CM ਭਗਵੰਤ ਮਾਨ ਦਾ ਵਿਆਹ ਅੱਜ, ਪਰਿਵਾਰਕ ਮੈਂਬਰਾਂ ਤੇ ਅਰਵਿੰਦ ਕੇਜਰੀਵਾਲ ਸਣੇ ਵਿਆਹ ’ਚ ਸ਼ਾਮਲ ਹੋਣਗੇ ਕਈ ਸਿਆਸੀ ਆਗੂ

written by Pushp Raj | July 07, 2022

CM Bhagwant Mann's wedding: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੂਜਾ ਵਿਆਹ ਕਰਨ ਜਾ ਰਹੇ ਹਨ। ਉਨ੍ਹਾਂ ਦੀ ਹੋਣ ਵਾਲੀ ਪਤਨੀ ਦਾ ਨਾਂ ਡਾਕਟਰ ਗੁਰਪ੍ਰੀਤ ਕੌਰ ਹੈ। ਵਿਆਹ ਦੀਆਂ ਰਸਮਾਂ ਚੰਡੀਗੜ੍ਹ ਦੇ ਸੀਐਮ ਹਾਊਸ ਵਿੱਚ ਹੀ ਹੋਣਗੀਆਂ। ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਆਪਣੇ ਪਰਿਵਾਰ ਸਣੇ ਭਗਵੰਤ ਮਾਨ ਦੇ ਵਿਆਹ 'ਚ ਸ਼ਾਮਲ ਹੋਣਗੇ।

ਕੇਜਰੀਵਾਲ ਸਵੇਰੇ ਚੰਡੀਗੜ੍ਹ ਪਹੁੰਚਣਗੇ। ਇਸ ਦੇ ਨਾਲ ਹੀ ਭਗਵੰਤ ਮਾਨ ਦੇ ਪਰਿਵਾਰਿਕ ਮੈਂਬਰਾਂ ਤੇ ਕੇਜਰੀਵਾਲ ਸਣੇ ਕਈ ਸਿਆਸੀ ਆਗੂ ਵੀ ਇਸੇ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨਗੇ।


ਜਾਣਕਾਰੀ ਮੁਾਤਬਕ ਪੰਜਾਬ ਦੇ ਸੀਐੱਮ ਅਤੇ ਡਾਕਟਰ ਗੁਰਪ੍ਰੀਤ ਕੌਰ ਇੱਕ ਦੂਜੇ ਨੂੰ ਪਹਿਲਾਂ ਤੋਂ ਹੀ ਚੰਗੀ ਤਰ੍ਹਾਂ ਜਾਣਦੇ ਸਨ । ਸੀਐੱਮ ਦੇ ਵਿਆਹ ਦੀਆਂ ਤਿਆਰੀਆਂ ਪ੍ਰਦੇਸ਼ ਦੇ ਸੂਬਾ ਪ੍ਰਧਾਨ ਰਾਘਵ ਚੱਢਾ ਸੰਭਾਲ ਰਹੇ ਹਨ । ਭਗਵੰਤ ਮਾਨ ਇੱਕ ਸਾਦੇ ਸਮਾਰੋਹ ਦੇ ਦੌਰਾਨ ਵਿਆਹ ਦੇ ਬੰਧਨ ‘ਚ ਬੱਝਣਗੇ ।

48 ਸਾਲਾ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ 2015 ਵਿੱਚ ਤਲਾਕ ਹੋ ਗਿਆ ਸੀ। ਮਾਨ ਦੇ ਪਹਿਲੀ ਪਤਨੀ ਤੋਂ 2 ਬੱਚੇ ਹਨ। ਉਹ ਆਪਣੀ ਮਾਂ ਨਾਲ ਅਮਰੀਕਾ ਵਿੱਚ ਹੈ। ਉਹ ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਲਈ ਆਏ ਸਨ।

