ਪੰਜਾਬ ਪਹੁੰਚੀ 'ਸ਼ਹਿਨਾਜ਼ ਗਿੱਲ' ਨੇ ਬੋਲੀਆਂ ਪਾ-ਪਾ ਕੀਤਾ ਗਿੱਧਾ,ਪਿੰਡ 'ਚ ਲਾਇਆਂ ਰੌਣਕਾਂ, ਵੇਖੋ ਵੀਡੀਓ
ਪੰਜਾਬੀ ਦੀ ਕੈਟਰੀਨਾ ਕੈਫ ਵਜੋਂ ਮਸ਼ਹੂਰ ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੀ ਹੈ। ਸ਼ਹਿਨਾਜ਼ ਗਿੱਲ ਇਨ੍ਹੀਂ ਕੰਮ ਤੋਂ ਬ੍ਰੇਕ ਲੈ ਕੇ ਆਪਣੀ ਘਰ ਪੰਜਾਬ ਆਈ ਹੋਈ ਹੈ, ਇੱਥੇ ਉਹ ਆਪਣੀ ਛੁੱਟੀਆਂ ਦਾ ਭਰਪੂਰ ਆਨੰਦ ਮਾਣ ਰਹੀ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਪੰਜਾਬ ਪਹੁੰਚੀ 'ਸ਼ਹਿਨਾਜ਼ ਗਿੱਲ' ਨੇ ਬੋਲੀਆਂ ਪਾ-ਪਾ ਕੀਤਾ ਗਿੱਧਾ,ਪਿੰਡ 'ਚ ਲਾਇਆਂ ਰੌਣਕਾਂ, ਵੇਖੋ ਵੀਡੀਓ
Shehnaaz Gill dance video: ਪੰਜਾਬੀ ਦੀ ਕੈਟਰੀਨਾ ਕੈਫ ਵਜੋਂ ਮਸ਼ਹੂਰ ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੀ ਹੈ। ਸ਼ਹਿਨਾਜ਼ ਗਿੱਲ ਇਨ੍ਹੀਂ ਕੰਮ ਤੋਂ ਬ੍ਰੇਕ ਲੈ ਕੇ ਆਪਣੀ ਘਰ ਪੰਜਾਬ ਆਈ ਹੋਈ ਹੈ, ਇੱਥੇ ਉਹ ਆਪਣੀ ਛੁੱਟੀਆਂ ਦਾ ਭਰਪੂਰ ਆਨੰਦ ਮਾਣ ਰਹੀ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਦੱਸ ਦਈਏ ਕਿ ਬਿੱਗ ਬੌਸ 13 ਫੇਮ ਗਾਇਕਾ ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਆਪਣੇ ਚੁਲਬੁਲੇ ਤੇ ਕਿਊਟ ਅੰਦਾਜ਼ ਲਈ ਜਾਣੀ ਜਾਂਦੀ ਹੈ। ਫੈਨਜ਼ ਨੂੰ ਸ਼ਹਿਨਾਜ਼ ਦਾ ਇਹ ਅੰਦਾਜ਼ ਕਾਫੀ ਪਸੰਦ ਹੈ, ਕਿਉਂਕਿ ਉਹ ਹਰ ਸੰਭਵ ਤਰੀਕੇ ਨਾਲ ਆਪਣੇ ਫੈਨਜ਼ ਨਾਲ ਜੁੜੀ ਰਹਿੰਦੀ ਹੈ, ਭਾਵੇਂ ਉਹ ਸੋਸ਼ਲ ਮੀਡੀਆ ਪਲੇਟਫਾਰਮ ਹੋਵੇ ਜਾਂ ਆਹਮੋ ਸਾਹਮਣੇ, ਅਦਾਕਾਰ ਹੱਸ ਕੇ ਆਪਣੇ ਫੈਨਜ਼ ਨਾਲ ਮੁਲਾਕਾਤ ਕਰਦੀ ਤੇ ਉਨ੍ਹਾਂ ਨਾਲ ਤਸਵੀਰਾਂ ਕਲਿੱਕ ਕਰਵਾਉਂਦੀ ਹੋਈ ਨਜ਼ਰ ਆਉਂਦੀ ਹੈ।
