ਆਪਣੇ ਦੋਸਤਾਂ ਦੇ ਨਾਲ ਰਕੁਲਪ੍ਰੀਤ ਨੇ ਮਨਾਇਆ ਜਨਮ ਦਿਨ, ਵੀਡੀਓ ਹੋ ਰਿਹਾ ਵਾਇਰਲ
ਅਦਾਕਾਰਾ ਰਕੁਲਪ੍ਰੀਤ ਅੱਜ ਆਪਣਾ ਜਨਮ ਦਿਨ ਮਨਾ ਰਹੀ ਹੈ । ਜਿਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਦੇ ਨਾਲ ਆਪਣੇ ਜਨਮ ਦਿਨ ਦਾ ਜਸ਼ਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ ।
ਆਪਣੇ ਦੋਸਤਾਂ ਦੇ ਨਾਲ ਰਕੁਲਪ੍ਰੀਤ ਨੇ ਮਨਾਇਆ ਜਨਮ ਦਿਨ, ਵੀਡੀਓ ਹੋ ਰਿਹਾ ਵਾਇਰਲ
ਅਦਾਕਾਰਾ ਰਕੁਲਪ੍ਰੀਤ (Rakulpreet Singh)ਅੱਜ ਆਪਣਾ ਜਨਮ ਦਿਨ ਮਨਾ ਰਹੀ ਹੈ । ਜਿਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਦੇ ਨਾਲ ਆਪਣੇ ਜਨਮ ਦਿਨ ਦਾ ਜਸ਼ਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਫੈਨਸ ਵੀ ਅਦਾਕਾਰਾ ਨੂੰ ਵਧਾਈ ਦੇ ਰਹੇ ਹਨ ।
ਹੋਰ ਪੜ੍ਹੋ : ਕਮਲ ਖੰਗੂੜਾ ਨੇ ਆਪਣੀ ਭਾਬੀ ਦੇ ਨਾਲ ਸਾਂਝੀ ਕੀਤੀ ਤਸਵੀਰ,ਸੋਸ਼ਲ ਮੀਡੀਆ ‘ਤੇ ਪਸੰਦ ਕੀਤੀ ਜਾ ਰਹੀ ਨਨਾਣ ਭਾਬੀ ਦੀ ਜੋੜੀ
ਦਿੱਲੀ ‘ਚ ਜਨਮੀ ਅਦਾਕਾਰਾ ਰਕੁਲਪ੍ਰੀਤ
ਰਕੁਲਪ੍ਰੀਤ ਸਿੰਘ ਦਾ ਜਨਮ ਅਕਤੂਬਰ 1990 ਨੂੰ ਦਿੱਲੀ 'ਚ ਹੋਇਆ । ਉਨ੍ਹਾਂ ਦੇ ਪਿਤਾ ਦਾ ਨਾਂਅ ਰਜਿੰਦਰ ਸਿੰਘ ਹੈ ਜੋ ਕਿ ਇੱਕ ਆਰਮੀ ਅਫ਼ਸਰ ਰਹੇ ਹਨ ।ਜਦਕਿ ਮਾਂ ਦਾ ਨਾਂਅ ਕੁਲਵਿੰਦਰ ਹੈ ਜੋ ਕਿ ਹਾਊਸ ਵਾਈਫ਼ ਹਨ । ਉਨ੍ਹਾਂ ਦਾ ਇੱਕ ਭਰਾ ਵੀ ਹੈ ਆਪਣੇ ਭਰਾ ਅਮਨ ਸਿੰਘ ਨਾਲ ਉਨ੍ਹਾਂ ਦਾ ਖ਼ਾਸ ਲਗਾਅ ਹੈ ।ਦਿੱਲੀ ਦੇ ਧੌਲਾ ਕੂੰਆਂ ਸਥਿਤ ਆਰਮੀ ਸਕੂਲ 'ਚ ਉਨ੍ਹਾਂ ਨੇ ਪੜ੍ਹਾਈ ਕੀਤੀ ਅਤੇ ਉਚੇਰੀ ਸਿੱਖਿਆ ਜੀਜ਼ਸ ਐਂਡ ਮੈਰੀ ਕਾਲਜ 'ਚ ਹਾਸਲ ਕੀਤੀ ।

ਕੰਨੜ ਫ਼ਿਲਮਾਂ ਦੇ ਨਾਲ ਕੀਤੀ ਸ਼ੁਰੂਆਤ
ਰਕੁਲਪ੍ਰੀਤ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2009 'ਚ ਕੰਨੜ ਫ਼ਿਲਮ ‘ਗਿਲੀ’ ਨਾਲ ਕੀਤੀ ਸੀ । ਜਦਕਿ ਬਾਲੀਵੁੱਡ 'ਚ ਉਨ੍ਹਾਂ ਨੇ ਬਾਲੀਵੁੱਡ 'ਚ ਫ਼ਿਲਮ 'ਯਾਰੀਆਂ' ਨਾਲ ਐਂਟਰੀ ਕੀਤੀ ।
ਪਸੰਦੀਦਾ ਅਦਕਾਰਾਂ ਦੀ ਗੱਲ ਕੀਤੀ ਜਾਵੇ ਤਾਂ ਕਿੰਗ ਖ਼ਾਨ ਯਾਨੀ ਐੱਸਆਰਕੇ ਅਤੇ ਰਣਬੀਰ ਕਪੂਰ ਉਨ੍ਹਾਂ ਦੇ ਪਸੰਦੀਦਾ ਅਦਾਕਾਰ ਹਨ । ਹੀਰੋਇਨਾਂ 'ਚ ਉਨ੍ਹਾਂ ਨੂੰ ਦੀਪਿਕਾ ਪਾਦੂਕੋਣ ਦੀ ਐਕਟਿੰਗ ਵਧੀਆ ਲੱਗਦੀ ਹੈ । ਇਸ ਦੇ ਨਾਲ ਹੀ ਸੋਨਮ ਕਪੂਰ ਉਨ੍ਹਾਂ ਦੇ ਸਟਾਈਲ ਆਈਕਨ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
