ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਦਾ ਅਨੋਖਾ ਫ਼ਿਲਮ ਪ੍ਰਮੋਸ਼ਨ, ਬਾਈਕ ਦੇ ਉੱਤੇ ਕਰ ਰਹੇ ਨੇ ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’ ਦਾ ਸਫ਼ਰ ਤੈਅ, ਦੇਖੋ ਵੀਡੀਓ

written by Lajwinder kaur | May 21, 2019

ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਜੋ ਕਿ ਆਪਣੀ ਆਉਣ ਵਾਲੀ ਫ਼ਿਲਮ ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ ਨੂੰ ਲੈ ਕੇ ਪੱਬਾਂ ਭਾਰ ਹੋਏ ਪਏ ਨੇ। ਏਨੀ ਦਿਨੀਂ ਦੋਵੇਂ ਅਦਾਕਾਰ ਆਪਣੀ ਫ਼ਿਲਮ ਦੀ ਪ੍ਰਮੋਸ਼ਨ ‘ਚ ਬਿਜ਼ੀ ਚੱਲ ਰਹੇ ਨੇ। ਗਿੱਪੀ ਤੇ ਸਰਗੁਣ ਫ਼ਿਲਮ ਪ੍ਰਮੋਸ਼ਨ ਦੇ ਲਈ ਸਿਟੀ ਬਿਊਟੀਫਲ ਚੰਡੀਗੜ੍ਹ ਪਹੁੰਚੇ। ਜਿੱਥੇ ਫ਼ਿਲਮ ਦੇ ਲਈ ਅਨੋਖਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਹੈ। ਜੀ ਹਾਂ ਸਰਗੁਣ ਮਹਿਤਾ ਤੇ ਗਿੱਪੀ ਗਰੇਵਾਲ ਦੋਵਾਂ ਨੇ ਬਾਈਕ ਦੇ ਰਾਹੀਂ ਫ਼ਿਲਮ ਦੀ ਪ੍ਰਮੋਸ਼ਨ ਕਰਦੇ ਹੋਏ ਨਜ਼ਰ ਆ ਰਹੇ ਨੇ। ਉਨ੍ਹਾਂ ਆਪਣਾ ਇਹ ਸਫ਼ਰ ਹਾਰਲੇ-ਡੇਵਿਡਸਨ ਬਾਈਕ ਦੇ ਉੱਤੇ ਚੰਡੀਗੜ੍ਹ ਸ਼ਹਿਰ ਤੋਂ ਸ਼ੁਰੂ ਕੀਤਾ ਹੈ ਤੇ ਇਸ ਸਫ਼ਰ ‘ਚ ਸਾਰੀ ਸਟਾਰ ਕਾਸਟ ਉਨ੍ਹਾਂ ਦੇ ਨਾਲ ਹੈ। ਇਹ ਸਾਰਾ ਕਾਫ਼ਲਾ ਅੰਮ੍ਰਿਤਸਰ ਸ਼ਹਿਰ ਪੁੱਜੇਗਾ। ਹੋਰ ਵੇਖੋ:‘ਰੱਬ ਨੇ ਮਿਲਿਆ’ ਗਾਣੇ ‘ਚ ਗਿੱਪੀ ਗਰੇਵਾਲ ਹੋਏ ਸਰਗੁਣ ਮਹਿਤਾ ਨਾਲ ਰੋਮਾਂਟਿਕ, ਗੀਤ ਛਾਇਆ ਟਰੈਡਿੰਗ ‘ਚ, ਦੇਖੋ ਵੀਡੀਓ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਫ਼ਿਲਮ ਜੋ ਕਿ ਰੋਮਾਂਟਿਕ ਕਮੇਡੀ ਫ਼ਿਲਮ ਹੈ ਜਿਸ ਨੂੰ ਡਾਇਰੈਕਟਰ ਕਰਣ ਆਰ ਗੁਲਾਨੀ ਨੇ ਡਾਇਰੈਕਟ ਕੀਤਾ ਹੈ। ਮਨੋਰੰਜਨ ਦੇ ਨਾਲ ਭਰਪੂਰ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਦੀ ਫ਼ਿਲਮ 24 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।

0 Comments
0

You may also like