Chhalla Mud Ke Nahi Aaya: ਅਮਰਿੰਦਰ ਗਿੱਲ ਦੀ ਆਵਾਜ਼ ‘ਚ ਰਿਲੀਜ਼ ਹੋਇਆ ਫ਼ਿਲਮ ਦਾ ਨਵਾਂ ਗੀਤ ‘Dubda Sooraj’
Chhalla Mud Ke Nahi Aaya: ਪੰਜਾਬੀ ਐਕਟਰ ਅਮਰਿੰਦਰ ਗਿੱਲ ਜੋ ਕਿ ਆਪਣੀ ਫ਼ਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਹਨ। ਇਹ ਫ਼ਿਲਮ 29 ਜੁਲਾਈ ਨੂੰ ਰਿਲੀਜ਼ ਹੋਈ ਹੈ। ਬਾਕਸ ਆਫ਼ਿਸ ਉੱਤੇ ਫ਼ਿਲਮ ਕਮਾਲ ਦਾ ਪ੍ਰਦਰਸ਼ਨ ਕਰ ਰਹੀ ਹੈ। ਜਿਸ ਕਰਕੇ ਨਾਲ ਹੀ ਫ਼ਿਲਮ ਦੇ ਗੀਤ ਵੀ ਯੂਟਿਊਬ ਉੱਤੇ ਰਿਲੀਜ਼ ਕੀਤੇ ਜਾ ਰਹੇ ਹਨ। ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਡੁੱਬਦਾ ਸੂਰਜ ਰਿਲੀਜ਼ ਹੋਇਆ ਹੈ।
image from instagram
ਜੀ ਹਾਂ ਫ਼ਿਲਮ ਦਾ ਇਹ ਨਵਾਂ ਗੀਤ ਵੀ ਅਮਰਿੰਦਰ ਗਿੱਲ ਦੀ ਆਵਾਜ਼ ‘ਚ ਰਿਲੀਜ਼ ਹੋਇਆ ਹੈ। ਇਸ ਗੀਤ ਦੇ ਬੋਲ ਬੀਰ ਸਿੰਘ ਨੇ ਹੀ ਲਿਖੇ ਨੇ ਤੇ ਮਿਊਜ਼ਿਕ Lowkey ਨੇ ਦਿੱਤਾ ਹੈ। ਇਸ ਗੀਤ ਚ ਗਾਇਕ ਮੁਟਿਆਰ ਦੇ ਚਿਹਰੇ ਦੀ ਤਾਰੀਫ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਗੀਤ ਨੂੰ ਅਮਰਿੰਦਰ ਗਿੱਲ ਅਤੇ ਫ਼ਿਲਮ ਦੀ ਦੂਜੀ ਅਦਾਕਾਰਾ ਸਿਡਨੀ ਐਬਰਵਿਨ ਉੱਤੇ ਫਿਲਮਾਇਆ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।
ਇਸ ਫ਼ਿਲਮ ‘ਚ ਅਮਰਿੰਦਰ ਗਿੱਲ, ਸਰਗੁਣ ਮਹਿਤਾ, ਸਿਡਨੀ ਐਬਰਵਿਨ, ਬਿਨੂੰ ਢਿੱਲੋਂ, ਕਰਮਜੀਤ ਅਨਮੋਲ, ਰਾਜ ਕਾਕੜਾ ਤੇ ਕਈ ਹੋਰ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ, ਜਦਕਿ ਫ਼ਿਲਮ ‘ਚ ਨਿਰਦੇਸ਼ਨ ਖੁਦ ਅਮਰਿੰਦਰ ਗਿੱਲ ਨੇ ਕੀਤਾ ਹੈ। ਇਸ ਫ਼ਿਲਮ ‘ਚ ਪੁਰਾਣੇ ਸਮੇਂ ਨੂੰ ਦਿਖਾਇਆ ਗਿਆ ਹੈ, ਉਸ ਸਮੇਂ ਵੀ ਪੰਜਾਬੀ ਪਰਦੇਸੀ ਹੁੰਦੇ ਸਨ।
ਜੇ ਗੱਲ ਕਰੀਏ ਅਮਰਿੰਦਰ ਗਿੱਲ ਦੀ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ। ਫਿਰ ਉਨ੍ਹਾਂ ਨ ਅਦਾਕਾਰੀ ਦੇ ਖੇਤਰ ਚ ਕਦਮ ਰੱਖਿਆ । ਆਪਣੀ ਅਦਾਕਾਰੀ ਦੇ ਨਾਲ ਉਨ੍ਹਾਂ ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਹੁਣ ਉੁਨ੍ਹਾਂ ਨੇ ਇਸ ਫ਼ਿਲਮ ਦੇ ਨਾਲ ਡਾਇਰੈਕਸ਼ਨ ਦੇ ਖੇਤਰ 'ਚ ਕਦਮ ਰੱਖਿਆ ਹੈ।