ਗਾਇਕਾ ਸਤਵਿੰਦਰ ਬਿੱਟੀ ਨੇ ਸਾਂਝੀ ਕੀਤੀ ਪਤੀ ਦੇ ਨਾਲ ਤਸਵੀਰ, ਲਿਖਿਆ ‘ਤੁਹਾਡੇ ਨਾਲ ਰਹਿਣਾ ਮੈਨੂੰ ਜਿਉਂਦਾ ਰੱਖਦਾ ਹੈ’

ਗਾਇਕਾ ਸਤਵਿੰਦਰ ਬਿੱਟੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ। ਉੁਹ ਅਕਸਰ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਦੇ ਨਾਲ ਨਾਲ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਵੀ ਜਾਣਕਾਰੀ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਤੀ ਦੇ ਨਾਲ ਇੱਕ ਖੂਬਸੂਰਤ ਜਿਹੀ ਤਸਵੀਰ ਸ਼ੇਅਰ ਕੀਤੀ ਹੈ ।

Written by  Shaminder   |  October 04th 2023 04:29 PM  |  Updated: October 04th 2023 04:29 PM

ਗਾਇਕਾ ਸਤਵਿੰਦਰ ਬਿੱਟੀ ਨੇ ਸਾਂਝੀ ਕੀਤੀ ਪਤੀ ਦੇ ਨਾਲ ਤਸਵੀਰ, ਲਿਖਿਆ ‘ਤੁਹਾਡੇ ਨਾਲ ਰਹਿਣਾ ਮੈਨੂੰ ਜਿਉਂਦਾ ਰੱਖਦਾ ਹੈ’

ਗਾਇਕਾ ਸਤਵਿੰਦਰ ਬਿੱਟੀ (Satwinder Bitti) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ। ਉੁਹ ਅਕਸਰ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਦੇ ਨਾਲ ਨਾਲ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਵੀ ਜਾਣਕਾਰੀ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਤੀ ਦੇ ਨਾਲ ਇੱਕ ਖੂਬਸੂਰਤ ਜਿਹੀ ਤਸਵੀਰ ਸ਼ੇਅਰ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਪਤੀ ਦੇ ਲਈ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ ।

ਹੋਰ ਪੜ੍ਹੋ :  ਤਜਿੰਦਰਪਾਲ ਸਿੰਘ ਤੂਰ ਨੇ ਸ਼ਾਟਪੁੱਟ ‘ਚ ਜਿੱਤਿਆ ਗੋਲਡ ਮੈਡਲ, ਗਾਇਕ ਯੁਵਰਾਜ ਹੰਸ ਨੇ ਦਿੱਤੀ ਵਧਾਈ

ਗਾਇਕਾ ਨੇ ਲਿਖਿਆ ‘ਤੁਹਾਡੇ ਬਾਰੇ ਸੋਚ ਕੇ ਮੈਂ ਜਾਗਦੀ ਰਹਿੰਦੀ ਹਾਂ। ਤੁਹਾਡਾ ਸੁਫ਼ਨਾ ਦੇਖ ਕੇ ਮੈਨੂੰ ਨੀਂਦ ਆਉਂਦੀ ਹੈ ।ਤੁਹਾਡੇ ਨਾਲ ਰਹਿਣਾ ਮੈਨੂੰ ਜਿਉਂਦਾ ਰੱਖਦਾ ਹੈ’। 

ਸਤਵਿੰਦਰ ਬਿੱਟੀ ਦਾ ਵਰਕ ਫ੍ਰੰਟ

ਸਤਵਿੰਦਰ ਬਿੱਟੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ‘ਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਗੱਭਰੂ, ਬੋਲੀਆਂ, ਅੱਖੀਆਂ ਮਾਰ ਗਿਆ ਜ਼ੈਲਦਾਰ ਦਾ ਪੋਤਾ, ਧੰਨ ਤੇਰੀ ਸਿੱਖੀ ਸਣੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

2007  ‘ਚ ਕੁਲਰਾਜ ਰੰਧਾਵਾ ਦੇ ਨਾਲ ਉਨ੍ਹਾਂ ਦਾ ਵਿਆਹ ਹੋਇਆ ਸੀ । ਉਨ੍ਹਾਂ ਦੇ ਤਿੰਨ ਬੱਚੇ ਹਨ ਇੱਕ ਪੁੱਤਰ ਅਤੇ ਦੋ ਧੀਆਂ। ਜਿਨ੍ਹਾਂ ਦੇ ਨਾਲ ਅਕਸਰ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।  

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network