Shehnaaz Gill: ਰੋਮਾਂਟਿਕ ਗੀਤ ਗਾਉਂਦੇ ਹੋਏ ਸ਼ਹਿਨਾਜ਼ ਗਿੱਲ ਦੀ ਵੀਡੀਓ ਹੋਈ ਵਾਇਰਲ, ਵੀਡੀਓ ਵੇਖ ਫੈਨਜ਼ ਨੂੰ ਯਾਦ ਆਏ ਸਿਧਾਰਥ ਸ਼ੁਕਲਾ
ਪੰਜਾਬ ਦੀ ਕੈਟਰੀਨਾ ਕੈਫ ਯਾਨੀ ਕਿ ਸ਼ਹਿਨਾਜ਼ ਗਿੱਲ ਇਸ ਸਾਲ ਸਲਮਾਨ ਖਾਨ ਦੀ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' ਰਾਹੀਂ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਸ਼ਹਿਨਾਜ਼ ਗਿੱਲ ਨੂੰ ਕਿਸੇ ਵੱਖਰੀ ਪਛਾਣ ਦੀ ਲੋੜ ਨਹੀਂ ਹੈ। ਅਕਸਰ ਹੀ ਸ਼ਹਿਨਾਜ ਕਿਸੇ ਨਾਂ ਕਿਸੇ ਕਾਰਨਾ ਦੇ ਕਾਰਨ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਸ਼ਹਿਨਾਜ਼ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਉਹ ਗੀਤ ਗਾਉਂਦੀ ਹੋਈ ਨਜ਼ਰ ਆ ਰਹੀ ਹੈ।
Shehnaaz Gill: ਰੋਮਾਂਟਿਕ ਗੀਤ ਗਾਉਂਦੇ ਹੋਏ ਸ਼ਹਿਨਾਜ਼ ਗਿੱਲ ਦੀ ਵੀਡੀਓ ਹੋਈ ਵਾਇਰਲ, ਵੀਡੀਓ ਵੇਖ ਫੈਨਜ਼ ਨੂੰ ਯਾਦ ਆਏ ਸਿਧਾਰਥ ਸ਼ੁਕਲਾ
Shehnaaz Gill Viral Video: ਪੰਜਾਬ ਦੀ ਕੈਟਰੀਨਾ ਕੈਫ ਯਾਨੀ ਕਿ ਸ਼ਹਿਨਾਜ਼ ਗਿੱਲ ਇਸ ਸਾਲ ਸਲਮਾਨ ਖਾਨ ਦੀ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' ਰਾਹੀਂ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਸ਼ਹਿਨਾਜ਼ ਗਿੱਲ ਨੂੰ ਕਿਸੇ ਵੱਖਰੀ ਪਛਾਣ ਦੀ ਲੋੜ ਨਹੀਂ ਹੈ। ਅਕਸਰ ਹੀ ਸ਼ਹਿਨਾਜ ਕਿਸੇ ਨਾਂ ਕਿਸੇ ਕਾਰਨਾ ਦੇ ਕਾਰਨ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਸ਼ਹਿਨਾਜ਼ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਉਹ ਗੀਤ ਗਾਉਂਦੀ ਹੋਈ ਨਜ਼ਰ ਆ ਰਹੀ ਹੈ।

