ਸੀਐੱਮ ਭਗਵੰਤ ਮਾਨ ਦੀ ਪਤਨੀ ਦਾ ਵਿਆਹ ਤੋਂ ਪਹਿਲਾਂ ਟਵੀਟ ਹੋ ਰਿਹਾ ਵਾਇਰਲ, ਆਖੀ ਇਹ ਗੱਲ
ਸੀਐੱਮ ਭਗਵੰਤ ਮਾਨ ਦੀ ਪਤਨੀ ਦਾ ਵਿਆਹ ਤੋਂ ਪਹਿਲਾਂ ਟਵੀਟ ਹੋ ਰਿਹਾ ਵਾਇਰਲ, ਆਖੀ ਇਹ ਗੱਲ
ਭਗਵੰਤ ਮਾਨ (Baghwant Mann) ਅੱਜ ਵਿਆਹ (Wedding)ਦੇ ਬੰਧਨ ‘ਚ ਬੱਝ ਜਾਣਗੇ । ਇਸ ਤੋਂ ਪਹਿਲਾਂ ਉਨ੍ਹਾਂ ਦੇ ਵਿਆਹ ਦੀ ਚਹਿਲ ਪਹਿਲ ਵੇਖਣ ਨੂੰ ਮਿਲ ਰਹੀ ਹੈ । ਭਗਵੰਤ ਮਾਨ ਗੁਰਪ੍ਰੀਤ ਕੌਰ ਦੇ ਨਾਲ ਵਿਆਹ ਰਚਾਉਣਗੇ । ਇਸ ਵਿਆਹ ‘ਚ ਕੁਝ ਕੁ ਚੋਣਵੇਂ ਮਹਿਮਾਨ ਹੀ ਸ਼ਾਮਿਲ ਹੋਣਗੇ । ਇਸ ਤੋਂ ਪਹਿਲਾਂ ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਦਾ ਟਵੀਟ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਨ੍ਹਾਂ ਨੇ ਲਿਖਿਆ ਹੈ ਕਿ ‘ਦਿਨ ਸ਼ਗਨਾਂ ਦਾ ਚੜਿਆ’ । ਇਸ ਦੇ ਨਾਲ ਹੀ ਗੁਰਪ੍ਰੀਤ ਕੌਰ ਨੇ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ ।

ਹਾਲਾਂਕਿ ਇਹ ਟਵੀਟ ਸੀਐੱਮ ਭਗਵੰਤ ਮਾਨ ਦੀ ਪਤਨੀ ਦੇ ਆਫੀਸ਼ੀਅਲ ਅਕਾਊਂਟ ਤੋਂ ਹੈ ਜਾਂ ਨਹੀਂ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ ।ਕੁਝ ਲੋਕ ਇਸ ਨੂੰ ਫੇਕ ਕਹਿ ਰਹੇ ਹਨ । ਡਾਕਟਰ ਗੁਰਪ੍ਰੀਤ ਕੌਰ ਜੋ ਕਿ ਜੋ ਕਿ ਪੇਸ਼ੇ ਤੋਂ ਡਾਕਟਰ ਹੈ । ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ । ਦੱਸਿਆ ਜਾ ਰਿਹਾ ਹੈ ਕਿ ਇਸ ਵਿਆਹ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਇਸ ਵਿਆਹ ‘ਚ ਸ਼ਾਮਿਲ ਹੋਣਗੇ ।
Image Source: Twitter
ਹੋਰ ਪੜ੍ਹੋ : ਕੌਰ ਬੀ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ, ਇਸ ਤਰ੍ਹਾਂ ਮਸਤੀ ਕਰਦੀ ਨਜ਼ਰ ਆਈ ਗਾਇਕਾ
ਇਸ ਦੇ ਨਾਲ ਹੀ ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਡਾਕਟਰ ਗੁਰਪ੍ਰੀਤ ਕੋਰ ਉਨ੍ਹਾਂ ਦੇ ਪਰਿਵਾਰ ਦੇ ਕਰੀਬੀ ਦੱਸੀ ਜਾ ਰਹੀ ਹੈ । ਪੰਜਾਬ ਦੇ ਸੀਐੱਮ ਅਤੇ ਡਾਕਟਰ ਗੁਰਪ੍ਰੀਤ ਕੌਰ ਇੱਕ ਦੂਜੇ ਨੂੰ ਪਹਿਲਾਂ ਤੋਂ ਹੀ ਚੰਗੀ ਤਰ੍ਹਾਂ ਜਾਣਦੇ ਸਨ । ਸੀਐੱਮ ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ । ਇਸ ਤੋਂ ਪਹਿਲਾਂ ਉਹ ੨੦੧੫ ‘ਚ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਚੁੱਕੇ ਹਨ ।

ਉਨ੍ਹਾਂ ਦੇ ਦੋ ਬੱਚੇ ਹਨ ਦਿਲਸ਼ਾਨ ਅਤੇ ਸੀਰਤ ਜੋ ਕਿ ਅਮਰੀਕਾ ‘ਚ ਆਪਣੀ ਮਾਂ ਦੇ ਨਾਲ ਰਹਿੰਦੇ ਹਨ ।ਵਿਆਹ ਦੀਆਂ ਤਿਆਰੀਆਂ ਪ੍ਰਦੇਸ਼ ਦੇ ਸੂਬਾ ਪ੍ਰਧਾਨ ਰਾਘਵ ਚੱਢਾ ਸੰਭਾਲ ਰਹੇ ਹਨ । ਭਗਵੰਤ ਮਾਨ ਇੱਕ ਸਾਦੇ ਸਮਾਰੋਹ ਦੇ ਦੌਰਾਨ ਵਿਆਹ ਦੇ ਬੰਧਨ ‘ਚ ਬੱਝਣਗੇ । ਇਸ ਵਿਆਹ ‘ਚ ਭਗਵੰਤ ਮਾਨ ਦੇ ਪਰਿਵਾਰਿਕ ਮੈਂਬਰ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਣਗੇ ।
Din Shagna Da Chadya ... pic.twitter.com/5FPRRwq1th
— Dr. Gurpreet Kaur (@DrGurpreetKaur_) July 7, 2022
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
