‘ਸ਼ਹੀਦ ਭਗਤ ਸਿੰਘ’ ਦੇ ਨਾਂਅ 'ਤੇ ਰੱਖਿਆ ਜਾਵੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਮ

Written by  Lajwinder kaur   |  September 25th 2022 02:29 PM  |  Updated: September 25th 2022 03:06 PM

‘ਸ਼ਹੀਦ ਭਗਤ ਸਿੰਘ’ ਦੇ ਨਾਂਅ 'ਤੇ ਰੱਖਿਆ ਜਾਵੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਮ

Chandigarh Airport News:  PM ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਐਤਵਾਰ ਨੂੰ ਮਨ ਕੀ ਬਾਤ 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਏਅਰਪੋਰਟ ਦੇ ਨਾਮ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਿਆ ਜਾਵੇਗਾ।

‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦਾ ਇਹ 93ਵਾਂ ਐਪੀਸੋਡ ਸੀ। ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਜ਼ਰੀਏ ਸੰਬੋਧਨ ਕਰਦਿਆਂ ਕਿਹਾ ਕਿ 28 ਸਤੰਬਰ ਨੂੰ ਅੰਮ੍ਰਿਤ ਮਹਾਉਤਸਵ ਦਾ ਇੱਕ ਵਿਸ਼ੇਸ਼ ਦਿਨ ਆ ਰਿਹਾ ਹੈ। ਇਸ ਦਿਨ ਅਸੀਂ ਭਾਰਤ ਮਾਂ ਦੇ ਵੀਰ ਸਪੂਤ ਸ਼ਹੀਦ ਭਗਤ ਸਿੰਘ ਦੀ ਜਯੰਤੀ ਮਨਾਵਾਂਗੇ।

shaheed bhagat singh image source: twitter

ਹੋਰ ਪੜ੍ਹੋ: ਆਲੀਆ ਭੱਟ ਦੀ ਪਹਿਲੀ ਹਾਲੀਵੁੱਡ ਫ਼ਿਲਮ ਦਾ ਫਰਸਟ ਲੁੱਕ ਆਇਆ ਸਾਹਮਣੇ, ਦੇਖਣ ਨੂੰ ਮਿਲ ਰਿਹਾ ਹੈ ਜ਼ਬਰਦਸਤ ਐਕਸ਼ਨ, ਦੇਖੋ ਵੀਡੀਓ

image source: twitter

ਪ੍ਰਧਾਨ ਮੰਤਰੀ ਨੇ ਆਪਣੇ ਆਫੀਸ਼ੀਅਲ ਟਵਿੱਟਰ ਤੋਂ ਟਵੀਟ ਕੀਤਾ ਅਤੇ ਦੱਸਿਆ, "ਮਹਾਨ ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਵਜੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।" ਦੱਸ ਦੇਈਏ ਕਿ ਪੀਐਮ ਮੋਦੀ ਨੇ ਅੱਜ ‘ਮਨ ਕੀ ਬਾਤ’ ਵਿੱਚ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ ਮੌਕੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲਿਆ ਜਾਵੇਗਾ।

inside image of shaheed bhagat sing image source: twitter

ਅੱਜ ਜਦੋਂ ਵੀ ਅਸੀਂ ਭਗਤ ਸਿੰਘ ਦਾ ਨਾਂਅ ਲੈਂਦੇ ਹਾਂ ਤਾਂ ਅੱਖਾਂ ਦੇ ਸਾਹਮਣੇ ਇਸ ਤਰ੍ਹਾਂ ਦੇ ਯੋਧੇ ਦੀ ਤਸਵੀਰ ਨਜ਼ਰ ਆਉਂਦੀ ਹੈ । ਜਿਹੜਾ ਦੇਸ਼ ਲਈ ਕੁਝ ਵੀ ਕਰਨ ਲਈ ਤਿਆਰ ਰਹਿੰਦਾ ਸੀ । ਭਗਤ ਸਿੰਘ ਨੇ ਸਿਰਫ਼ 23 ਸਾਲਾਂ ਦੀ ਉਮਰ ਵਿੱਚ ਆਪਣੀ ਜਾਨ ਦੇਸ਼ ਲਈ ਵਾਰ ਦਿੱਤੀ ਸੀ । ਇਸ ਮਹਾਨ ਯੋਧੇ ਦਾ ਜਨਮ 28 ਸਤੰਬਰ 1907 ਨੂੰ ਪਾਕਿਸਤਾਨ ਦੇ ਲਾਇਲਪੁਰ ਵਿੱਖੇ ਹੋਇਆ ਸੀ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network