ਕਾਮੇਡੀਅਨ ਵਰੁਣ ਠਾਕੁਰ ਨਿਕਿਤਾ ਸਹੋਤਾ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝੇ, ਤਸਵੀਰਾਂ ਕੀਤੀਆਂ ਸਾਂਝੀਆਂ

written by Shaminder | December 11, 2021

ਮਨੋਰੰਜਨ ਜਗਤ ‘ਚ ਵਿਆਹਾਂ ਦਾ ਸੀਜ਼ਨ (Wedding Season) ਚੱਲ ਰਿਹਾ ਹੈ । ਇੱਕ ਤੋਂ ਬਾਅਦ ਇੱਕ ਜੋੜੀ ਵਿਆਹ ਦੇ ਬੰਧਨ ‘ਚ ਬੱਝ ਰਹੀ ਹੈ । ਪਹਿਲਾਂ ਰਾਜ ਕੁਮਾਰ ਰਾਓ ਅਤੇ ਪੱਤਰਲੇਖਾ ਵਿਆਹ ਦੇ ਬੰਧਨ ‘ਚ ਬੱਝ ਗਏ ਸਨ । ਇਸ ਤੋਂ ਬਾਅਦ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦਾ ਵਿਆਹ ਚਰਚਾ ‘ਚ ਰਿਹਾ । ਇਸ ਦੇ ਨਾਲ ਹੀ ਕਾਮੇਡੀਅਨ ਅਤੇ ਅਦਾਕਾਰ ਵਰੁਣ ਠਾਕੁਰ (Varun Thakur) ਵੀ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

Nikita sahota image from instagram

ਹੋਰ ਪੜ੍ਹੋ : ਕੈਟਰੀਨਾ ਕੈਫ ਤੋਂ ਇਲਾਵਾ ਬਾਲੀਵੁੱਡ ਦੀਆਂ ਇਨ੍ਹਾਂ ਹੀਰੋਇਨਾਂ ਨੇ ਰਚਾਇਆ ਪੰਜਾਬੀ ਪਰਿਵਾਰਾਂ ‘ਚ ਵਿਆਹ

ਆਪਣੀ ਲੰਮੇ ਸਮੇਂ ਤੋਂ ਚਲੀ ਆ ਰਹੀ ਗਰਲ ਫਰੈਂਡ ਨਿਕਿਤਾ ਸਹੋਤਾ ਦੇ ਨਾਲ ਵਿਆਹ ਰਚਾ ਲਿਆ ਹੈ । ਦੋਵਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਾਵਾਂ ਲਈਆਂ । ਜਿਸ ਦੀਆਂ ਕੁਝ ਤਸਵੀਰਾਂ ਵੀ ਦੋਵਾਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

nikita sahota image From instagram

ਇਸ ਜੋੜੀ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਅਤੇ ਪ੍ਰਸ਼ੰਸਕਾਂ ਵੱਲੋਂ ਇਸ ਨਵ-ਵਿਆਹੀ ਜੋੜੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਵਰੁਣ ਠਾਕੁਰ ਪ੍ਰਸਿੱਧ ਸਟੈਂਡ ਅੱਪ ਕਾਮੇਡੀਅਨ ਹਨ ਅਤੇ ਕਾਮੇਡੀ ਦੇ ਨਾਲ ਉਹ ਹਰ ਕਿਸੇ ਦੇ ਢਿੱਡੀਂ ਪੀੜਾਂ ਪਾਉਂਦੇ ਹਨ ਅਤੇ ਨਿਕਿਤਾ ਸਹੋਤਾ ਦੇ ਨਾਲ ਕਾਫੀ ਸਮੇਂ ਤੋਂ ਰਿਲੇਸ਼ਨਸ਼ਿਪ ‘ਚ ਸਨ । ਹੁਣ ਦੋਵਾਂ ਨੇ ਆਪਣੇ ਇਸ ਰਿਸ਼ਤੇ ਨੂੰ ਨਾਮ ਦੇ ਦਿੱਤਾ ਹੈ ਅਤੇ ਦੋਵੇਂ ਕਾਫੀ ਖੁਸ਼ ਨਜ਼ਰ ਆ ਰਹੇ ਹਨ ।

 

View this post on Instagram

 

A post shared by Nikita (@nikitasahota)

You may also like