
Neeru Bajwa shares beautiful pictures: ਪੂਰੀ ਦੁਨੀਆ ਵਿੱਚ ਕ੍ਰਿਸਮਸ ਦੀ ਰੌਣਕਾਂ ਛਾਈਆਂ ਹੋਈਆਂ ਹਨ। ਜਿਸ ਕਰਕੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਕ੍ਰਿਸਮਸ ਨੂੰ ਲੈਕੇ ਕਾਫ਼ੀ ਐਕਸਾਇਟਡ ਨਜ਼ਰ ਆ ਰਹੇ ਹਨ। ਅਦਾਕਾਰਾ ਨੀਰੂ ਬਾਜਵਾ ਨੇ ਵੀ ਆਪਣੇ ਸ਼ਹਿਰ ‘ਚ ਹੋਈ ਕ੍ਰਿਸਮਸ ਡੈਕੋਰੇਸ਼ਨ ਨੂੰ ਦਿਖਾਇਆ ਹੈ।
ਹੋਰ ਪੜ੍ਹੋ : ਰੁਪਿੰਦਰ ਰੂਪੀ ਨੇ ਵਿਆਹ ਦੀ 29ਵੀਂ ਵਰ੍ਹੇਗੰਢ ‘ਤੇ ਪਿਆਰੀ ਜਿਹੀ ਪੋਸਟ ਪਾ ਕੇ ਪਤੀ ਭੁਪਿੰਦਰ ਬਰਨਾਲਾ ਨੂੰ ਕੀਤਾ ਵਿਸ਼

ਅਦਾਕਾਰਾ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਖ਼ੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਉਹ ਆਪਣੇ ਪਤੀ ਅਤੇ ਬੱਚੀਆਂ ਦੇ ਨਾਲ ਨਜ਼ਰ ਆ ਰਹੀ ਹੈ। ਤਸਵੀਰਾਂ ਵਿੱਚ ਕ੍ਰਿਸਮਸ ਦੀਆਂ ਸ਼ਾਨਦਾਰ ਸਜਾਵਟ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਹੈ- ‘This is us❤️ #2022’। ਇਸ ਪੋਸਟ ਉੱਤੇ ਪ੍ਰਸ਼ੰਸਕ ਤੇ ਕਲਾਕਾਰ ਕਮੈਂਟ ਕਰਕੇ ਆਪੋ- ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਖੂਬਸੂਰਤ ਤੇ ਬੇਹੱਦ ਟੈਲੇਂਟਡ ਅਦਾਕਾਰਾ ਹੈ। ਨੀਰੂ ਬਾਜਵਾ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ, ਉਹ ਜਦੋਂ ਵੀ ਕੋਈ ਪੋਸਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਹੈ ਤਾਂ ਉਸ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ।

ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਇਸ ਸਾਲ ਪੰਜਾਬੀ ਫ਼ਿਲਮ 'ਲੌਂਗ ਲਾਚੀ 2', 'ਮਾਂ ਦਾ ਲਾਡਲਾ' ਅਤੇ 'ਕ੍ਰਿਮੀਨਲ' ਵਰਗੀਆਂ ਫ਼ਿਲਮਾਂ 'ਚ ਨਜ਼ਰ ਆਈ ਸੀ। ਇੰਨ੍ਹੀਂ ਦਿਨੀਂ ਉਹ ਸਨੋਅਮੈਨ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਈ ਹੈ। ਇਸ ਦੇ ਨਾਲ-ਨਾਲ ਨੀਰੂ ਬਾਜਵਾ 'ਚੱਲ ਜਿੰਦੀਏ' ਫ਼ਿਲਮ 'ਚ ਵੀ ਨਜ਼ਰ ਆਉਣ ਵਾਲੀ ਹੈ। ਇਹ ਫ਼ਿਲਮ ਅਗਲੇ ਸਾਲ ਯਾਨੀਕਿ 2023 'ਚ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।
View this post on Instagram