ਅੱਜ ਹੈ ਅਦਾਕਾਰਾ ਅਨੀਤਾ ਦੇਵਗਨ ਦਾ ਜਨਮ ਦਿਨ, ਜਾਣੋ ਕਿਸ ਸੀਰੀਅਲ ਦੇ ਨਾਲ ਮਨੋਰੰਜਨ ਜਗਤ ‘ਚ ਕੀਤੀ ਸੀ ਐਂਟਰੀ

ਅਨੀਤਾ ਦੇਵਗਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦੂਰਦਰਸ਼ਨ ਦੇ ਸੀਰੀਅਲ ‘ਪੜ੍ਹ ਕੇ ਜਮਾਤਾਂ ਚਾਰ ਪੰਚਣੀ ਪਿੰਡ ਦੀ ਬਣੀ’ ਦੇ ਨਾਲ ਕੀਤੀ ਸੀ।ਇਸ ਤੋਂ ਬਾਅਦ ਉਨ੍ਹਾਂ ਨੂੰ ਹਸ਼ਰ ਫ਼ਿਲਮ 'ਚ ਬੱਬੂ ਮਾਨ ਦੀ ਚਾਚੀ ਦਾ ਕਿਰਦਾਰ ਕਰਨ ਦਾ ਮੌਕਾ ਮਿਲਿਆ ਇਸ 'ਚ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਹਰਦੀਪ ਗਿੱਲ ਵੀ ਨਜ਼ਰ ਆਏ ਸਨ ।

Written by  Shaminder   |  March 18th 2023 01:26 PM  |  Updated: March 18th 2023 01:26 PM

ਅੱਜ ਹੈ ਅਦਾਕਾਰਾ ਅਨੀਤਾ ਦੇਵਗਨ ਦਾ ਜਨਮ ਦਿਨ, ਜਾਣੋ ਕਿਸ ਸੀਰੀਅਲ ਦੇ ਨਾਲ ਮਨੋਰੰਜਨ ਜਗਤ ‘ਚ ਕੀਤੀ ਸੀ ਐਂਟਰੀ

ਅਨੀਤਾ ਦੇਵਗਨ (Anita Devgan)ਪੰਜਾਬੀ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਚਿਹਰਾ ਹੈ । ਅੱਜ ਉਨ੍ਹਾਂ ਦਾ ਜਨਮਦਿਨ ਹੈ । ਇਸ ਮੌਕੇ ‘ਤੇ ਪ੍ਰਸ਼ੰਸਕ ਵੀ ਅਦਾਕਾਰਾ ਨੂੰ ਵਧਾਈ ਦੇ ਰਹੇ ਹਨ । ਅਦਾਕਾਰਾ ਦੇ ਜਨਮਦਿਨ ਦੇ ਮੌਕੇ ‘ਤੇ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਤੇ ਕਰੀਅਰ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ । 


ਹੋਰ ਪੜ੍ਹੋ  : ਇਸ ਸਰਦਾਰ ਨੇ ਪੰਜ ਭਾਸ਼ਾਵਾਂ ‘ਚ ਗਾਇਆ ‘ਕੇਸਰੀਆ’ ਗੀਤ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਕੀਤੀ ਤਾਰੀਫ

