ਅਰਬੀ ਦੇ ਪੱਤੇ ਇਹਨਾਂ ਬਿਮਾਰੀਆਂ ਨੂੰ ਰੱਖਦੇ ਹਨ ਦੂਰ, ਜਾਣਕੇ ਹੋ ਜਾਓਗੇ ਹੈਰਾਨ

Written by  Rupinder Kaler   |  September 11th 2020 04:34 PM  |  Updated: September 11th 2020 04:34 PM

ਅਰਬੀ ਦੇ ਪੱਤੇ ਇਹਨਾਂ ਬਿਮਾਰੀਆਂ ਨੂੰ ਰੱਖਦੇ ਹਨ ਦੂਰ, ਜਾਣਕੇ ਹੋ ਜਾਓਗੇ ਹੈਰਾਨ

ਅਰਬੀ ਦੀ ਸਬਜ਼ੀ ਦਾ ਨਾਂਅ ਆਉਂਦੇ ਹੀ ਹਰ ਇੱਕ ਦੇ ਮੂੰਹ ਵਿੱਚ ਪਾਣੀ ਆ ਜਾਂਦਾ ਹੈ ਕਿਉਂਕਿ ਅਰਬੀ ਖਾਣ ਵਿੱਚ ਸਵਾਦਿਸ਼ਟ ਤਾਂ ਹੁੰਦੀ ਹੀ ਹੈ ਬਲਕਿ ਸਿਹਤ ਲਈ ਵੀ ਬਹੁਤ ਫ਼ਾਇਦੇਮਦ ਹੈ। ਅਰਬੀ ਵਿੱਚ ਵਿਟਾਮਿਨ-ਏ, ਵਿਟਾਮਿਨ-ਬੀ, ਵਿਟਾਮਿਨ-ਸੀ, ਕੈਲਸ਼ੀਅਮ, ਪੋਟਾਸ਼ੀਅਮ ਤੇ ਐਂਟੀਆਕਸੀਡੈਂਟ ਤੱਤਾਂ ਨਾਲ ਭਰਪੂਰ ਹੁੰਦੀ ਹੈ । ਅਰਬੀ ਦੇ ਪੱਤੇ ਵੀ ਸਾਨੂੰ ਕਈ ਬਿਮਾਰੀਆਂ ਤੋਂ ਬਚਾ ਸਕਦੇ ਹਨ ।

ਅੱਖਾਂ ਦੀ ਰੋਸ਼ਨੀ : ਅਰਬੀ ਦੇ ਪੱਤਿਆਂ ਵਿੱਚ ਵਿਟਾਮਿਨ ਏ ਹੁੰਦਾ ਹੈ ਜਿਹੜਾ ਕਿ ਅੱਖਾਂ ਲਈ ਬਹੁਤ ਫ਼ਾਇਦੇਮੰਦ ਹੈ । ਪੱਤਿਆਂ ਦਾ ਸੇਵਨ ਨਾ ਸਿਰਫ਼ ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਦਾ ਹੈ, ਬਲਕਿ ਇਸ ਨਾਲ ਅੱਖਾਂ ਦੀਆਂ ਮਾਸਪੇਸ਼ੀਆਂ ਵੀ ਮਜ਼ਬੂਤ ਹੁੰਦੀਆਂ ਹਨ।

ਜੋੜਾਂ ਦਾ ਦਰਦ : ਅਰਬੀ ਦੀ ਸਬਜ਼ੀ ਜਾਂ ਇਸ ਦੇ ਪੱਤਿਆਂ ਦਾ ਕਾੜ੍ਹਾ ਬਣਾ ਕੇ ਪੀਣ ਨਾਲ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ।

ਪੇਟ ਦੀਆਂ ਬਿਮਾਰੀਆਂ ਹੁੰਦੀਆਂ ਹਨ ਦੂਰ : ਅਰਬੀ ਦੇ ਪੱਤੇ ਪਾਣੀ ਵਿਚ ਉਬਾਲ ਕੇ ਉਸ ਵਿਚ ਥੋੜ੍ਹਾ ਜਿਹਾ ਘਿਉ ਮਿਲਾ ਲਵੋ। ਇਸ ਨਾਲ ਢਿੱਡ ਸਬੰਧੀ ਸਮੱਸਿਆਵਾਂ ਦੂਰ ਹੋਣਗੀਆਂ।

ਬਲੱਡ ਪ੍ਰੈਸ਼ਰ : ਅਰਬੀ ਦੇ ਪੱਤਿਆਂ ਵਿਚ ਸੋਡੀਅਮ, ਪੋਟਾਸ਼ੀਅਮ ਤੇ ਮੈਗਨੀਸ਼ੀਅਮ ਵਰਗੇ ਤੱਤ ਹੁੰਦੇ ਹਨ। ਇਸ ਲਈ ਇਨ੍ਹਾਂ ਪੱਤਿਆਂ ਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣ ਵਿਚ ਮਦਦ ਕਰਦਾ ਹੈ।

ਕੈਂਸਰ ਤੋਂ ਬਚਾਅ : ਜੇ ਰੋਜ਼ਾਨਾ ਅਰਬੀ ਦੇ ਪੱਤਿਆਂ ਤੋਂ ਬਣੇ ਖ਼ੁਰਾਕੀ ਪਦਾਰਥਾਂ ਦਾ ਸੇਵਨ ਕੀਤਾ ਜਾਵੇ ਤਾਂ ਕੈਂਸਰ ਜਿਹੀਆਂ ਖ਼ਤਰਨਾਕ ਬੀਮਾਰੀਆਂ ਤੋਂ ਬਚਾਅ ਵਿਚ ਮਦਦ ਮਿਲਦੀ ਹੈ।

ਭਾਰ ਘਟਾਉਣ ਵਿੱਚ ਮਦਦਗਾਰ : ਅਰਬੀ ਦੇ ਪੱਤਿਆਂ ਵਿਚ ਫ਼ਾਈਬਰ ਕਾਫ਼ੀ ਜ਼ਿਆਦਾ ਹੁੰਦਾ ਹੈ ਜਿਸ ਨਾਲ ਮੈਟਾਬੋਲਿਜ਼ਮ ਦਰੁਸਤ ਰਹਿੰਦਾ ਹੈ ਅਤੇ ਭਾਰ ਘੱਟ ਕਰਨ ਵਿਚ ਮਦਦ ਮਿਲਦੀ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network