ਸਵੀਤਾਜ ਬਰਾੜ ਨੇ ਮਨਾਇਆ ਆਪਣੀ ਮਾਂ ਬਿੰਦੂ ਬਰਾੜ ਦਾ ਜਨਮ ਦਿਨ, ਸਾਂਝਾ ਕੀਤਾ ਖੂਬਸੂਰਤ ਵੀਡੀਓ
ਗਾਇਕਾ ਸਵੀਤਾਜ ਬਰਾੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜੋ ਕਿ ਉਸ ਦੇ ਮਾਂ ਦੇ ਜਨਮ ਦਿਨ ਦੀਆਂ ਹਨ । ਗਾਇਕਾ ਨੇ ਆਪਣੀ ਮਾਂ ਦੇ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਹੈ ।
ਸਵੀਤਾਜ ਬਰਾੜ ਨੇ ਮਨਾਇਆ ਆਪਣੀ ਮਾਂ ਬਿੰਦੂ ਬਰਾੜ ਦਾ ਜਨਮ ਦਿਨ, ਸਾਂਝਾ ਕੀਤਾ ਖੂਬਸੂਰਤ ਵੀਡੀਓ
ਰਾਜ ਬਰਾੜ ਦੀ ਧੀ ਸਵੀਤਾਜ ਬਰਾੜ (Sweetaj Brar) ਇਨ੍ਹੀਂ ਦਿਨੀਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਪ੍ਰੋਜੈਕਟ ‘ਚ ਨਜ਼ਰ ਆ ਰਹੀ ਹੈ ।ਗਾਇਕਾ ਜਿੱਥੇ ਆਪਣੇ ਪ੍ਰੋਜੈਕਟ ਦੇ ਬਾਰੇ ਆਪਣੇ ਫੈਨਸ ਦੇ ਨਾਲ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ, ਉੱਥੇ ਹੀ ਆਪਣੀ ਨਿੱਜੀ ਜ਼ਿੰਦਗੀ ਦੇ ਬਾਰੇ ਵੀ ਆਪਣੇ ਦਿਲ ਦੇ ਜਜ਼ਬਾਤ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੀ ਹੈ । ਬੀਤੇ ਦਿਨੀਂ ਵੀ ਉਸ ਨੇ ਆਪਣੀ ਮਾਂ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜੋ ਕਿ ਫੈਨਸ ਨੂੰ ਬਹੁਤ ਜ਼ਿਆਦਾ ਪਸੰਦ ਆਈਆਂ ਸਨ ।

ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਨੇ ਸਾਂਝਾ ਕੀਤਾ ਪਤੀ ਦੇ ਨਾਲ ਰੋਮਾਂਟਿਕ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ
ਇੱਕ ਵਾਰ ਮੁੜ ਤੋਂ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜੋ ਕਿ ਉਸ ਦੇ ਮਾਂ ਦੇ ਜਨਮ ਦਿਨ ਦੀਆਂ ਹਨ । ਗਾਇਕਾ ਨੇ ਆਪਣੀ ਮਾਂ ਦੇ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਹੈ । ਜਿਸ ‘ਚ ਅਦਾਕਾਰਾ ਆਪਣੀ ਮਾਂ ਦੇ ਨਾਲ ਵਿਦੇਸ਼ ‘ਚ ਨਜ਼ਰ ਆ ਰਹੀ ਹੈ ।

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਵੀਤਾਜ ਆਪਣੀ ਮਾਂ ਦੇ ਨਾਲ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਮਾਂ ਧੀ ਦੇ ਇਸ ਅੰਦਾਜ਼ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਸਵੀਤਾਜ ਬਰਾੜ ਨੂੰ ਉਨ੍ਹਾਂ ਦੀ ਮਾਂ ਦੇ ਜਨਮ ਦਿਨ ‘ਤੇ ਵਧਾਈ ਦੇ ਰਿਹਾ ਹੈ ।
ਫੈਨਸ ਦੇ ਨਾਲ-ਨਾਲ ਸੈਲੀਬ੍ਰੇਟੀਜ਼ ਨੇ ਵੀ ਦਿੱਤੀ ਵਧਾਈ
ਫੈਨਸ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਬਿੰਦੂ ਬਰਾੜ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ । ਪਰੀ ਪੰਧੇਰ ਨੇ ਲਿਖਿਆ ਕਿ ‘ਹੈਪੀ ਬਰਥਡੇ ਆਂਟੀ ਜੀ’। ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਿਆ ‘ਹੈਪੀ ਬਰਥਡੇ ਕਿਊਟੀਪਾਈ’। ਇੱਕ ਹੋਰ ਨੇ ਲਿਖਿਆ ‘ਮੰਮੀ ਜ਼ਿਆਦਾ ਬਿਊਟੀਫੁਲ’।ਇੱਕ ਹੋਰ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਰਾਜ ਬਰਾੜ ਸਾਬ ਦੀ ਯਾਦ ਆ ਗਈ ਅੱਜ, ਬਹੁਤ ਸੌਂਗ ਸੁਣੇ ਉਨ੍ਹਾਂ ਦੇ’।ਇਸ ਤੋਂ ਇਲਾਵਾ ਹੋਰ ਵੀ ਕਈ ਯੂਜ਼ਰਸ ਨੇ ਇਸ ‘ਤੇ ਕਮੈਂਟ ਕੀਤੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