ਹਾਲ ਹੀ ਵਿੱਚ ਸ਼ਹਿਨਾਜ਼ ਆਪਣੇ ਕੰਮ ਤੋਂ ਬ੍ਰੇਕ ਲੈ ਕੇ ਕੁਦਰਤ ਤੇ ਆਪਣੇ ਨੇੜਲੇ ਲੋਕਾਂ ਨਾਲ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਉੱਤਰਾਖੰਡ ਤੋਂ ਬਾਅਦ ਸ਼ਹਿਨਾਜ਼ ਗਿੱਲ ਹਾਲ 'ਚ ਆਪਣੇ ਜੱਦੀ ਪਿੰਡ ਪਹੁੰਚੀ ਹੈ। ਜਿੱਥੇ ਉਹ ਪਰਿਵਾਰਿਕ ਮੈਂਬਰਾਂ ਨਾਲ ਚੰਗਾ ਸਮਾਂ ਬਤੀਤ ਕਰ ਰਹੀ ਹੈ।
ਸ਼ਹਿਨਾਜ਼ ਗਿੱਲ ਨੇ ਹਾਲ ਹੀ 'ਚ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਕੁਝ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਆਪਣੇ ਪਰਿਵਾਰ ਨਾਲ ਮਿਲ ਕੇ ਬੋਲੀਆਂ ਪਾ ਰਹੀ ਹੈ ਤੇ ਗਿੱਧਾ ਕਰ ਰਹੀ ਹੈ। ਸ਼ਹਿਨਾਜ ਨੇ ਆਪਣੇ ਦੇਸੀ ਅੰਦਾਜ਼ ਨਾਲ ਪਿੰਡ ਵਿੱਚ ਰੌਣਕਾਂ ਲਗਾ ਦਿੱਤੀਆਂ ਹਨ। ਇਸ ਤੋਂ ਪਹਿਲਾਂ ਸ਼ਹਿਨਾਜ਼ ਪਿੰਡ ਦੇ ਨੇੜੇ ਸਥਿਤ ਗੁਰਦੁਆਰਾ ਸਾਹਿਬ ਸ੍ਰੀ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋਣ ਪਹੁੰਚੀ।
ਹੋਰ ਪੜ੍ਹੋ: ਦਿਲਜੀਤ ਦੋਸਾਂਝ ਨੇ ਇੰਝ ਜਿੱਤਿਆ ਫੈਨਜ਼ ਦਾ ਦਿਲ, ਰਾਹ 'ਚ ਰੁੱਕ ਕੇ ਫੈਨਜ਼ ਦਾ ਪੁੱਛਿਆ ਹਾਲ ਚਾਲ
ਇਸ ਤੋਂ ਇਲਾਵਾ ਸ਼ਹਿਨਾਜ਼ ਪਿੰਡ ਵਿੱਚ ਆਪਣੇ ਦਾਦਾ-ਦਾਦੀ ਤੇ ਹੋਰਨਾਂ ਪਰਿਵਾਰਕ ਮੈਂਬਰਾ, ਪਿੰਡ ਵਾਸੀਆਂ, ਬੱਚਿਆਂ ਨਾਲ ਸਮਾਂ ਬਤੀਤ ਕਰਦੀ ਤੇ ਖੇਤਾਂ ਵਿੱਚ ਜਾ ਕੇ ਕੁਦਰਤ ਦੇ ਰੰਗਾਂ ਦਾ ਆਨੰਦ ਮਾਣਦੀ ਹੋਈ ਨਜ਼ਰ ਆਈ। ਫੈਨਜ਼ ਸ਼ਹਿਨਾਜ਼ ਗਿੱਲ ਦੀਆਂ ਇਨ੍ਹਾਂ ਤਸਵੀਰਾਂ ਤੇ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਉਸ ਦੇ ਦੇਸੀ ਅੰਦਾਜ਼ ਦੀ ਜਮ ਕੇ ਸ਼ਲਾਘਾ ਕਰ ਰਹੇ ਹਨ। ਕਈ ਫੈਨਜ਼ ਨੇ ਸ਼ਹਿਨਾਜ਼ ਦੀ ਤਾਰੀਫ ਕਰਦਿਆਂ ਲਿਖਿਆ- ਇਹ ਕੁੜੀ ਭਾਵੇ ਜਿੰਨਾ ਮਰਜ਼ੀ ਉੱਚਾ ਮੁਕਾਮ ਹਾਸਿਲ ਕਰ ਲਵੇ ਪਰ ਉਹ ਆਪਣੇ ਸੱਭਿਆਚਾਰ ਤੇ ਆਪਣੀ ਜ਼ਮੀਨ ਨਾਲ ਜੁੜੀ ਹੋਈ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