ਦੂਰਦਰਸ਼ਨ ਤੋਂ ਕੀਤੀ ਸ਼ੁਰੂਆਤ 

ਅਨੀਤਾ ਦੇਵਗਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦੂਰਦਰਸ਼ਨ ਦੇ ਸੀਰੀਅਲ ‘ਪੜ੍ਹ ਕੇ ਜਮਾਤਾਂ ਚਾਰ ਪੰਚਣੀ ਪਿੰਡ ਦੀ ਬਣੀ’ ਦੇ ਨਾਲ ਕੀਤੀ ਸੀ।ਇਸ ਤੋਂ ਬਾਅਦ ਉਨ੍ਹਾਂ ਨੂੰ ਹਸ਼ਰ ਫ਼ਿਲਮ 'ਚ ਬੱਬੂ ਮਾਨ ਦੀ ਚਾਚੀ ਦਾ ਕਿਰਦਾਰ ਕਰਨ ਦਾ ਮੌਕਾ ਮਿਲਿਆ ਇਸ 'ਚ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਹਰਦੀਪ ਗਿੱਲ ਵੀ ਨਜ਼ਰ ਆਏ ਸਨ । ਬਸ ਫਿਰ ਕੀ ਸੀ ਅਨੀਤਾ ਦੇਵਗਨ ਕੋਲ ਉਨ੍ਹਾਂ ਦੀ ਅਦਾਕਾਰੀ ਦੀ ਬਦੌਲਤ ਫ਼ਿਲਮਾਂ ਦੀ ਲਾਈਨ ਲੱਗ ਗਈ ਅਤੇ ਇੱਕ ਤੋਂ ਬਾਅਦ ਇੱਕ ਕਈ ਰੋਲ ਉਨ੍ਹਾਂ ਦੀ ਝੋਲੀ ਪੈਂਦੇ ਗਏ । ਜੱਟ ਐਂਡ ਜੂਲੀਅਟ-1ਅਤੇ ਜੱਟ ਐਂਡ ਜੂਲੀਅਟ-2 ,ਨਾਬਰ ਵਰਗੀ ਨੈਸ਼ਨਲ ਅਵਾਰਡ ਜੇਤੂ ਫ਼ਿਲਮ 'ਚ ਵੀ ਕੰਮ ਕਰਨ ਦਾ ਮੌਕਾ ਮਿਲਿਆ ।


ਹੋਰ ਪੜ੍ਹੋ  : ਪ੍ਰੈਗਨੇਂਸੀ ਦੌਰਾਨ ਖੂਬ ਇਨਜੁਆਏ ਕਰ ਰਹੀ ਦ੍ਰਿਸ਼ਟੀ ਗਰੇਵਾਲ, ਵੇਖੋ ਵੀਡੀਓ

ਅਨੀਤਾ ਦੇਵਗਨ ਨੇ ਫ਼ਿਲਮਾਂ ‘ਚ ਨਿਭਾਏ ਹਰ ਤਰ੍ਹਾਂ ਦੇ ਕਿਰਦਾਰ

 ਆਪਣੀ ਬਿਹਤਰੀਨ ਅਦਾਕਾਰੀ ਦੇ ਲਈ ਜਾਣੀ ਜਾਂਦੀ ਅਦਾਕਾਰਾ ਅਨੀਤਾ ਦੇਵਗਨ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਨੈਗਟਿਵ ਜਾਂ ਫਿਰ ਹਲਕੀ ਫੁਲਕੀ ਕਾਮੇਡੀ ਹੋਵੇ, ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਖੁਦ ਨੂੰ ਢਾਲਣਾ ਅਨੀਤਾ ਦੇਵਗਨ ਬਾਖੂਬੀ ਜਾਣਦੇ ਹਨ । 


ਅਨੀਤਾ ਦੇਵਗਨ ਦੀ ਨਿੱਜੀ ਜ਼ਿੰਦਗੀ 

ਅਨੀਤਾ ਦੇਵਗਨ ਨੇ ਅਦਾਕਾਰ ਹਰਦੀਪ ਗਿੱਲ ਦੇ ਨਾਲ ਵਿਆਹ ਕਰਵਾਇਆ ਹੈ ਅਤੇੁ ਉਨ੍ਹਾਂ ਦਾ ਬੇਟਾ ਆਮੀਨ ਵੀ ਉਨ੍ਹਾਂ ਦੇ ਪਾਏ ਪੂਰਨਿਆਂ ‘ਤੇ ਚੱਲਦਾ ਹੋਇਆ ਅਦਾਕਾਰੀ ਦੇ ਖੇਤਰ ‘ਚ ਦਿਲਚਸਪੀ ਰੱਖਦਾ ਹੈ ਅਤੇ ਕਈ ਪ੍ਰੋਜੈਕਟਸ ‘ਚ ਕੰਮ ਕਰ ਚੁੱਕਿਆ ਹੈ।
- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network