ਪੰਜਾਬ ਦੇ ਸੀਐੱਮ ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੀ ਉਮਰ ਮਹਿਜ਼ 32 ਸਾਲ ਹੈ ਅਤੇ ਉਹ 48 ਸਾਲ ਦੇ ਸੀਐੱਮ ਭਗਵੰਤ ਮਾਨ ਤੋਂ 16 ਸਾਲ ਛੋਟੀ ਹੈ ।ਗੁਰਪ੍ਰੀਤ ਕੌਰ ਦਾ ਪਰਿਵਾਰ ਜੱਦੀ ਤੌਰ ‘ਤੇ ਹਰਿਆਣਾ ਦਾ ਰਹਿਣ ਵਾਲਾ ਹੈ ਫਿਲਹਾਲ ਉਸ ਦਾ ਪਰਿਵਾਰ ਪੰਜਾਬ ਦੇ ਰਾਜਪੁਰਾ ‘ਚ ਰਹਿੰਦਾ ਹੈ ।ਉਸ ਦੇ ਪਰਿਵਾਰ ਵਿੱਚ 3 ਭੈਣਾਂ ਹਨ। 2013 ਵਿੱਚ ਗੁਰਪ੍ਰੀਤ ਕੌਰ ਨੇ ਮੁਲਾਣਾ ਮੈਡੀਕਲ ਕਾਲਜ ਅੰਬਾਲਾ ਵਿੱਚ ਦਾਖ਼ਲਾ ਲਿਆ। ਉਸਨੇ 2017 ਵਿੱਚ ਆਪਣੀ ਡਾਕਟਰੀ ਦੀ ਪੜ੍ਹਾਈ ਪੂਰੀ ਕੀਤੀ।

ਸਾਲ 2019 ਵਿੱਚ ਉਨ੍ਹਾਂ ਦੀ ਮੁਲਾਕਾਤ ਭਗਵੰਤ ਮਾਨ ਨਾਲ ਹੋਈ। ਭਗਵੰਤ ਮਾਨ ਉਸ ਸਮੇਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਨ। ਇਸ ਤੋਂ ਬਾਅਦ ਉਹ ਸੀ.ਐਮ ਮਾਨ ਦੇ ਵਿਸ਼ੇਸ਼ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੀ ਰਹੀ। ਮੁੱਖ ਮੰਤਰੀ ਦੇ ਅਹੁਦੇ ਦੇ ਸਹੁੰ ਚੁੱਕ ਸਮਾਗਮ ਵਿੱਚ ਗੁਰਪ੍ਰੀਤ ਕੌਰ ਵੀ ਮੌਜੂਦ ਸਨ।

Who is Punjab CM Bhagwant Mann's wife-to-be Dr Gurpreet Kaur?

 

ਹੋਰ ਪੜ੍ਹੋ: ਰਾਣਾ ਜੰਗ ਬਹਾਦੁਰ ਦੀਆਂ ਵਧੀਆਂ ਮੁਸ਼ਕਿਲਾਂ, 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ

ਦੱਸਣਯੋਗ ਹੈ ਕਿ ਸਿਆਸਤ ‘ਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਕਮੇਡੀਅਨ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਜਿਸ ‘ਚ ਉਨ੍ਹਾਂ ਨੇ ਖੂਬ ਵਾਹ ਵਾਹੀ ਖੱਟੀ। ਉਨ੍ਹਾਂ ਨੇ ਕਮੇਡੀਅਨ ਦੇ ਰੂਪ ਵਿੱਚ ਬਹੁਤ ਨਾਮ ਕਮਾਇਆ। ਉਨ੍ਹਾਂ ਦਾ ਜੁਗਨੂੰ ਨਾਂ ਦੇ ਕਿਰਦਾਰ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲਿਆ ਸੀ, ਅੱਜ ਵੀ ਉਨ੍ਹਾਂ ਦਾ ਇਹ ਕਿਰਦਾਰ ਦਰਸ਼ਕਾਂ ਦੇ ਜ਼ਹਿਨ ‘ਚ ਤਾਜ਼ਾ ਹੈ। ਸੋਸ਼ਲ ਮੀਡੀਆ ਉੱਤੇ ਸਿਆਸੀ ਅਤੇ ਮਨੋਰੰਜਨ ਜਗਤ ਦੀਆਂ ਹਸਤੀਆਂ ਪੋਸਟਾਂ ਪਾ ਕੇ ਭਗਵੰਤ ਮਾਨ ਨੂੰ ਆਪਣੀ ਸ਼ੁਭ ਕਾਮਨਾਵਾਂ ਦੇ ਰਹੇ ਹਨ।

 

You may also like