ ਸਾਹਿਬ ਮੱਥਾ ਟੇਕਣ ਦੇ ਲਈ ਪਹੁੰਚੇ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ ਇੱਕ ਸਾਲ ਹੋਇਆ ਪੂਰਾ, ਮਾਂ ਕਤਲ ਵਾਲੀ ਜਗ੍ਹਾ ‘ਤੇ ਜਾ ਕੇ ਹੋਈ ਭਾਵੁਕ, ਅੱਜ ਦੇ ਦਿਨ ਗੋਲੀਆਂ ਮਾਰ ਕੇ ਕੀਤਾ ਗਿਆ ਸੀ ਗਾਇਕ ਦਾ ਕਤਲ

ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਰੁਮਾਨ ਆਪਣੇ ਪਰਿਵਾਰਕ ਮੈਬਰਾਂ ਦੇ ਨਾਲ ਨਜ਼ਰ ਆ ਰਹੀ ਹੈ । ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ ।

ਇਸ ਤੋਂ ਇਲਾਵਾ ਇੱਕ ਤਸਵੀਰ ਅਦਾਕਾਰਾ  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀ ਕੀਤੀ ਹੈ । ਜਿਸ ‘ਚ ਉਹ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ।

 

ਰੁਮਾਨ ਅਹਿਮਦ ਕਈ ਪੰਜਾਬੀ ਗੀਤਾਂ ‘ਚ ਬਤੌਰ ਮਾਡਲ ਕਰ ਚੁੱਕੀ ਕੰਮ 

ਰੁਮਾਨ ਅਹਿਮਦ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਪੰਜਾਬੀ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੀ ਹੈ । ਜਿਸ ‘ਚ ਸੱਜਣ ਅਦੀਬ ਦੇ ਗੀਤ ‘ਦਿਲ ਮੰਗਿਆ’, ‘ਕਦਰ ਨਾ ਜਾਣੀ’, ‘ਜੋੜੀ’, ‘ਤੇਰੇ ਬਿਨ੍ਹਾਂ ਖੁਸ਼’, ‘ਚੱਲੋ ਮੰਨਿਆ’, ‘ਤੂੰ ਮੇਰੀ ਕੀ ਲੱਗਦੀ’, ‘ਬਚਾ ਲਓ’ ਸਣੇ ਕਈ ਗੀਤ ਸ਼ਾਮਿਲ ਹਨ । ਰੁਮਾਨ ਅਹਿਮਦ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਹੈ । ਇਸ ਤੋਂ ਇਲਾਵਾ ਉਹ ਆਪਣੇ ਪ੍ਰੋਜੈਕਟਸ ਬਾਰੇ ਵੀ ਪ੍ਰਸ਼ੰਸਕਾਂ ਦੇ ਨਾਲ ਜਾਣਕਾਰੀ ਸਾਂਝੀ ਕਰਦੀ ਰਹਿੰਦੀ ਹੈ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network