‘ਕਦੇ ਦਾਦੇ ਦੀਆਂ, ਕਦੇ ਪੋਤੇ ਦੀਆਂ’ ਫਿਲਮ ਦੀ ਸਟਾਰ ਕਾਸਟ ਸ੍ਰੀ ਦਰਬਾਰ ਸਾਹਿਬ ‘ਚ ਹੋਈ ਨਤਮਸਤਕ, ਫਿਲਮ ਦੀ ਕਾਮਯਾਬੀ ਲਈ ਕੀਤੀ ਅਰਦਾਸ

ਪੰਜਾਬੀ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ । ਹਾਲ ਹੀ ‘ਚ ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਦੀ ਫ਼ਿਲਮ ‘ਕੈਰੀ ਆਨ ਜੱਟਾ-3’ ਰਿਲੀਜ਼ ਹੋਈ ਹੈ । ਜਿਸ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ । ਹਰੀਸ਼ ਵਰਮਾ ਅਤੇ ਸਿੰਮੀ ਚਾਹਲ ਦੀ ਫ਼ਿਲਮ ‘ਕਦੇ ਦਾਦੇ ਦੀਆਂ, ਕਦੇ ਪੋਤੇ ਦੀਆਂ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ ।

Written by  Shaminder   |  July 08th 2023 01:07 PM  |  Updated: July 08th 2023 01:07 PM

‘ਕਦੇ ਦਾਦੇ ਦੀਆਂ, ਕਦੇ ਪੋਤੇ ਦੀਆਂ’ ਫਿਲਮ ਦੀ ਸਟਾਰ ਕਾਸਟ ਸ੍ਰੀ ਦਰਬਾਰ ਸਾਹਿਬ ‘ਚ ਹੋਈ ਨਤਮਸਤਕ, ਫਿਲਮ ਦੀ ਕਾਮਯਾਬੀ ਲਈ ਕੀਤੀ ਅਰਦਾਸ

ਪੰਜਾਬੀ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ । ਹਾਲ ਹੀ ‘ਚ ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਦੀ ਫ਼ਿਲਮ ‘ਕੈਰੀ ਆਨ ਜੱਟਾ-3’ ਰਿਲੀਜ਼ ਹੋਈ ਹੈ । ਜਿਸ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ । ਹਰੀਸ਼ ਵਰਮਾ ਅਤੇ ਸਿੰਮੀ ਚਾਹਲ (Simi Chahal) ਦੀ ਫ਼ਿਲਮ ‘ਕਦੇ ਦਾਦੇ ਦੀਆਂ, ਕਦੇ ਪੋਤੇ ਦੀਆਂ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾਂ ਫ਼ਿਲਮ ਦੀ ਸਟਾਰ ਕਾਸਟ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਦੇ ਲਈ ਪਹੁੰਚੀ।

 ਹੋਰ ਪੜ੍ਹੋ : ਡਰਾਮਾ ਕਵੀਨ ਰਾਖੀ ਸਾਵੰਤ ਦਾ ਕਾਰਾ, ਰਸਤੇ ‘ਚ ਚੱਲਦੇ ਹੋਏ ਸਿਰ ‘ਚ ਭੰਨੇ ਆਂਡੇ, ਵੇਖੋ ਵੀਡੀਓ

ਫਿਲਮ ਦੀ ਟੀਮ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ ਗਿਆ ।ਫ਼ਿਲਮ ਦੇ ਕਲਾਕਾਰਾਂ ਨੇ ਦੱਸਿਆ ਕਿ ਇਸ ਫਿਲਮ ਦੀ ਸ਼ੂਟਿੰਗ ਜ਼ਿਆਦਾਤਰ ਅੰਮ੍ਰਿਤਸਰ ਸ਼ਹਿਰ ਦੇ ਵਿੱਚ ਹੀ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਫਿਲਮ ਦੀ ਰੀਲੀਜ਼ ਹੋਣ ਤੋਂ ਪਹਿਲਾਂ ਉਹ ਸ਼੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਆਏ ਹਨ ਤੇ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਨ ਆਏ ਹਾਂ ਕਿ ਜਦੋਂ ਅਸੀਂ ਫਿਲਮ ਨੂੰ ਰਿਲੀਜ਼ ਤੇ ਲੋਕ ਇਸ ਨੂੰ ਭਰਵਾਂ ਹੁੰਗਾਰਾ ਦੇਣ।

ਦਰਸ਼ਕਾਂ ਨੂੰ ਫ਼ਿਲਮ ਵੇਖਣ ਦੀ ਅਪੀਲ 

ਫ਼ਿਲਮ ਦੇ ਕਲਾਕਾਰਾਂ ਨੇ ਦੱਸਿਆ ਕਿ ਇਹ ਇੱਕ  ਪਰਿਵਾਰਕ ਫਿਲਮ ਹੈ ਤੇ ਅਸੀਂ ਲੋਕਾਂ ਨੂੰ ਗੁਜ਼ਾਰਿਸ਼ ਕਰਦੇ ਹਾਂ ਕਿ ਲੋਕ ਇਸ ਨੂੰ ਆਪਣੇ ਪਰਿਵਾਰ ਦੇ ਨਾਲ ਮਿਲ ਕੇ ਫ਼ਿਲਮ ਦੇਖਣ ਜਾਣ । ਉਹਨਾਂ ਕਿਹਾ ਕਿ ਇਹ ਫਿਲਮ ਸਭ ਨੂੰ ਅਹਿਸਾਸ ਕਰਾਇਆ ਕਿ ਰਿਸ਼ਤਿਆਂ ਦੀ ਕੀ ਅਹਿਮੀਅਤ ਹੁੰਦੀ ਹੈ ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਨ੍ਹਾਂ ਦੀ ਫਿਲਮ ਰਿਲੀਜ਼ ਹੋਈ ਸੀ "ਗੋਲਕ ਬੁਗਨੀ ਬੈਂਕ ਤੇ ਬਟੂਆ"  ਅਤੇ ਇਸ ਫਿਲਮ ਨੂੰ ਵੀ ਉਸੇ ਹੀ ਤਰਜ ਤੇ ਬਣਾਇਆ ਗਿਆ ਹੈ ਇਸ ਫ਼ਿਲਮ ਵਿਚ  ਕਾਮੇਡੀ ਦਾ ਭਰਪੂਰ ਅਨੰਦ ਦਰਸ਼ਕ ਮਾਣ ਸਕਣਗੇ ।

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network