Rubina Dilaik: ਰੁਬੀਨਾ ਦਿਲੈਕ ਨੇ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ, ਕਿਊਟ ਅੰਦਾਜ਼ 'ਚ ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆਈ ਅਦਾਕਾਰਾ
Rubina Dilaik new pics: ਟੀਵੀ ਦੀ ਮਸ਼ਹੂਰ ਅਦਾਕਾਰਾ ਰੁਬੀਨਾ ਦਿਲੈਕ (Rubina Dilaik) ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ। ਪਿਛਲੇ ਕੁਝ ਦਿਨਾਂ ਤੋਂ ਰੁਬੀਨਾ ਦੇ ਗਰਭਵਤੀ ਹੋਣ ਦੀਆਂ ਅਫਵਾਹਾਂ ਜ਼ੋਰਾਂ 'ਤੇ ਹਨ। ਹੁਣ ਰੁਬੀਨਾ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕਰਕੇ ਐਲਾਨ ਕੀਤਾ ਹੈ ਕਿ ਉਹ ਮਾਂ ਬਣਨ ਜਾ ਰਹੀ ਹੈ। ਰੁਬੀਨਾ ਨੇ ਇੰਸਟਾਗ੍ਰਾਮ ' ਇਕ ਪੋਸਟ 'ਚ ਆਪਣੇ ਬੇਬੀ ਬੰਪ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਰੁਬੀਨਾ ਦੀ ਇਸ ਤਸਵੀਰ 'ਤੇ ਪ੍ਰਸ਼ੰਸਕ ਕਾਫੀ ਕਮੈਂਟ ਕਰ ਰਹੇ ਹਨ। ਕਈ ਲੋਕਾਂ ਨੇ ਉਸ ਨੂੰ ਕਮੈਂਟ ਕਰਕੇ ਵਧਾਈ ਦਿੱਤੀ ਹੈ।
ਰੂਬੀਨਾ ਦੇ ਕੰਮ ਦੀ ਗੱਲ ਕਰੀਏ ਤਾਂ ਉਹ ਕਈ ਹਿੰਦੀ ਸੀਰੀਅਲਾਂ 'ਚ ਕੰਮ ਕਰ ਚੁੱਕੀ ਹੈ। ਰੁਬੀਨਾ ਨੇ ਆਪਣੀ ਅਦਾਕਾਰੀ ਦੇ ਦਮ 'ਤੇ ਇਕ ਵੱਖਰੀ ਪਛਾਣ ਬਣਾਈ ਹੈ। ਉਸਨੂੰ ਅਸਲੀ ਪਛਾਣ ਸੀਰੀਅਲ 'ਛੋਟੀ ਬਹੂ' ਤੋਂ ਮਿਲੀ। ਰੁਬੀਨਾ ਨੇ ਹਿੰਦੀ ਬਿੱਗ ਬੌਸ ਵਿੱਚ ਵੀ ਹਿੱਸਾ ਲਿਆ ਸੀ। ਉਹ 'ਸ਼ਕਤੀ' ਅਤੇ 'ਝਲਕ ਦਿਖਲਾ ਜਾ' ਸ਼ੋਅਜ਼ ਵਿੱਚ ਵੀ ਨਜ਼ਰ ਆ ਚੁੱਕੀ ਹੈ।
ਰੁਬੀਨਾ ਨੇ ਅਦਾਕਾਰ ਅਭਿਨਵ ਸ਼ੁਕਲਾ ਨਾਲ 2018 ਵਿੱਚ ਵਿਆਹ ਕੀਤਾ। ਇਸ ਦੌਰਾਨ ਉਨ੍ਹਾਂ ਦੇ ਤਲਾਕ ਦੀਆਂ ਅਫਵਾਹਾਂ ਵੀ ਸੁਣਨ ਨੂੰ ਮਿਲੀਆਂ। ਦੋਵਾਂ ਨੇ ਬਿੱਗ ਬੌਸ 14 ਵਿੱਚ ਹਿੱਸਾ ਲਿਆ ਸੀ। ਇਸ ਦੌਰਾਨ ਦੋਹਾਂ ਵਿਚਾਲੇ ਦੂਰੀ ਘੱਟ ਗਈ ਅਤੇ ਦੇਖਿਆ ਗਿਆ ਕਿ ਦੋਵੇਂ ਨੇੜੇ ਆ ਗਏ।
- PTC PUNJABI