ਗੌਰਵ ਕੌਂਡੁਲ ਦੇ ਗੀਤ 'ਚੱਲ ਮੇਲੇ ਨੂੰ ਚੱਲੀਏ' ਦਾ ਟੀਜ਼ਰ ਆਇਆ ਸਾਹਮਣੇ

Written by  Shaminder   |  February 07th 2020 05:12 PM  |  Updated: February 07th 2020 06:22 PM

ਗੌਰਵ ਕੌਂਡੁਲ ਦੇ ਗੀਤ 'ਚੱਲ ਮੇਲੇ ਨੂੰ ਚੱਲੀਏ' ਦਾ ਟੀਜ਼ਰ ਆਇਆ ਸਾਹਮਣੇ

ਪੀਟੀਸੀ ਪੰਜਾਬੀ ਵੱਲੋਂ ਹਰ ਰੋਜ਼ ਨਵੇਂ ਤੋਂ ਨਵਾਂ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ । ਇੱੱਕ ਵਾਰ ਮੁੜ ਤੋਂ ਪੀਟੀਸੀ ਸਟੂਡੀਓ ਅਤੇ ਪੀਟੀਸੀ ਰਿਕਾਰਡਜ਼ ਵੱਲੋਂ ਨਵਾਂ ਗੀਤ 'ਚੱਲ ਮੇਲੇ ਨੂੰ ਚੱਲੀਏ' ਗੌਰਵ ਕੋਂਡੂਲ ਦੀ ਆਵਾਜ਼ 'ਚ ਰਿਲੀਜ਼ ਹੋਣ ਜਾ ਰਿਹਾ ਹੈ । ਇਸ ਗੀਤ ਨੂੰ 14 ਫਰਵਰੀ ਨੂੰ ਰਿਲੀਜ਼ ਕੀਤਾ ਜਾਵੇਗਾ,ਪਰ ਇਸ ਤੋਂ ਪਹਿਲਾਂ ਇਸ ਗੀਤ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ ।

ਹੋਰ ਵੇਖੋ:ਪੀਟੀਸੀ ਰਿਕਾਰਡਜ਼ ਵੱਲੋਂ ਨਵਾਂ ਸ਼ਬਦ ‘ਵਿਚਿ ਹਉਮੈ ਕਰਿ ਦੁਖੁ ਰੋਈ’ ਰਿਲੀਜ਼

ਵੀਡੀਓ ਸੰਦੀਪ ਬੇਦੀ ਦੇ ਨਿਰਦੇਸ਼ਨ ਹੇਠ ਬਣਾਇਆ ਗਿਆ ਹੈ,ਜਦੋਂ ਕਿ ਗੀਤ ਨੂੰ ਮਿਊਜ਼ਿਕ ਦੇ ਨਾਲ ਸ਼ਿੰਗਾਰਿਆ ਹੈ ਸੁਰਿੰਦਰ ਬੱਚਨ ਹੋਰਾਂ ਨੇ ।ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਜਾਵੇਗਾ । ਪੀਟੀਸੀ ਪੰਜਾਬੀ ਵੱਲੋਂ ਪੰਜਾਬੀ ਸੰਗੀਤ ਦੇ ਜਗਤ ਦੇ ਨਾਲ–ਨਾਲ,ਪੰਜਾਬੀ ਵਿਰਸੇ,ਗੁਰੂ ਘਰ ਅਤੇ ਗੁਰਬਾਣੀ ਨੂੰ ਵੀ ਪੂਰੀ ਦੁਨੀਆ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਮਨੋਰੰਜਨ ਦੇ ਖੇਤਰ 'ਚ ਪੀਟੀਸੀ ਪੰਜਾਬੀ ਲਗਾਤਾਰ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network