ਗਾਇਕ ਗੁਰਸੇਵਕ ਲੰਬੀ ਦੀ ਆਵਾਜ਼ ‘ਚ ਗੀਤ ‘ਚੁੰਨੀ ਰੰਗ ਦੇ’ ਹੋਇਆ ਰਿਲੀਜ਼, ਸਰੋਤਿਆਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ

Written by  Shaminder   |  May 27th 2020 04:43 PM  |  Updated: May 27th 2020 04:43 PM

ਗਾਇਕ ਗੁਰਸੇਵਕ ਲੰਬੀ ਦੀ ਆਵਾਜ਼ ‘ਚ ਗੀਤ ‘ਚੁੰਨੀ ਰੰਗ ਦੇ’ ਹੋਇਆ ਰਿਲੀਜ਼, ਸਰੋਤਿਆਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ

ਗਾਇਕ ਗੁਰਸੇਵਕ ਲੰਬੀ ਦੀ ਆਵਾਜ਼ ‘ਚ ਨਵਾਂ ਗੀਤ ‘ਚੁੰਨੀ ਰੰਗ ਦੇ’ ਟਾਈਟਲ ਹੇਠ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦਾ ਐਕਸਕਲਿਊਸਿਵ ਵੀਡੀਓ ਤੁਸੀਂ ਪੀਟੀਸੀ ਪੰਜਾਬੀ ‘ਤੇ ਵੇਖ ਸਕਦੇ ਹੋ ।ਇਸ ਗੀਤ ‘ਚ ਬਹੁਤ ਹੀ ਖੂਬਸੂਰਤ ਸੁਨੇਹਾ ਦੇਣ ਦੀ ਕੋਸ਼ਿਸ਼ ਗਾਇਕ ਵੱਲੋਂ ਕੀਤੀ ਗਈ ਹੈ । ਇੱਕ ਤਾਂ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਦੀ ਗੱਲ ਆਖੀ ਗਈ ਹੈ ਅਤੇ ਇਸ ਦੇ ਨਾਲ ਹੀ ਗੁਰੂ ਸਾਹਿਬਾਨ ਦੇ ਪਾਏ ਪੂਰਨਿਆਂ ‘ਤੇ ਚੱਲਣ ਲਈ ਵੀ ਹਰ ਕਿਸੇ ਨੂੰ ਪ੍ਰੇਰਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ।

https://www.instagram.com/p/CAqDCvAlhLg/

ਕੁਲ ਮਿਲਾ ਕੇ ਵੇਖਿਆ ਜਾਵੇ ਤਾਂ ਇਸ ਗੀਤ ‘ਚ ਗਾਇਕ ਨੇ ਇੱਕ ਪੰਥ ਦੋ ਕਾਜ ਵਾਲੀ ਗੱਲ ਨੂੰ ਸਾਬਿਤ ਕਰ ਵਿਖਾਇਆ ਹੈ।ਗੀਤ ਦੇ ਬੋਲ ਖੁਦ ਗੁਰਸੇਵਕ ਲੰਬੀ ਵੱਲੋਂ ਲਿਖੇ ਗਏ ਨੇ ਅਤੇ ਮਿਊਜ਼ਿਕ ਦਿੱਤਾ ਹੈ ਵਿਜੇ ਯਮਲਾ ਨੇ।

ਵੀਡੀਓ ਪ੍ਰਿੰਸ ਕਾਊਣੀ ਵੱਲੋਂ ਬਣਾਇਆ ਗਿਆ ਹੈ । ਇਸ ਗੀਤ ਨੂੰ ਗਾਇਕ ਨੇ ਆਪਣੇ ਆਫੀਸ਼ੀਅਲ ਯੂਟਿਊਬ ਚੈਨਲ ‘ਤੇ ਵੀ ਸਾਂਝਾ ਕੀਤਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪੀਟੀਸੀ ਪੰਜਾਬੀ ਵੱਲੋਂ ਆਏ ਦਿਨ ਨਵੇਂ-ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਨੇ ਅਤੇ ਇਨ੍ਹਾਂ ਗੀਤਾਂ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network