Chakda ‘Xpress: ਅਨੁਸ਼ਕਾ ਸ਼ਰਮਾ ਝੂਲਨ ਗੋਸਵਾਮੀ ਦੀ ਬਾਇਓਪਿਕ ਲਈ ਵਹਾਅ ਰਹੀ ਹੈ ਖੂਬ ਪਸੀਨਾ, ਅਭਿਆਸ ਦਾ ਵੀਡੀਓ ਕੀਤਾ ਸਾਂਝਾ

written by Lajwinder kaur | March 11, 2022

ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ Anushka Sharma ਜਲਦ ਹੀ ਸਿਲਵਰ ਸਕ੍ਰੀਨ 'ਤੇ ਵਾਪਸੀ ਕਰਨ ਜਾ ਰਹੀ ਹੈ। ਉਹ ਬਹੁਤ ਜਲਦ ਕ੍ਰਿਕਟਰ ਦੇ ਰੂਪ 'ਚ ਨਜ਼ਰ ਆਵੇਗੀ। ਅਨੁਸ਼ਕਾ ਸ਼ਰਮਾ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਤੇਜ਼ ਗੇਂਦਬਾਜ਼ 'ਝੂਲਨ ਗੋਸਵਾਮੀ' ਦੀ ਬਾਇਓਪਿਕ ਫ਼ਿਲਮ 'ਚ ਮੁੱਖ ਭੂਮਿਕਾ ਨਿਭਾਅ ਰਹੀ ਹੈ। ਅਨੁਸ਼ਕਾ ਸ਼ਰਮਾ ਨੇ ਫ਼ਿਲਮ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਟ੍ਰੇਨਿੰਗ ਦਾ ਵੀਡੀਓ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। ਵੀਡੀਓ 'ਚ ਅਨੁਸ਼ਕਾ ਸ਼ਰਮਾ ਖੂਬ ਪਸੀਨਾ ਵਹਾਉਂਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਅਨੁਸ਼ਕਾ ਜ਼ਬਰਦਸਤ ਟ੍ਰੇਨਿੰਗ ਕਰਦੀ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ : ਆਪਣੇ ਵਿਆਹ ਵਾਲੀ ਰਿੰਗ ਫਲਾਂਟ ਕਰਦੇ ਨਜ਼ਰ ਆਏ ਗਾਇਕ ਪਰਮੀਸ਼ ਵਰਮਾ, ਘਰਵਾਲੀ ਨਾਲ ਸਾਂਝੀਆਂ ਕੀਤੀਆਂ ਕੁਝ ਰੋਮਾਂਟਿਕ ਤਸਵੀਰਾਂ

anushka sharma Chakda ‘Xpress movie announced

ਅਦਾਕਾਰਾ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ, " 'Get-Sweat-Go! #ChakdaXpress ਤਿਆਰੀ ਔਖੀ ਹੁੰਦੀ ਜਾ ਰਹੀ ਹੈ ਅਤੇ ਹਰ ਦਿਨ ਗਿਣਨਾ ਪੈਂਦਾ ਹੈ।" ਇਸ ਵੀਡੀਓ 'ਚ ਤੁਸੀਂ ਅਨੁਸ਼ਕਾ ਸ਼ਰਮਾ ਨੂੰ ਬੱਲੇਬਾਜ਼ੀ ਅਤੇ ਗੇਂਦਬਾਜ਼ੀ ਦੋਵਾਂ ਦਾ ਅਭਿਆਸ ਕਰਦੇ ਦੇਖ ਸਕਦੇ ਹੋ। ਅੱਠ ਲੱਖ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ 'ਚ ਕਲਾਕਾਰਾਂ ਤੇ ਪ੍ਰਸ਼ੰਸਕਾਂ ਦੇ ਕਮੈਂਟ ਆ ਚੁੱਕੇ ਹਨ। ਅਨੁਸ਼ਕਾ ਸ਼ਰਮਾ ਦੀ ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਨਜ਼ਰ ਆਏ।

ਹੋਰ ਪੜ੍ਹੋ : ਅਰਜਨ ਢਿੱਲੋਂ ਤੇ ਨਿਮਰਤ ਖਹਿਰਾ ਦਾ ਨਵਾਂ ਗੀਤ SHAMA PAYIA ਛਾਇਆ ਟਰੈਂਡਿੰਗ ‘ਚ, ਉਸਤਾਦ ਨੁਸਰਤ ਫਤਿਹ ਅਲੀ ਖ਼ਾਨ ਨੂੰ ਇਸ ਗੀਤ ਦੇ ਰਾਹੀਂ ਦਿੱਤੀ ਸ਼ਰਧਾਂਜਲੀ, ਦੇਖੋ ਵੀਡੀਓ

anushka sharma ott

ਦੱਸ ਦਈਏ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਪਹਿਲੀ ਵਾਰ ਕ੍ਰਿਕਟਰ ਦਾ ਕਿਰਦਾਰ ਨਿਭਾਉਣ ਜਾ ਰਹੀ ਹੈ। ਇਹ ਫਿਲਮ ਵਿਸ਼ਵ ਕ੍ਰਿਕਟ ਦੇ ਇਤਿਹਾਸ ਵਿੱਚ ਸਭ ਤੋਂ ਤੇਜ਼ ਮਹਿਲਾ ਗੇਂਦਬਾਜ਼ਾਂ ਵਿੱਚੋਂ ਇੱਕ ਝੂਲਨ ਗੋਸਵਾਮੀ ਦੀ ਜੀਵਨ ਅਤੇ ਸੰਘਰਸ਼ ਦੀ ਯਾਤਰਾ 'ਤੇ ਆਧਾਰਿਤ ਹੈ। ਮਹਿਲਾ ਕ੍ਰਿਕਟਰ ਝੂਲਨ ਗੋਸਵਾਮੀ ਇੱਕ ਤੇਜ਼ ਗੇਂਦਬਾਜ਼ ਰਹੀ ਹੈ ਅਤੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਦਾ ਰਿਕਾਰਡ ਆਪਣੇ ਨਾਂ ਕੀਤਾ ਹੈ। ਝੂਲਨ ਗੋਸਵਾਮੀ ਦਾ ਅੰਤਰਰਾਸ਼ਟਰੀ ਕ੍ਰਿਕਟ ਕਰੀਅਰ 2002-2021 ਦੇ ਵਿਚਕਾਰ ਸੀ। ਤੁਹਾਨੂੰ ਦੱਸ ਦੇਈਏ ਕਿ ਅਨੁਸ਼ਕਾ ਸ਼ਰਮਾ ਦੀ ਇਹ ਫਿਲਮ OTT ਪਲੇਟਫਾਰਮ Netflix 'ਤੇ ਰਿਲੀਜ਼ ਹੋਵੇਗੀ। ਇਹ ਫਿਲਮ ਅਨੁਸ਼ਕਾ ਸ਼ਰਮਾ ਦੇ ਪ੍ਰੋਡਕਸ਼ਨ ਹਾਊਸ ਕਲੀਨ ਸਲੇਟ ਫਿਲਮਜ਼ ਦੁਆਰਾ ਬਣਾਈ ਜਾ ਰਹੀ ਹੈ।

 

View this post on Instagram

 

A post shared by AnushkaSharma1588 (@anushkasharma)

You may also like