ਗਾਇਕ ਨਿੰਜਾ ਨੀਲਕੰਠ ਮਹਾਦੇਵ ਦੇ ਦਰਬਾਰ ਪਹੁੰਚੇ, ਵੀਡੀਓ ਕੀਤਾ ਸਾਂਝਾ

ਨਿੰਜਾ ਅਜਿਹੇ ਗਾਇਕ ਹਨ ਜੋ ਹਰ ਧਰਮ ਦਾ ਸਨਮਾਨ ਕਰਦੇ ਹਨ।ਜਿੱਥੇ ਉਹ ਆਪਣੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਦੇ ਹਨ, ਉੱਥੇ ਹੀ ਮੰਦਰ ‘ਚ ਵੀ ਜਾਂਦੇ ਹਨ। ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਮੰਦਰ ‘ਚ ਨਜ਼ਰ ਆ ਰਹੇ ਹਨ ।

Written by  Shaminder   |  March 14th 2023 02:32 PM  |  Updated: March 14th 2023 02:32 PM

ਗਾਇਕ ਨਿੰਜਾ ਨੀਲਕੰਠ ਮਹਾਦੇਵ ਦੇ ਦਰਬਾਰ ਪਹੁੰਚੇ, ਵੀਡੀਓ ਕੀਤਾ ਸਾਂਝਾ

ਗਾਇਕ ਨਿੰਜਾ (Ninja)ਨੇ ਨੀਲਕੰਠ ਮਹਾਦੇਵ (Neelkanth Mahadev) ਦੇ ਦਰਬਾਰ ‘ਚ ਪਹੁੰਚ ਕੇ ਦਰਸ਼ਨ ਕੀਤੇ। ਇਸ ਮੌਕੇ ਉਨ੍ਹਾਂ ਨੇ ਮੰਦਰ ‘ਚ ਮੱਥਾ ਟੇਕਿਆ ਅਤੇ ਸਭ ਦੀਆਂ ਮਨੋਕਾਮਨਾਵਾਂ ਦੀ ਪੂਰਤੀ ਲਈ ਮਹਾਦੇਵ ਦੇ ਦਰਬਾਰ ‘ਚ ਪ੍ਰਾਰਥਨਾ ਕੀਤੀ । 


ਹੋਰ ਪੜ੍ਹੋ : 
ਸੋਨਮ ਕਪੂਰ ਦਾ ਪੁੱਤਰ ਛੇ ਮਹੀਨੇ ਦਾ ਹੋਇਆ, ਅਦਾਕਾਰਾ ਨੇ ਪੁੱਤਰ ਦੇ ਨਾਲ ਸਾਂਝਾ ਕੀਤਾ ਵੈਕੇਸ਼ਨ ਦਾ ਵੀਡੀਓ

ਨਿੰਜਾ ਨੇ ਪ੍ਰਸ਼ੰਸਕਾਂ ਦੇ ਨਾਲ ਖਿਚਵਾਈਆਂ ਤਸਵੀਰਾਂ

 ਗਾਇਕ ਨਿੰਜਾ ਨੇ ਇਸ ਮੌਕੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਵੀ ਖਿਚਵਾਈਆਂ ਅਤੇ ਪ੍ਰਸ਼ੰਸਕ ਵੀ ਆਪਣੇ ਪਸੰਦੀਦਾ ਕਲਾਕਾਰ ਨੂੰ ਆਪਣੇ ਦਰਮਿਆਨ ਵੇਖ ਕੇ ਬਹੁਤ ਖੁਸ਼ ਨਜ਼ਰ ਆਏ ।


ਇਸ ਵੀਡੀਓ ‘ਤੇ ਨਿੰਜਾ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪ੍ਰਤੀਕਰਮ ਦਿੱਤੇ ਜਾ ਰਹੇ ਹਨ । ਸੋਸ਼ਲ ਮੀਡੀਆ ਯੂਜ਼ਰਸ ਇਸ ‘ਤੇ ਨਿੰਜਾ ਦੀ ਸਭ ਧਰਮਾਂ ਦਾ ਸਨਮਾਨ ਕਰਨ ‘ਤੇ ਤਾਰੀਫ ਕਰਦੇ ਹੋਏ ਦਿਖਾਈ ਦਿੱਤੇ । 


ਨਿੰਜਾ ਨੇ ਬਤੌਰ ਗਾਇਕ ਕੀਤੀ ਸੀ ਕਰੀਅਰ ਦੀ ਸ਼ੁਰੂਆਤ

ਗਾਇਕ ਨਿੰਜਾ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ਫ਼ਿਲਮ ‘ਅੜਬ ਮੁਟਿਆਰਾਂ’, ‘ਦੂਰਬੀਨ’ ਸ਼ਾਮਿਲ ਹਨ । ਇਨ੍ਹਾਂ ਫ਼ਿਲਮਾਂ ਨੇ ਨਿੰਜਾ ਨੂੰ ਫ਼ਿਲਮ ਇੰਡਸਟਰੀ ‘ਚ ਪਛਾਣ ਦਿਵਾਈ ਹੈ । 


ਕੁਝ ਸਮਾਂ ਪਹਿਲਾਂ ਗਾਇਕ ਦੇ ਘਰ ਪੁੱਤ ਨੇ ਲਿਆ ਜਨਮ 

 ਗਾਇਕ ਨਿੰਜਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਜਸਮੀਤ ਦੇ ਨਾਲ ਵਿਆਹ ਕਰਵਾਇਆ ਹੈ । ਹਾਲ ਹੀ ‘ਚ ਗਾਇਕ ਦੇ ਘਰ ਪੁੱਤਰ ਨੇ ਜਨਮ ਲਿਆ ਹੈ । ਜਿਸ ਦੇ ਨਾਲ ਉਹ ਅਕਸਰ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। 






- PTC PUNJABI

You May Like This

Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network