ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਹਰਭਜਨ ਮਾਨ, ਹਰਜੀਤ ਹਰਮਨ ਅਤੇ ਦਰਸ਼ਨ ਔਲਖ ਨੇ ਦਿੱਤੀ ਵਧਾਈ
ਸ੍ਰੀ ਗੁਰੂ ਰਾਮਦਾਸ ਜੀ (Sri Guru Ram Das ji ) ਦਾ ਅੱਜ ਪ੍ਰਕਾਸ਼ ਦਿਹਾੜਾ (Parkash Purb) ਬੜੀ ਹੀ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ । ਗਾਇਕ ਹਰਜੀਤ ਹਰਮਨ ਨੇ ਗੁਰੂ ਰਾਮਦਾਸ ਸਾਹਿਬ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਸਭ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਧਾਈ ਦਿੱਤੀ ਹੈ । ਇਸ ਤੋਂ ਇਲਾਵਾ ਗਾਇਕ ਹਰਭਜਨ ਮਾਨ ਨੇ ਵੀ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ ।
image From Twitter
ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਸੰਗਤਾਂ ਨੂੰ ਦਿੱਤੀ ਹੈ । ਹਰਭਜਨ ਮਾਨ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ‘‘ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ।। ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਮਹਾਰਾਜ ਜੀਆਂ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਮੂਹ ਸਾਧ ਸੰਗਤਾਂ ਨੂੰ ਲੱਖ-ਲੱਖ ਵਧਾਈ ਹੋਵੇ ਜੀ’।
image From instagram
ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਹੋਰ ਕਈ ਸਿਤਾਰਿਆਂ ਨੇ ਵੀ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਸੰਗਤਾਂ ਨੂੰ ਦਿੱਤੀ ਹੈ । ਅਦਾਕਾਰ ਦਰਸ਼ਨ ਔਲਖ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ‘ਤੇ ਵਧਾਈ ਦਿੱਤੀ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ"ਪ੍ਰਕਾਸ ਪੁਰਬ"ਦਿਵਸ ਦੀਆਂ ਆਪ ਜੀ ਅਤੇ ਆਪ ਸਭ ਦੇ ਪਰਿਵਾਰਾਂ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ’ ।