ਸੋਨਾਕਸ਼ੀ ਸਿਨ੍ਹਾ ਦੇ ਪ੍ਰੀ-ਵੈਡਿੰਗ ਫੰਕਸ਼ਨ ਸ਼ੁਰੂ, ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਵਾਇਰਲ
ਸੋਨਾਕਸ਼ੀ ਸਿਨ੍ਹਾ ਤੇ ਜ਼ਹੀਰ ਇਕਬਾਲ ਦੇ ਪ੍ਰੀ ਵੈਡਿੰਗ ਫੰਕਸ਼ਨ ਸ਼ੁਰੂ ਹੋ ਚੁੱਕੇ ਹਨ । ਅਦਾਕਾਰਾ ਦੀ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋi ਕ ਸੋਨਾਕਸ਼ੀ ਦੇ ਹੱਥਾਂ ‘ਚ ਜ਼ਹੀਰ ਦੇ ਨਾਮ ਦੀ ਮਹਿੰਦੀ ਰਚ ਗਈ ਹੈ ।
ਸੋਨਾਕਸ਼ੀ ਸਿਨ੍ਹਾ ਦੇ ਪ੍ਰੀ-ਵੈਡਿੰਗ ਫੰਕਸ਼ਨ ਸ਼ੁਰੂ, ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਵਾਇਰਲ
ਸੋਨਾਕਸ਼ੀ ਸਿਨ੍ਹਾ (Sonakashi Sinha) ਤੇ ਜ਼ਹੀਰ ਇਕਬਾਲ (Zaheer Iqbal) ਦੇ ਪ੍ਰੀ ਵੈਡਿੰਗ ਫੰਕਸ਼ਨ ਸ਼ੁਰੂ ਹੋ ਚੁੱਕੇ ਹਨ । ਅਦਾਕਾਰਾ ਦੀ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋi ਕ ਸੋਨਾਕਸ਼ੀ ਦੇ ਹੱਥਾਂ ‘ਚ ਜ਼ਹੀਰ ਦੇ ਨਾਮ ਦੀ ਮਹਿੰਦੀ ਰਚ ਗਈ ਹੈ ਅਤੇ ਅਦਾਕਾਰਾ ਆਪਣੀ ਮਹਿੰਦੀ ਨੂੰ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ। ਪਰ ਇਨ੍ਹਾਂ ਤਸਵੀਰਾਂ ‘ਚ ਸੋਨਾਕਸ਼ੀ ਦੇ ਮਾਪੇ ਸ਼ਤਰੂਘਨ ਸਿਨ੍ਹਾ ਤੇ ਉਨ੍ਹਾਂ ਦੀ ਪਤਨੀ ਗਾਇਬ ਰਹੇ । ਅਦਾਕਾਰਾ ਮਹਿੰਦੀ ਸੈਰੇਮਨੀ ‘ਤੇ ਬਹੁਤ ਹੀ ਖੁਸ਼ ਨਜ਼ਰ ਆਈ । ਸੋਨਾਕਸ਼ੀ ਸਿਨ੍ਹਾ ਆਪਣੇ ਵਿਆਹ ਨੂੰ ਲੈ ਕੇ ਕਾਫੀ ਐਕਸਾਈਟਡ ਹੈ । ਅਦਾਕਾਰਾ ਜ਼ਹੀਰ ਇਕਬਾਲ ਦੇ ਨਾਲ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੀ ਹੈ।
ਹੋਰ ਪੜ੍ਹੋ :
ਜ਼ਹੀਰ ਇਕਬਾਲ ਦੇ ਦੋਸਤ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਜ਼ਹੀਰ ਇਕਬਾਲ ਦੇ ਦੋਸਤ ਨੇ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਜੋ ਕਿ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਮਾਪਿਆਂ ਦੀ ਮਨਜ਼ੂਰੀ ਤੋਂ ਬਗੈਰ ਕਰਵਾ ਰਹੀ ਵਿਆਹ
ਅਦਾਕਾਰਾ ਆਪਣੇ ਮਾਪਿਆਂ ਦੀ ਮਨਜ਼ੂਰੀ ਤੋਂ ਬਿਨ੍ਹਾਂ ਵਿਆਹ ਕਰਵਾ ਰਹੀ ਹੈ। ਉਸ ਦੇ ਮਾਪੇ ਇਸ ਵਿਆਹ ਤੋਂ ਖੁਸ਼ ਨਹੀਂ ਹਨ । ਬੀਤੇ ਦਿਨੀਂ ਅਦਾਕਾਰ ਸ਼ਤਰੂਘਨ ਸਿਨ੍ਹਾ ਨੇ ਵੀ ਕਿਹਾ ਸੀ ਕਿ ਅੱਜ ਕੱਲ੍ਹ ਦੇ ਬੱਚੇ ਵੱਡਿਆਂ ਦੀ ਨਹੀਂ ਮੰਨਦੇ, ਉਹ ਆਪਣਾ ਫੈਸਲਾ ਸੁਣਾ ਦਿੰਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
