ਸਰਗੁਨ ਮਹਿਤਾ ਨੇ ਪਤੀ ਰਵੀ ਦੁਬੇ ਦੇ ਨਾਲ ਰੋਮਾਂਟਿਕ ਵੀਡੀਓ ਕੀਤਾ ਸਾਂਝਾ
ਰਵੀ ਦੁਬੇ ਅਤੇ ਸਰਗੁਨ ਮਹਿਤਾ ਦੀ ਪਹਿਲੀ ਮੁਲਾਕਾਤ ਇੱਕ ਟੀਵੀ ਸ਼ੋਅ ਦੇ ਆਡੀਸ਼ਨ ਦੇ ਦੌਰਾਨ ਹੋਈ ਸੀ ।ਇਸੇ ਤੋਂ ਬਾਅਦ ਦੋਵਾਂ ਨੂੰ ਇਸੇ ਸੀਰੀਅਲ ‘ਚ ਕੰਮ ਕਰਨ ਦਾ ਮੌਕਾ ਵੀ ਮਿਲਿਆ ਸੀ ਅਤੇ ਦੋਵਾਂ ਦਰਮਿਆਨ ਦੋਸਤੀ ਹੋ ਗਈ ।
ਸਰਗੁਨ ਮਹਿਤਾ ਨੇ ਪਤੀ ਰਵੀ ਦੁਬੇ ਦੇ ਨਾਲ ਰੋਮਾਂਟਿਕ ਵੀਡੀਓ ਕੀਤਾ ਸਾਂਝਾ
ਸਰਗੁਨ ਮਹਿਤਾ (Sargun Mehta) ਨੇ ਪਤੀ ਰਵੀ ਦੁਬੇ (Ravi Dubey) ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਅਦਾਕਾਰਾ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ । ਵੀਡੀਓ ਦੇ ਬੈਕਗਰਾਊਂਡ ‘ਚ ਗੀਤ ਵੀ ਚੱਲ ਰਿਹਾ ਹੈ ।ਇਸ ਵੀਡੀਓ ‘ਚ ਰਵੀ ਦੁਬੇ ਅਤੇ ਸਰਗੁਨ ਮਹਿਤਾ ਦੀਆਂ ਕਈ ਤਸਵੀਰਾਂ ਹਨ । ਜੋੜੀ ਦੇ ਇਸ ਰੋਮਾਂਟਿਕ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ : ਜੈਨੀ ਜੌਹਲ ਦਾ ਅੱਜ ਹੈ ਜਨਮਦਿਨ, ਇਸ ਗਾਇਕ ਦੇ ਨਾਲ ਗੀਤ ਗਾਉਣਾ ਚਾਹੁੰਦੀ ਹੈ ਗਾਇਕਾ
ਸਰਗੁਨ ਮਹਿਤਾ ਅਤੇ ਰਵੀ ਦੁਬੇ ਦੀ ਪਹਿਲੀ ਮੁਲਾਕਾਤ
ਰਵੀ ਦੁਬੇ ਅਤੇ ਸਰਗੁਨ ਮਹਿਤਾ ਦੀ ਪਹਿਲੀ ਮੁਲਾਕਾਤ ਇੱਕ ਟੀਵੀ ਸ਼ੋਅ ਦੇ ਆਡੀਸ਼ਨ ਦੇ ਦੌਰਾਨ ਹੋਈ ਸੀ । ਟੀਵੀ ਸੀਰੀਅਲ ‘ਕਰੋਲ ਬਾਗ’ ਦੀ ਸ਼ੂਟਿੰਗ ਦੇ ਦੌਰਾਨ ਦੋਵਾਂ ਦੀ ਮੁਲਾਕਾਤ ਹੋਈ ਸੀ ।ਇਸੇ ਤੋਂ ਬਾਅਦ ਦੋਵਾਂ ਨੂੰ ਇਸੇ ਸੀਰੀਅਲ ‘ਚ ਕੰਮ ਕਰਨ ਦਾ ਮੌਕਾ ਵੀ ਮਿਲਿਆ ਸੀ ਅਤੇ ਦੋਵਾਂ ਦਰਮਿਆਨ ਦੋਸਤੀ ਹੋ ਗਈ ।

ਇਹ ਦੋਸਤੀ ਕਈ ਸਾਲ ਤੱਕ ਚੱਲੀ ਅਤੇ ਆਖਿਰਕਾਰ ਦੋਵਾਂ ਨੇ ਇਸ ਦੋਸਤੀ ਨੂੰ ਵਿਆਹ ਰਿਸ਼ਤੇ ਦਾ ਨਾਂਅ ਦੇ ਕੇ ਹਮੇਸ਼ਾ ਦੇ ਲਈ ਇੱਕ ਦੂਜੇ ਦੇ ਹੋ ਗਏ ।

ਸਰਗੁਨ ਮਹਿਤਾ ਤੇ ਰਵੀ ਦੋਵੇਂ ਵਧੀਆ ਅਦਾਕਾਰ
ਸਰਗੁਨ ਮਹਿਤਾ ਅਤੇ ਰਵੀ ਦੁਬੇ ਦੋਵੇਂ ਹੀ ਵਧੀਆ ਅਦਾਕਾਰ ਹਨ । ਸਰਗੁਨ ਜਿੱਥੇ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ, ਉੱਥੇ ਹੀ ਰਵੀ ਦੁਬੇ ਕਈ ਟੀਵੀ ਸੀਰੀਅਲਸ ‘ਚ ਨਜ਼ਰ ਆ ਚੁੱਕੇ ਹਨ । ਹਾਲ ਹੀ ‘ਚ ਰਵੀ ਦੁਬੇ ਆਪਣੇ ਨਵੇਂ ਪ੍ਰੋਜੈਕਟ ‘ਫ੍ਰੈਡੀ’ ‘ਚ ਆਪਣੀ ਲੁੱਕ ਨੂੰ ਲੈ ਕੇ ਚਰਚਾ ‘ਚ ਹਨ । ਸਰਗੁਨ ਮਹਿਤਾ ਤਾਂ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ । ਹਾਲ ਹੀ ‘ਚ ਉਹ ਅਕਸ਼ੇ ਕੁਮਾਰ ਦੇ ਨਾਲ ਇੱਕ ਫ਼ਿਲਮ ‘ਚ ਪੁਲਿਸ ਅਧਿਕਾਰੀ ਦੀ ਭੂਮਿਕਾ ‘ਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ‘ਚ ਵੀ ਦਿਖਾਈ ਦੇ ਚੁੱਕੀ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
