ਨਿਸ਼ਾ ਬਾਨੋ ਨੇ ਅਕਸ਼ਿਤਾ ਸ਼ਰਮਾ ਦੇ ਨਾਲ ਕੀਤਾ ਜ਼ਬਰਦਸਤ ਡਾਂਸ, ਵੀਡੀਓ ਹੋ ਰਿਹਾ ਵਾਇਰਲ
ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਜਿਸ ‘ਚ ਨਿੱਕਾ ਜ਼ੈਲਦਾਰ, ਨੀਂ ਮੈਂ ਸੱਸ ਕੁੱਟਣੀ, ਜੀ ਵਾਈਫ ਜੀ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।
ਨਿਸ਼ਾ ਬਾਨੋ ਨੇ ਅਕਸ਼ਿਤਾ ਸ਼ਰਮਾ ਦੇ ਨਾਲ ਕੀਤਾ ਜ਼ਬਰਦਸਤ ਡਾਂਸ, ਵੀਡੀਓ ਹੋ ਰਿਹਾ ਵਾਇਰਲ
ਨਿਸ਼ਾ ਬਾਨੋ (Nisha Bano) ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਹੀਰੋਇਨਾਂ ਚੋਂ ਇੱਕ ਹੈ ।ਉਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਉਸ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ । ਜਿਸ ‘ਚ ਉਹ ਮਾਡਲ ਅਤੇ ਅਦਾਕਾਰਾ ਅਕਸ਼ਿਤਾ ਸ਼ਰਮਾ ਦੇ ਨਾਲ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਬਾਦਸ਼ਾਹ ਦੇ ਗੀਤ ‘ਬੰਦੂਕ’ ‘ਤੇ ਡਾਂਸ ਕਰ ਰਹੀ ਹੈ ਅਤੇ ਅਕਸ਼ਿਤਾ ਵੀ ਉਸ ਦਾ ਸਾਥ ਦੇ ਰਹੀ ਹੈ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿੰਡ ਮੇਲੇ ਵਰਗਾ ਮਾਹੌਲ, ਸਿੱਧੂ ਮੂਸੇਵਾਲਾ ਦੀ ਤਸਵੀਰਾਂ ਦੀਆਂ ਲੱਗੀਆਂ ਦੁਕਾਨਾਂ
ਨਿਸ਼ਾ ਬਾਨੋ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ
ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਜਿਸ ‘ਚ ਨਿੱਕਾ ਜ਼ੈਲਦਾਰ, ਨੀਂ ਮੈਂ ਸੱਸ ਕੁੱਟਣੀ, ਜੀ ਵਾਈਫ ਜੀ, ਵਿੱਚ ਬੋਲੂੰਗਾ ਤੇਰੇ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਨੇ ਵੱਖਰੀ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।ਨਿਸ਼ਾ ਬਾਨੋ ਅਦਾਕਾਰੀ ਦੇ ਨਾਲ-ਨਾਲ ਆਪਣੇ ਗੀਤਾਂ ਦੇ ਲਈ ਵੀ ਜਾਣੀ ਜਾਂਦੀ ਹੈ । ਉਸ ਦੀ ਆਵਾਜ਼ ‘ਚ ਹੁਣ ਤੱਕ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ।

ਅਕਸ਼ਿਤਾ ਸ਼ਰਮਾ ਨੇ ਬਤੌਰ ਮਾਡਲ ਕੀਤੀ ਸ਼ੁਰੂਆਤ
ਅਕਸ਼ਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ । ਬਤੌਰ ਮਾਡਲ ਉਨ੍ਹਾਂ ਨੇ ਅਣਗਿਣਤ ਗੀਤਾਂ ‘ਚ ਕੰਮ ਕੀਤਾ ਹੈ । ਉਹ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਜਿਸ ‘ਚ ਤੇਰਾ ਮੇਰਾ ਕੀ ਰਿਸ਼ਤਾ, ਮੁੰਡੇ ਯੂਕੇ ਦੇ, ਕਾਕੇ ਦਾ ਵਿਆਹ ‘ਚ ਵੀ ਉਨ੍ਹਾਂ ਨੇ ਕਿਰਦਾਰ ਨਿਭਾਇਆ ।

90 ਦੇ ਦਹਾਕੇ ‘ਚ ਉਹ ਹਰ ਦੂਜੇ ਗੀਤ ‘ਚ ਨਜ਼ਰ ਆਉਂਦੇ ਸਨ ।ਉਨ੍ਹਾਂ ਨੇ ਬਹੁਤ ਹੀ ਛੋਟੀ ਉਮਰ ‘ਚ ਕੰਮ ਸ਼ੁਰੂ ਕਰ ਦਿੱਤਾ ਸੀ ।ਉਨ੍ਹਾਂ ਨੇ ਬੱਬੂ ਮਾਨ ਅਤੇ ਪ੍ਰੀਤੀ ਸੱਪਰੂ ਜਿਹੇ ਕਲਾਕਾਰਾਂ ਨੇ ਕੰਮ ਕੀਤਾ ਹੈ । ਜਿਨ੍ਹਾਂ ਤੋਂ ਉਨ੍ਹਾਂ ਨੇ ਅਦਾਕਾਰੀ ਦੇ ਵੀ ਕਈ ਗੁਰ ਸਿੱਖੇ ।ਪਰ ਕੁਝ ਸਮਾਂ ਅਚਾਨਕ ਉਹ ਇੰਡਸਟਰੀ ਚੋਂ ਗਾਇਬ ਜਿਹੇ ਹੋ ਗਏ ਸਨ । ਇਸ ਬਾਰੇ ਉਨ੍ਹਾਂ ਨੇ ਇੱਕ ਇੰਟਰਵਿਊ ਦੌਰਾਨ ਖੁਲਾਸਾ ਕੀਤਾ ਸੀ ਕਿ ਪਰਿਵਾਰਿਕ ਰੁਝੇਵਿਆਂ ਕਾਰਨ ਉਹ ਥੋੜਾ ਸਮਾਂ ਇੰਡਸਟਰੀ ਚੋਂ ਗਾਇਬ ਰਹੇ ਸਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