ਫਿਲਮਾਂ 'ਚ ਆਪਣੀ ਅਦਾਕਾਰੀ ਦਾ ਜੌਹਰ ਦਿਖਾਉਣ ਵਾਲੀ ਸ਼ਹਿਨਾਜ਼ ਕੋਲ ਗਾਇਕੀ ਦਾ ਹੁਨਰ ਵੀ ਹੈ, ਜਿਸ ਦੀ ਇਕ ਝਲਕ ਅਸੀਂ ਸੋਸ਼ਲ ਮੀਡੀਆ 'ਤੇ ਦੇਖ ਚੁੱਕੇ ਹਾਂ। ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਸ਼ਹਿਨਾਜ਼ ਗਿੱਲ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ 'ਤੇ ਇੱਕ ਤਾਜ਼ਾ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਸ਼ਹਿਨਾਜ਼ 2019 'ਚ ਰਿਲੀਜ਼ ਹੋਈ ਅਕਸ਼ੈ ਕੁਮਾਰ ਅਤੇ ਕਰੀਨਾ ਕਪੂਰ ਦੀ ਸੁਪਰਹਿੱਟ ਫਿਲਮ 'ਗੁੱਡ ਨਿਊਜ਼' ਦਾ ਰੋਮਾਂਟਿਕ ਗੀਤ 'ਦਿਲ ਨਾ ਜਾਣਿਆ' ਗਾਉਂਦੀ ਨਜ਼ਰ ਆ ਰਹੀ ਹੈ।
ਇਸ ਦੌਰਾਨ ਸ਼ਹਿਨਾਜ਼ ਗਿੱਲ ਦੀ ਇੱਕ ਤਾਜ਼ਾ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਅਦਾਕਾਰਾ ਹਿੰਦੀ ਸਿਨੇਮਾ ਦੇ ਮਸ਼ਹੂਰ ਗਾਇਕ ਅਰਿਜੀਤ ਸਿੰਘ ਦਾ ਇੱਕ ਰੋਮਾਂਟਿਕ ਗੀਤ ਗਾਉਂਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਦੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਉਸ ਨੂੰ ਸਿਧਾਰਥ ਸ਼ੁਕਲਾ ਦੀ ਯਾਦ ਦਿਵਾ ਰਹੇ ਹਨ।
ਫੈਨਜ਼ ਨੂੰ ਅਦਾਕਾਰਾ ਦੀ ਇਹ ਵੀਡੀਓ ਕਾਫੀ ਪਸੰਦ ਆ ਰਹੀ ਹੈ। ਦੱਸ ਦਈਏ ਕਿ ਬੀਤੇ ਦਿਨੀਂ ਸ਼ਹਿਨਾਜ਼ ਗਿੱਲ ਭਗਵਾਨ ਸ਼ਿਵ ਦੇ ਦਰਸ਼ਨਾਂ ਲਈ ਬਦਰੀਨਾਥ ਧਾਮ ਪਹੁੰਚੀ ਸੀ। ਇੱਥੋਂ ਉਸ ਦੀਆਂ ਤਸਵੀਰਾਂ ਕਾਫੀ ਵਾਇਰਲ ਹੋਈਆਂ।
ਹੋਰ ਪੜ੍ਹੋ: ਵਿਰਾਟ ਕੋਹਲੀ ਦੀ ਸੈਂਚੁਰੀ 'ਤੇ ਭਾਵੁਕ ਹੋਈ ਅਨੁਸ਼ਕਾ ਸ਼ਰਮਾ, ਸਾਂਝੀ ਕੀਤੀ ਇਮੋਸ਼ਨਲ ਪੋਸਟ
ਦੱਸ ਦਈਏ ਸ਼ਹਿਨਾਜ਼ ਗਿੱਲ ਨੇ ਬਿੱਗ ਬੌਸ 13 ਤੋਂ ਕਾਫੀ ਪ੍ਰਸਿੱਧੀ ਹਾਸਿਲ ਕੀਤੀ। ਇਸ ਦੌਰਾਨ ਸ਼ਹਿਨਾਜ਼ ਦੀ ਦੋਸਤੀ ਸਿਧਾਰਥ ਸ਼ੁਕਲਾ ਨਾਲ ਹੋਈ, ਫੈਨਜ਼ ਦੋਹਾਂ ਦੀ ਜੋੜੀ ਨੂੰ ਕਾਫੀ ਪਸੰਦ ਕਰਦੇ ਸਨ ਤੇ ਉਨ੍ਹਾਂ ਨੇ ਇਸ ਜੋੜੀ ਦਾ ਨੂੰ ਸਿਡਨਾਜ਼ ਦਾ ਨਾਂਅ ਦਿੱਤਾ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
