Yo Yo Honey Singh: ਗਾਇਕ ਹਨੀ ਸਿੰਘ ਦਾ ਪਤਨੀ ਸ਼ਾਲਿਨੀ ਤੋਂ 12 ਸਾਲ ਬਾਅਦ ਹੋਇਆ ਤਲਾਕ, ਅਦਾਲਤ ਨੇ ਦਿੱਤੀ ਮਨਜ਼ੂਰੀ
ਬਾਲੀਵੁੱਡ ਦੇ ਮਸ਼ਹੂਰ ਗਾਇਕ ਤੇ ਰੈਪਰ ਯੋ-ਯੋ ਹਨੀ ਸਿੰਘ (Yo Yo Honey Singh ) ਆਪਣੇ ਤਲਾਕ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਸੁਰਖੀਆਂ 'ਚ ਸਨ। ਹੁਣ ਇਸ 'ਚ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਗਾਇਕ ਦਾ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾਰ ਦੇ ਨਾਲ ਅਧਿਕਾਰਿਤ ਤੌਰ 'ਤੇ ਤਲਾਕ ਹੋ ਚੁੱਕਾ ਹੈ, ਜੀ ਹਾਂ ਦਿੱਲੀ ਦੀ ਅਦਾਲਤ ਨੇ ਅੱਜ ਯਾਨੀ ਮੰਗਲਵਾਰ ਨੂੰ ਹਨੀ ਸਿੰਘ ਤੇ ਸ਼ਾਲਿਨੀ ਤਲਵਾਰ ਦੇ ਤਲਾਕ ਨੂੰ ਮਨਜ਼ੂਰੀ ਦੇ ਦਿੱਤੀ ਹੈ।
Yo Yo Honey Singh: ਗਾਇਕ ਹਨੀ ਸਿੰਘ ਦਾ ਪਤਨੀ ਸ਼ਾਲਿਨੀ ਤੋਂ 12 ਸਾਲ ਬਾਅਦ ਹੋਇਆ ਤਲਾਕ, ਅਦਾਲਤ ਨੇ ਦਿੱਤੀ ਮਨਜ਼ੂਰੀ
Yo Yo Honey Singh Divorce With Shalini Talwar: ਬਾਲੀਵੁੱਡ ਦੇ ਮਸ਼ਹੂਰ ਗਾਇਕ ਤੇ ਰੈਪਰ ਯੋ-ਯੋ ਹਨੀ ਸਿੰਘ (Yo Yo Honey Singh ) ਆਪਣੇ ਤਲਾਕ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਸੁਰਖੀਆਂ 'ਚ ਸਨ। ਹੁਣ ਇਸ 'ਚ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਗਾਇਕ ਦਾ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾਰ ਦੇ ਨਾਲ ਅਧਿਕਾਰਿਤ ਤੌਰ 'ਤੇ ਤਲਾਕ ਹੋ ਚੁੱਕਾ ਹੈ, ਜੀ ਹਾਂ ਦਿੱਲੀ ਦੀ ਅਦਾਲਤ ਨੇ ਅੱਜ ਯਾਨੀ ਮੰਗਲਵਾਰ ਨੂੰ ਹਨੀ ਸਿੰਘ ਤੇ ਸ਼ਾਲਿਨੀ ਤਲਵਾਰ ਦੇ ਤਲਾਕ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਮੀਡੀਆ ਰਿਪੋਰਟਸ ਦੀ ਜਾਣਕਾਰੀ ਮੁਤਾਬਕ ਫੈਮਿਲੀ ਕੋਰਟ 'ਚ ਜੱਜ ਪਰਮਜੀਤ ਸਿੰਘ ਨੇ ਹਨੀ ਸਿੰਘ ਅਤੇ ਉਨ੍ਹਾਂ ਦੀ ਪਤਨੀ ਵਿਚਕਾਰ ਚੱਲ ਰਹੇ ਢਾਈ ਸਾਲ ਪੁਰਾਣੇ ਮਾਮਲੇ ਨੂੰ ਖ਼ਤਮ ਕਰ ਦਿੱਤਾ ਤੇ ਦੋਹਾਂ ਧਿਰਾਂ ਨੂੰ ਤਲਾਕ ਦਾ ਹੁਕਮ ਦੇ ਦਿੱਤਾ। ਹਨੀ ਦੀ ਪਤਨੀ ਨੇ ਹਨੀ ਸਿੰਘ 'ਤੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਸੀ। ਸ਼ਾਲਿਨੀ ਨੇ ਦੱਸਿਆ ਕਿ ਗਾਇਕ ਹਨੀ ਸਿੰਘ ਤੇ ਉਸ ਦੇ ਪਰਿਵਾਰ ਨੇ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਕਾਫੀ ਤੰਗ ਪਰੇਸ਼ਾਨ ਕੀਤਾ ਸੀ।
