ਸਵੀਤਾਜ ਬਰਾੜ ਦੀ ਮਾਂ ਦੇ ਨਾਲ ਤਸਵੀਰ ਹੋ ਰਹੀ ਵਾਇਰਲ, ਫੈਨਸ ਨੇ ਕਿਹਾ ‘ਆਹ ਤਾਂ ਭੈਣਾਂ ਲੱਗਦੀਆਂ’

ਸਵੀਤਾਜ ਬਰਾੜ ਦੀ ਆਪਣੀ ਮਾਂ ਦੇ ਨਾਲ ਤਸਵੀਰ ਵਾਇਰਲ ਹੋ ਰਹੀ ਹੈ । ਜਿਸ ‘ਚ ਮਾਂਵਾਂ ਧੀਆਂ ਦੀ ਜੋੜੀ ਨੂੰ ਫੈਨਸ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਸਵੀਤਾਜ ਬਰਾੜ ਦੀ ਮਾਂ ਆਫ ਵ੍ਹਾਈਟ ਸੂਟ ‘ਚ ਦਿਖਾਈ ਦੇ ਰਹੀ ਹੈ, ਜਦੋਂਕਿ ਸਵੀਤਾਜ ਬਰਾੜ ਖੁਦ ਲਾਲ ਸੂਟ ‘ਚ ਨਜ਼ਰ ਆ ਰਹੀ ਹੈ ।

Reported by: PTC Punjabi Desk | Edited by: Shaminder  |  July 25th 2023 03:09 PM |  Updated: July 25th 2023 03:42 PM

ਸਵੀਤਾਜ ਬਰਾੜ ਦੀ ਮਾਂ ਦੇ ਨਾਲ ਤਸਵੀਰ ਹੋ ਰਹੀ ਵਾਇਰਲ, ਫੈਨਸ ਨੇ ਕਿਹਾ ‘ਆਹ ਤਾਂ ਭੈਣਾਂ ਲੱਗਦੀਆਂ’

ਸਵੀਤਾਜ ਬਰਾੜ (Sweetaj Brar) ਦੀ ਆਪਣੀ ਮਾਂ ਦੇ ਨਾਲ ਤਸਵੀਰ ਵਾਇਰਲ ਹੋ ਰਹੀ ਹੈ । ਜਿਸ ‘ਚ ਮਾਂਵਾਂ ਧੀਆਂ ਦੀ ਜੋੜੀ ਨੂੰ ਫੈਨਸ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਸਵੀਤਾਜ ਬਰਾੜ ਦੀ ਮਾਂ ਆਫ ਵ੍ਹਾਈਟ ਸੂਟ ‘ਚ ਦਿਖਾਈ ਦੇ ਰਹੀ ਹੈ, ਜਦੋਂਕਿ ਸਵੀਤਾਜ ਬਰਾੜ ਖੁਦ ਲਾਲ ਸੂਟ ‘ਚ ਨਜ਼ਰ ਆ ਰਹੀ ਹੈ ।ਸੋਸ਼ਲ ਮੀਡੀਆ ‘ਤੇ ਇਹ ਤਸਵੀਰ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ।

ਹੋਰ ਪੜ੍ਹੋ : ਰੁਪਿੰਦਰ ਰੂਪੀ ਨੇ ਜੂਹੀ ਚਾਵਲਾ ਦੇ ਨਾਲ ਪੁਰਾਣੀ ਤਸਵੀਰ ਸਾਂਝੀ ਕਰਦੇ ਹੋਏ ਫ਼ਿਲਮ ‘ਵਾਰਿਸ ਸ਼ਾਹ, ਇਸ਼ਕ ਦਾ ਵਾਰਿਸ’ ਦੀਆਂ ਯਾਦਾਂ ਨੂੰ ਕੀਤਾ ਤਾਜ਼ਾ

ਇਸ ਤਸਵੀਰ ਨੂੰ ਗਾਇਕਾ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ । 

 ਪਿਤਾ ਰਾਜ ਬਰਾੜ ਦੇ ਸੁਫ਼ਨਿਆਂ ਨੂੰ ਪੂਰਾ ਕਰ ਰਹੀ ਸਵੀਤਾਜ  

ਸਵੀਤਾਜ ਬਰਾੜ ਆਪਣੇ ਪਿਤਾ ਰਾਜ ਬਰਾੜ ਦੇ ਸੁਫ਼ਨਿਆਂ ਨੂੰ ਪੂਰਾ ਕਰਨ ‘ਚ ਜੁਟੀ ਹੋਈ ਹੈ । ਰਾਜ ਬਰਾੜ ਵੀ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਸਨ । ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

ਉਹ ਇੱਕ ਵਧੀਆ ਗਾਇਕ ਹੋਣ ਦੇ ਨਾਲ-ਨਾਲ ਵਧੀਆ ਲੇਖਣੀ ਦੇ ਵੀ ਮਾਲਕ ਸਨ । ਉਨ੍ਹਾਂ ਨੇ ਕਈ ਹਿੱਟ ਗੀਤ ਵੀ ਲਿਖੇ ਸਨ । ਕੁਝ ਸਾਲ ਪਹਿਲਾਂ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ ।ਜਿਸ ਤੋਂ ਬਾਅਦ ਉਨ੍ਹਾਂ ਦੀ ਧੀ ਗਾਇਕੀ ਦੇ ਖੇਤਰ ‘ਚ ਕੰਮ ਕਰ ਰਹੀ ਹੈ । ਇਸ ਦੇ ਨਾਲ ਹੀ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹੈ । ਸਵੀਤਾਜ ਬਰਾੜ ਸਿੱਧੂ ਮੂਸੇਵਾਲਾ ਦੇ ਨਾਲ ਵੀ ਫ਼ਿਲਮ ‘ਚ ਅਦਾਕਾਰੀ ਕਰ ਚੁੱਕੀ ਹੈ ।  

- PTC PUNJABI


Popular Posts