ਰੁਪਿੰਦਰ ਰੂਪੀ ਦੇ ਜਨਮ ਦਿਨ ‘ਤੇ ਅਦਾਕਾਰ ਮਲਕੀਤ ਰੌਣੀ ਨੇ ਦਿੱਤੀ ਵਧਾਈ, ਤਸਵੀਰਾਂ ਕੀਤੀਆਂ ਸਾਂਝੀਆਂ

written by Shaminder | November 18, 2021

ਰੁਪਿੰਦਰ ਰੂਪੀ (Rupinder Roopi) ਕਿਸੇ ਪਛਾਣ ਦੀ ਮੁਹਤਾਜ ਨਹੀਂ ਹੈ । ਅੱਜ ਰੁਪਿੰਦਰ ਰੂਪੀ ਦਾ ਜਨਮ ਦਿਨ (Birthday) ਹੈ। ਉਹ ਹਰ ਦੂਜੀ ਫ਼ਿਲਮ ਦੇ ਵਿੱਚ ਨਜ਼ਰ ਆਉਂਦੀ ਹੈ ਅਤੇ ਉਸ ਦੇ ਵੱਲੋਂ ਨਿਭਾਏ ਗਏ ਕਿਰਦਾਰਾਂ ਨੂੰ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਉਸ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਬਰਨਾਲਾ (Barnala)ਦੀ ਜੰਮਪਲ ਰੁਪਿੰਦਰ ਰੂਪੀ ਨੂੰ ਅਦਾਕਾਰੀ ਦਾ ਬਹੁਤ ਜ਼ਿਆਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਸ ਨੂੰ ਇਸ ਖੇਤਰ ‘ਚ ਲੈ ਆਇਆ ।

Rupinder roopi image From FB Page

ਹੋਰ ਪੜ੍ਹੋ : ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਸੁਖਸ਼ਿੰਦਰ ਸ਼ਿੰਦਾ ਨੇ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ

ਥਿਏਟਰ ਨਾਲ ਜੁੜ ਕੇ ਉਨ੍ਹਾਂ ਨੇ ਕਈ ਨਾਟਕ ਖੇਡੇ ਅਤੇ ਇਸ ਤੋਂ ਬਾਅਦ ਫ਼ਿਲਮਾਂ ਅਤੇ ਟੀਵੀ ਸੀਰੀਅਲਸ ਦਾ ਰੁਖ ਕੀਤਾ । ਉਹਨਾਂ ਦੀਆਂ ਕੁਝ ਹਿੱਟ ਫ਼ਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਲੜੀ ਵਿੱਚ ਸਭ ਤੋਂ ਪਹਿਲਾਂ ਮੰਨਤ ਫ਼ਿਲਮ ਆਉਂਦੀ ਹੈ ।

Malkeet Rauni image From FB Page

ਫ਼ਿਲਮ ਆਸੀਸ ਦੀ ਗੱਲ ਕੀਤੀ ਜਾਵੇ ਤਾਂ ਇਸ ਫ਼ਿਲਮ ਵਿੱਚ ਰੁਪਿੰਦਰ ਰੂਪੀ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਬਹੁਤ ਪਸੰਦ ਕੀਤਾ ਗਿਆ ਸੀ ਇਸੇ ਲਈ ਉਹਨਾਂ ਨੂੰ ਪੀਟੀਸੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ ।

ਰੁਪਿੰਦਰ ਰੂਪੀ ਦੇ ਜਨਮ ਦਿਨ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ ਅਦਾਕਾਰ ਮਲਕੀਤ ਰੌਣੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਦਾਕਾਰਾ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਵਧਾਈ ਦਿੱਤੀ ਹੈ ।ਮਲਕੀਤ ਰੌਣੀ ਨੇ ਆਪਣੇ ਫੇਸਬੁੱਕ ਪੇਜ ‘ਤੇ ਲਿਖਿਆ ‘ਰੁਪਿੰਦਰ ਰੂਪੀ ਭੈਣ ਜੀ ਜਨਮ ਦਿਨ ਦੀ ਮੁਬਾਰਕਬਾਦ ,ਰੱਬ ਰੰਗ ਭਾਗ ਲਾਈ ਰੱਖੇ ਜੀਉ’ ।ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰਕੇ ਅਦਾਕਾਰਾ ਨੂੰ ਵਧਾਈ ਦੇ ਰਹੇ ਹਨ ।

 

 

You may also like