ਹੁਣ, ਦੋਹਾਂ ਪਾਰਟੀਆਂ ਦੇ ਸਮਝੌਤੇ 'ਤੇ ਪਹੁੰਚਣ ਤੋਂ ਬਾਅਦ, ਦੋਸ਼ ਵਾਪਸ ਲੈ ਲਏ ਗਏ ਹਨ। ਦੱਸਣਯੋਗ ਹੈ ਕਿ ਪਿਛਲੇ ਸਾਲ ਸਤੰਬਰ 'ਚ ਹਨੀ ਸਿੰਘ ਨੇ ਸ਼ਾਲਿਨੀ ਨੂੰ 1 ਕਰੋੜ ਰੁਪਏ ਦਾ ਡਿਮਾਂਡ ਡਰਾਫਟ ਵੀ ਸੌਂਪਿਆ ਸੀ। ਤਲਾਕ ਦੀ ਸੁਣਵਾਈ 'ਚ ਹਨੀ ਸਿੰਘ ਦੇ ਨਾਲ ਮੈਟਲਾਵ ਆਫਿਸ ਦੇ ਪਾਰਟਨਰ ਈਸ਼ਾਨ ਮੁਖਰਜੀ, ਐਡਵੋਕੇਟ ਅੰਮ੍ਰਿਤਾ ਚੈਟਰਜੀ ਅਤੇ ਜਸਪਾਲ ਸਿੰਘ ਵੀ ਮੌਜੂਦ ਰਹੇ।
ਦੱਸ ਦਈਏ ਕਿ ਹਨੀ ਸਿੰਘ ਅਤੇ ਸ਼ਾਲਿਨੀ ਨੇ ਵਿਆਹ ਤੋਂ ਪਹਿਲਾਂ ਕਰੀਬ 20 ਸਾਲ ਇੱਕ ਦੂਜੇ ਨੂੰ ਡੇਟ ਕੀਤਾ ਸੀ। ਫਿਰ ਇਸ ਜੋੜੇ ਨੇ ਸਾਲ 2011 'ਚ ਦਿੱਲੀ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਸਿੱਖ ਰੀਤੀ-ਰਿਵਾਜਾਂ ਮੁਤਾਬਕ ਵਿਆਹ ਕਰ ਲਿਆ ਸੀ। ਦੋਹਾਂ ਦਾ ਵਿਆਹ ਕਾਫ਼ੀ ਸੀਕ੍ਰੇਟ ਸੀ। ਜਿਸ 'ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਹੀ ਸ਼ਿਰਕਤ ਕੀਤੀ। ਵਿਆਹ ਦੇ ਤਿੰਨ ਸਾਲ ਬਾਅਦ ਉਨ੍ਹਾਂ ਦੇ ਅਫੇਅਰ ਦੀਆਂ ਖਬਰਾਂ ਸਾਹਮਣੇ ਆਈਆਂ। ਜਿਸ ਤੋਂ ਬਾਅਦ ਹਨੀ ਸਿੰਘ ਨੇ ਇੱਕ ਰਿਐਲਿਟੀ ਸ਼ੋਅ 'ਚ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਦਾ ਵਿਆਹ ਸ਼ਾਲਿਨੀ ਨਾਲ ਹੋਇਆ ਹੈ।
ਹੋਰ ਪੜ੍ਹੋ: 'Gudiya' Trailer Out: ਪਹਿਲੀ ਪੰਜਾਬੀ ਹੌਰਰ ਫਿਲਮ 'Gudiya' ਦਾ ਟ੍ਰੇਲਰ ਹੋਇਆ ਰਿਲੀਜ਼, ਵੇਖੋ ਵੀਡੀਓ
ਦੱਸਣਯੋਗ ਹੈ ਕਿ ਹਨੀ ਸਿੰਘ ਸੰਗੀਤ ਦੀ ਦੁਨੀਆ ਦਾ ਇੱਕ ਵੱਡਾ ਨਾਮ ਹਨ। ਰੈਪਰ ਹਨੀ ਸਿੰਘ ਨੇ ਨਾਂ ਮਹਿਜ਼ ਕਈ ਹਿੱਟ ਐਲਬਮਾਂ ਬਣਾਈਆਂ ਹਨ ਬਲਕਿ ਹਿੰਦੀ ਸਿਨੇਮਾ ਦੀਆਂ ਕਈ ਸੁਪਰਹਿੱਟ ਫਿਲਮਾਂ ਨੂੰ ਸ਼ਾਨਦਾਰ ਤੇ ਸੁਪਰਹਿੱਟ ਗੀਤ ਵੀ ਦਿੱਤੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
