'ਚੱਲ ਮੇਰਾ ਪੁੱਤ' ਫ਼ਿਲਮ ਦੇ ਬਿਹਾਈਂਡ ਦਾ ਸੀਨ ਵੀ ਹੱਸਣ ਲਈ ਕਰ ਰਹੇ ਹਨ ਮਜ਼ਬੂਰ, ਵੀਡੀਓ ਹੋਰ ਰਹੀ ਖੂਬ ਵਾਇਰਲ  

Written by  Rupinder Kaler   |  July 17th 2019 03:56 PM  |  Updated: July 17th 2019 03:56 PM

'ਚੱਲ ਮੇਰਾ ਪੁੱਤ' ਫ਼ਿਲਮ ਦੇ ਬਿਹਾਈਂਡ ਦਾ ਸੀਨ ਵੀ ਹੱਸਣ ਲਈ ਕਰ ਰਹੇ ਹਨ ਮਜ਼ਬੂਰ, ਵੀਡੀਓ ਹੋਰ ਰਹੀ ਖੂਬ ਵਾਇਰਲ  

ਅਮਰਿੰਦਰ ਗਿੱਲ ਛੇਤੀ ਹੀ ਆਪਣੀ ਨਵੀਂ ਪੰਜਾਬੀ ਫ਼ਿਲਮ 'ਚੱਲ ਮੇਰਾ ਪੁੱਤ' ਲੈ ਕੇ ਆ ਰਹੇ ਹਨ । ਇਸ ਫ਼ਿਲਮ ਨੂੰ ਲੈ ਕੇ ਪੰਜਾਬੀ ਸਿਨੇਮਾ ਨੂੰ ਪਿਆਰ ਕਰਨ ਵਾਲੇ ਦਰਸ਼ਕਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਕਿਉਂਕਿ ਇਸ ਫ਼ਿਲਮ ਵਿੱਚ ਪਾਕਿਸਤਾਨ ਦੇ ਵੀ ਕਈ ਅਦਾਕਾਰ ਦਿਖਾਈ ਦੇਣਗੇ । ਇਸ ਸਭ ਦੇ ਚਲਦੇ ਸੋਸ਼ਲ ਮੀਡੀਆ ਤੇ ਇਸ ਫ਼ਿਲਮ ਦੇ ਬਿਹਾਈਂਡ ਦਾ ਸੀਨ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ।

https://www.instagram.com/p/Bz5taeHluwB/

ਇਸ ਵੀਡੀਓ ਵਿੱਚ ਪਾਕਿਸਤਾਨੀ ਕਲਾਕਾਰ ਪੰਜਾਬੀ ਕਲਾਕਾਰਾਂ ਤੇ ਉਹਨਾਂ ਪਲਾਂ ਨੂੰ ਸਾਂਝਾ ਕੀਤਾ ਗਿਆ ਹੈ ਜਿਸ ਵਿੱਚ ਉਹ ਖੂਬ ਇਨਜੁਆਏ ਕਰ ਰਹੇ ਹਨ । ਫ਼ਿਲਮ ਦੇ ਬਿਹਾਈਂਡ ਦਾ ਸੀਨ ਵੀ ਤੁਹਾਨੂੰ ਹੱਸਣ ਲਈ ਮਜ਼ਬੂਰ ਕਰ ਦੇਣਗੇ ।

ਫ਼ਿਲਮ ਦੀ ਗੱਲ ਕੀਤੀ ਜਾਵੇ ਤਾਂ ਕੁਝ ਦਿਨ ਪਹਿਲਾਂ ਹੀ ਫ਼ਿਲਮ ਦਾ ਟਰੇਲਰ ਰਿਲੀਜ਼ ਹੋਇਆ ਹੈ । ਇਹ ਫ਼ਿਲਮ ਵਿਦੇਸ਼ਾਂ 'ਚ ਰਹਿੰਦੇ ਪੰਜਾਬੀਆਂ ਦੇ ਪੱਕੇ ਹੋਣ ਦੇ ਸੰਘਰਸ਼ ਯਾਨੀ ਪੀ.ਆਰ. ਲੈਣ ਲਈ ਕਿੰਝ ਪੰਜਾਬੀ ਮਸ਼ੱਕਤ ਦਾ ਸਾਹਮਣਾ ਕਰਦੇ ਹਨ ਅਤੇ ਕਿੰਝ ਪੁਲਿਸ ਤੋਂ ਬਚ ਕੇ ਕੰਮ ਕਰਦੇ ਹਨ ,ਦਿਖਾਇਆ ਜਾਵੇਗਾ। ਉੱਥੇ ਹੀ ਅਮਰਿੰਦਰ ਗਿੱਲ ਦੇ ਨਾਲ ਸਿਮੀ ਚਾਹਲ ਦੇ ਜੋੜੀ ਵੀ ਸ਼ਾਨਦਾਰ ਨਜ਼ਰ ਆ ਰਹੀ ਹੈ।

ਇਸ ਤੋਂ ਇਲਾਵਾ ਅਕਰਮ ਉਦਾਸ, ਨਾਸਿਰ ਚਿਨੋਤੀ, ਇਫ਼ਤਿਖ਼ਾਰ ਠਾਕੁਰ ਸਮੇਤ ਫ਼ਿਲਮ 'ਚ ਹੋਰ ਵੀ ਕਈ ਆਰਟਿਸਟ ਹਸਾਉਂਦੇ ਨਜ਼ਰ ਆਉਣਗੇ। ਜਨਜੋਤ ਸਿੰਘ ਦੇ ਨਿਰਦੇਸ਼ਨ 'ਚ ਬਣੀ ਇਹ ਫ਼ਿਲਮ ਕਾਰਜ ਗਿੱਲ ਅਤੇ ਆਸ਼ੂ ਮੁਨੀਸ਼ ਸਾਹਨੀ ਵੱਲੋਂ ਪ੍ਰੋਡਿਊਸ ਕੀਤੀ ਗਈ ਹੈ। 26  ਜੁਲਾਈ ਨੂੰ ਫ਼ਿਲਮ ਰਿਲੀਜ਼ ਹੋਣ ਵਾਲੀ ਹੈ।

https://www.instagram.com/p/BzfBia2lXND/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network