ਅਮਰਿੰਦਰ ਗਿੱਲ ਤੇ ਸਿੰਮੀ ਚਾਹਲ ਨੇ ਮਿਲਕੇ ਮਨਾਇਆ ਇਸ ਡਾਇਰੈਕਟਰ ਦਾ ਬਰਥਡੇਅ, ਮਸਤੀ ਕਰਦਿਆਂ ਦਾ ਵੀਡੀਓ ਆਇਆ ਸਾਹਮਣੇ, ਦੇਖੋ ਵੀਡੀਓ

written by Lajwinder kaur | January 30, 2020

ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਜਿਨ੍ਹਾਂ ਨੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ਤੋਂ ਕੁਝ ਦੂਰੀ ਬਣਾਈ ਹੋਈ ਹੈ। ਜੀ ਹਾਂ  ਏਨੀਂ ਦਿਨੀਂ ਉਹ ਆਪਣੀ ਆਉਣ ਵਾਲੀ ਫ਼ਿਲਮ ‘ਚੱਲ ਮੇਰਾ ਪੁੱਤ’ 2’ ਦੀ ਜ਼ੋਰਾਂ ਸ਼ੋਰਾਂ ਦੇ ਨਾਲ ਸ਼ੂਟਿੰਗ ਕਰ ਰਹੇ ਹਨ।

 
View this post on Instagram
 

Thanku all for your wishes? Thanku team chal mera putt2

A post shared by Janjot Singh (@janjotsingh) on

ਹੋਰ ਵੇਖੋ:ਸਿੰਮੀ ਚਾਹਲ ਨੇ ਮਾਂ ਨੂੰ ਦਿੱਤਾ ਸਰਪ੍ਰਾਈਜ਼, ਕੁਝ ਇਸ ਤਰ੍ਹਾਂ ਮਨਾਇਆ ਆਪਣੀ ਮਾਂ ਦਾ ਜਨਮ ਦਿਨ ਜਿਸਦੇ ਚੱਲਦੇ ਅਮਰਿੰਦਰ ਗਿੱਲ ਦੇ ਚਾਹੁਣ ਵਾਲੇ ਉਨ੍ਹਾਂ ਦੀ ਇੱਕ ਝਲਕ ਪਾਉਣ ਲਈ ਤਰਸਦੇ ਰਹਿੰਦੇ ਹਨ। ਅਜਿਹੇ ‘ਚ ਉਨ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀ ਜਾ ਰਹੀ ਹੈ। ਜੀ ਹਾਂ ਚੱਲ ਮੇਰਾ ਪੁੱਤ 2 ਦੇ ਸੈੱਟ ਉੱਤੇ ਫ਼ਿਲਮ ਦੇ ਡਾਇਰੈਕਟਰ ਜਨਜੋਤ ਸਿੰਘ ਦਾ ਬਰਥਡੇਅ ਬੜੀ ਹੀ ਗਰਮਜੋਸ਼ੀ ਦੇ ਨਾਲ ਮਨਾਇਆ ਗਿਆ। ਵੀਡੀਓ ‘ਚ ਅਮਰਿੰਦਰ ਗਿੱਲ ਤੇ ਸਿੰਮੀ ਚਾਹਲ ਆਪਣੇ ਪਾਕਿਸਤਾਨੀ ਕਲਾਕਾਰ ਸਹਿਯੋਗੀਆਂ ਦੇ ਨਾਲ ਨਜ਼ਰ ਆ ਰਹੇ ਹਨ। ਵੀਡੀਓ ‘ਚ ਅਮਰਿੰਦਰ ਗਿੱਲ ਤੇ ਸਿੰਮੀ ਚਾਹਲ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਜੇ ਗੱਲ ਕਰੀਏ ਅਮਰਿੰਦਰ ਗਿੱਲ ਦੇ ਕੰਮ ਦੀ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਜਿਵੇਂ ਪੇਂਡੂ, ਅੱਖਰ, ਮੇਰਾ ਦੀਵਾਨਾਪਨ, ਯਾਰੀਆਂ, ਦਿਲਦਾਰੀਆਂ, ਬਾਪੂ, ਦਿਲ ਵਰਗੇ ਕਈ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮੀ ਜਗਤ ‘ਚ ਕਾਫੀ ਸਰਗਰਮ ਰਹਿੰਦੇ ਨੇ। ਉਹ ਚੱਲ ਮੇਰਾ ਪੁੱਤ, ਅੰਗਰੇਜ਼, ਲਵ ਪੰਜਾਬ, ਅਸ਼ਕੇ, ਗੋਲਕ ਬੁਗਨੀ ਬੈਂਕ ਬਟੂਆ, ਇੱਕ ਕੁੜੀ ਪੰਜਾਬ ਦੀ ਵਰਗੀਆਂ ਕਈ ਹਿੱਟ ਫ਼ਿਲਮ ਦੇ ਚੁੱਕੇ ਹਨ।  

0 Comments
0

You may also like