CM ਭਗਵੰਤ ਮਾਨ ਆਪਣੀ ਨਵ ਵਿਆਹੀ ਪਤਨੀ ਦੇ ਨਾਲ ਪਹੁੰਚੇ ਸ੍ਰੀ ਹਰਿਮੰਦਰ ਸਾਹਿਬ, ਨਵੀਂ ਵਿਆਹੀ ਜੋੜੀ ਨੇ ਟੇਕਿਆ ਮੱਥਾ
CM Bhagwant Mann arrives at Sri Harmandir Sahib with his second wife : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 7 ਜੁਲਾਈ ਨੂੰ ਡਾ. ਗੁਰਪ੍ਰੀਤ ਕੌਰ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਾਵਾਂ ਲਈਆਂ ਸਨ। ਵਿਆਹ ਤੋਂ ਬਾਅਦ ਪਹਿਲੀ ਵਾਰ ਇਹ ਜੋੜੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੀ ਹੈ। ਜੀ ਹਾਂ ਭਗਵੰਤ ਮਾਨ ਆਪਣੀ ਪਤਨੀ ਦੇ ਨਾਲ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਮੱਥਾ ਟੇਕਿਆ।
ਉਹ ਆਪਣੀ ਪਤਨੀ, ਮਾਤਾ ਅਤੇ ਭੈਣ ਦੇ ਨਾਲ ਨਜ਼ਰ ਆਏ। ਨਵੀਂ ਵਿਆਹੀ ਜੋੜੀ ਨੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਦੇ ਹੋਏ ਮੱਥਾ ਟੇਕਿਆ। ਸੰਗਤਾਂ ਨੇ ਨਵੀਂ ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੰਦੇ ਹੋਏ ਸ਼ਗਨ ਵੀ ਦਿੱਤਾ। ਸੋਸ਼ਲ ਮੀਡੀਆ ਉੱਤੇ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੀਆਂ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।
ਦੱਸ ਦਈਏ ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ। ਉਨ੍ਹਾਂ ਦੀ ਪਹਿਲੀ ਪਤਨੀ ਦਾ ਨਾਂ ਇੰਦਰਪ੍ਰੀਤ ਕੌਰ ਹੈ। ਪਹਿਲੇ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ, 21 ਸਾਲਾ ਧੀ ਸੀਰਤ ਕੌਰ ਮਾਨ ਅਤੇ 17 ਸਾਲਾ ਪੁੱਤਰ ਦਿਲਸ਼ਾਨ ਸਿੰਘ ਮਾਨ ਹਨ। ਜੋ ਕਿ ਇਸ ਸਮੇਂ ਆਪਣੀ ਮਾਂ ਨਾਲ ਅਮਰੀਕਾ ਵਿੱਚ ਰਹਿੰਦੇ ਹਨ। ਸਾਲ 2015 ‘ਚ ਭਗਵੰਤ ਮਾਨ ਅਤੇ ਇੰਦਰਪ੍ਰੀਤ ਕੌਰ ਨੇ ਤਲਾਕ ਲੈ ਲਿਆ ਸੀ।
ਭਗਵੰਤ ਮਾਨ ਦੀ ਮਾਤਾ ਦਾ ਸੁਫਨਾ ਸੀ ਕਿ ਉਨ੍ਹਾਂ ਦੇ ਪੁੱਤਰ ਦਾ ਦੁਬਾਰਾ ਘਰ ਵੱਸ ਜਾਵੇ। ਜਿਸ ਕਰਕੇ ਆਪਣੀ ਮਾਂ ਤੇ ਭੈਣ ਦੀ ਇੱਛਾ ਪੂਰੀ ਕਰਦੇ ਹੋਏ 7 ਜੁਲਾਈ ਨੂੰ ਭਗਵੰਤ ਮਾਨ ਨੇ ਦੂਜਾ ਵਿਆਹ ਕਰਵਾ ਲਿਆ। ਸੋਸ਼ਲ ਮੀਡੀਆ ਉੱਤੇ ਭਗਵੰਤ ਮਾਨ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਖੂਬ ਵਾਇਰਲ ਹੋਈਆਂ ਸਨ।